For the best experience, open
https://m.punjabitribuneonline.com
on your mobile browser.
Advertisement

ਵਿਜੀਲੈਂਸ ਨੇ 50 ਹਜ਼ਾਰ ਦੀ ਰਿਸ਼ਵਤ ਲੈਂਦਾ ਐੱਸਐੱਮਓ ਰੰਗੇ ਹੱਥੀਂ ਫੜਿਆ

08:44 AM Apr 04, 2024 IST
ਵਿਜੀਲੈਂਸ ਨੇ 50 ਹਜ਼ਾਰ ਦੀ ਰਿਸ਼ਵਤ ਲੈਂਦਾ ਐੱਸਐੱਮਓ ਰੰਗੇ ਹੱਥੀਂ ਫੜਿਆ
ਵਿਜੀਲੈਂਸ ਦੀ ਹਿਰਾਸਤ ਵਿੱਚ ਰਿ਼ਸ਼ਵਤ ਸਣੇ ਫੜਿਆ ਐਸਐਮਓ ਡਾ. ਕੰਵਲਜੀਤ ਸਿੰਘ।
Advertisement

ਗੁਰਬਖਸ਼ਪੁਰੀ
ਤਰਨ ਤਾਰਨ, 3 ਅਪਰੈਲ
ਇੱਥੋਂ ਦੇ ਸਿਵਲ ਹਸਪਤਾਲ ਦੇ ਐੱਸਐੱਮਓ ਡਾਕਟਰ ਕੰਵਲਜੀਤ ਸਿੰਘ ਨੂੰ ਪੰਜਾਬ ਵਿਜੀਲੈਂਸ ਬਿਊਰੋ (ਵੀ ਬੀ) ਦੀ ਟੀਮ ਨੇ ਸ਼ਹਿਰ ਦੇ ਵਾਸੀ ਧਰਮਬੀਰ ਸਿੰਘ ਤੋਂ ਅੱਜ ਆਪਣੇ ਦਫਤਰ ਵਿੱਚ 50,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ। ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਧਰਮਬੀਰ ਸਿੰਘ ਨੇ ਵਿਜੀਲੈਂਸ ਬਿਊਰੋ ਕੋਲ ਸ਼ਿਕਾਇਤ ਕਰਦਿਆਂ ਦੱਸਿਆ ਕਿ ਉਹ ਹਸਪਤਾਲ ਦੇ ਅੰਦਰ ਠੇਕੇ ’ਤੇ ਕੰਟੀਨ ਚਲਾ ਰਿਹਾ ਹੈ ਪਰ ਉਕਤ ਐੱਸਐੱਮਓ ਕੰਟੀਨ ਦੀ ਸਫ਼ਾਈ ਅਤੇ ਖਾਣੇ ਦੀ ਗੁਣਵੱਤਾ ਦੇ ਬਹਾਨੇ ਬਣਾਕੇ ਉਸ ਨੂੰ ਤੰਗ ਕਰ ਰਿਹਾ ਸੀ। ਸ਼ਿਕਾਇਤਕਰਤਾ ਨੇ ਇਹ ਵੀ ਇਲਜ਼ਾਮ ਲਾਇਆ ਕਿ ਐੱਸਐੱਮਓ ਨੇ ਰਿਸ਼ਵਤ ਦੀ ਰਕਮ ਨਾ ਦੇਣ ਦੀ ਸੂਰਤ ਵਿੱਚ ਕੰਟੀਨ ਦਾ ਠੇਕਾ ਖਤਮ ਕਰਨ ਦੀ ਧਮਕੀ ਵੀ ਦਿੱਤੀ ਸੀ। ਇਸ ਸ਼ਿਕਾਇਤ ਦੀ ਮੁੱਢਲੀ ਪੜਤਾਲ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਵੱਲੋਂ ਜਾਲ ਵਿਛਾਇਆ ਗਿਆ ਜਿਸ ਵਿੱਚ ਉਕਤ ਮੁਲਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 50,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ। ਬਿਉਰੋ ਦੇ ਅਧਿਕਾਰੀ ਨੇ ਦੱਸਿਆ ਕਿ ਇਸ ਸਬੰਧੀ ਵਿਜੀਲੈਂਸ ਬਿਊਰੋ ਦੇ ਥਾਣਾ ਅੰਮ੍ਰਿਤਸਰ ਰੇਂਜ ਵਿੱਚ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ ਹੈ। ਅਧਿਕਾਰੀ ਨੇ ਦੱਸਿਆ ਕਿ ਐੱਸਐੱਮਓ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਕੀਤੀ ਗਈ ਹੈ।

Advertisement

Advertisement
Author Image

Advertisement
Advertisement
×