ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਵਿਜੀਲੈਂਸ ਵੱਲੋਂ ਨਗਰ ਕੌਂਸਲ ਨਾਭਾ ਦੇ ਅਧਿਕਾਰੀਆਂ ਤੇ ਠੇਕੇਦਾਰ ਖ਼ਿਲਾਫ਼ ਕੇਸ

08:08 AM Jul 20, 2024 IST

ਗੁਰਨਾਮ ਸਿੰਘ ਅਕੀਦਾ
ਪਟਿਆਲਾ, 19 ਜੁਲਾਈ
ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਚੱਲ ਰਹੀ ਭ੍ਰਿਸ਼ਟਾਚਾਰ ਰੋਕੂ ਮੁਹਿੰਮ ਤਹਿਤ ਨਗਰ ਕੌਂਸਲ ਨਾਭਾ ਦੇ ਅਧਿਕਾਰੀਆਂ ਅਤੇ ਇੱਕ ਠੇਕੇਦਾਰ ਵਿਰੁੱਧ ਪ੍ਰਧਾਨ ਮੰਤਰੀ ਸ਼ਹਿਰੀ ਆਵਾਸ ਯੋਜਨਾ (ਪੀਐੱਮਐੱਸਏਵਾਈ) ਤਹਿਤ ਪ੍ਰਾਪਤ ਹੋਏ 1.84 ਕਰੋੜ ਰੁਪਏ ਤੋਂ ਵੱਧ ਦੇ ਫੰਡਾਂ ਦੀ ਦੁਰਵਰਤੋਂ ਕਰਨ ਦੇ ਦੋਸ਼ ਹੇਠ ਭ੍ਰਿਸ਼ਟਾਚਾਰ ਦਾ ਕੇਸ ਦਰਜ ਕੀਤਾ ਹੈ। ਅੱਜ ਇੱਥੇ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਵਿਜੀਲੈਂਸ ਨੇ ਜਾਂਚ ਦੌਰਾਨ ਪਾਇਆ ਕਿ ਸਾਲ 2018 ਵਿੱਚ ਨਗਰ ਕੌਂਸਲ ਨਾਭਾ ਨੂੰ ਹਾਊਸ ਫ਼ਾਰ ਆਲ ਸਕੀਮ (ਪੀਐੱਮਐੱਸਏਵਾਈ) ਤਹਿਤ ਫ਼ੰਡ ਪ੍ਰਾਪਤ ਹੋਏ ਸਨ ਪਰ ਮੁਲਜ਼ਮਾਂ ਨੇ 1.11.2018 ਤੋਂ 6.11.2018 ਤੱਕ 6 ਦਿਨਾਂ ਦੇ ਅੰਦਰ ਹੀ ਵਿਕਾਸ ਕਾਰਜਾਂ ਦੇ ਫ਼ਰਜ਼ੀ ਬਿੱਲ ਤਿਆਰ ਕਰਕੇ 1,84,45,551 ਰੁਪਏ ਦਾ ਗ਼ਬਨ ਕੀਤਾ ਹੈ। ਬੁਲਾਰੇ ਨੇ ਕਿਹਾ ਕਿ ਇਹ ਵੀ ਦੇਖਣ ਵਿੱਚ ਆਇਆ ਹੈ ਕਿ ਉਕਤ ਰਾਸ਼ੀ ਨਾਲ ਕੋਈ ਵੀ ਵਿਕਾਸ ਕਾਰਜ ਨਹੀਂ ਕੀਤਾ ਗਿਆ, ਸਗੋਂ ਅਧਿਕਾਰੀਆਂ ਨੇ ਠੇਕੇਦਾਰ ਨਾਲ ਗੰਢ-ਤੁਪ ਕਰ ਕੇ ਇਸ ਸਕੀਮ ਤਹਿਤ ਲੋੜਵੰਦਾਂ ਨੂੰ ਮਕਾਨ ਬਣਾਉਣ ਦੀ ਬਜਾਏ ਫੰਡਾਂ ਦਾ ਗ਼ਬਨ ਕੀਤਾ ਹੈ।

Advertisement

Advertisement