ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਅਫ਼ਸਰ ਵਾਸਤੇ ‘ਵੱਢੀ’ ਲੈਂਦਾ ਹੌਲਦਾਰ ਚੜ੍ਹਿਆ ਵਿਜੀਲੈਂਸ ਅੜਿੱਕੇ

05:30 AM Jan 24, 2025 IST
featuredImage featuredImage

ਨਿੱਜੀ ਪੱਤਰ ਪ੍ਰੇਰਕ/ਪੱਤਰ ਪ੍ਰੇਰਕ
ਬਠਿੰਡਾ, 23 ਜਨਵਰੀ
ਪੰਜਾਬ ਵਿਜੀਲੈਂਸ ਬਿਊਰੋ ਨੇ 5ਵੀਂ ਕਮਾਂਡੋ ਬਟਾਲੀਅਨ ਬਠਿੰਡਾ ਵਿੱਚ ਤਾਇਨਾਤ ਹੌਲਦਾਰ ਨਛੱਤਰ ਸਿੰਘ ਨੂੰ 50 ਹਜ਼ਾਰ ਰੁਪਏ ਕਥਿਤ ਰਿਸ਼ਵਤ ਲੈਂਦਿਆਂ ਗ੍ਰਿਫ਼ਤਾਰ ਕੀਤਾ ਹੈ। ਪੁਲੀਸ ਮੁਲਾਜ਼ਮ ਰਿਸ਼ਵਤ ਦੀ ਇਹ ਰਕਮ ਕਮਾਂਡੋ ਡਰਿੱਲ ਅਫ਼ਸਰ (ਸੀਡੀਓ) ਹੌਲਦਾਰ ਤਰਸੇਮ ਸਿੰਘ ਦੇ ਨਾਂਅ ’ਤੇ ਲੈ ਰਿਹਾ ਸੀ, ਜੋ ਗ੍ਰਿਫ਼ਤਾਰੀ ਤੋਂ ਬਚਣ ਲਈ ਫ਼ਰਾਰ ਹੋ ਗਿਆ। ਇਸ ਸਬੰਧ ਵਿੱਚ ਵਿਜੀਲੈਂਸ ਬਿਊਰੋ ਦੇ ਥਾਣਾ ਬਠਿੰਡਾ ਰੇਂਜ ਵਿੱਚ ਦੋਵਾਂ ਮੁਲਜ਼ਮਾਂ ਵਿਰੁੱਧ ਕੇਸ ਦਰਜ ਕੀਤਾ ਗਿਆ ਹੈ।
ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਹ ਗ੍ਰਿਫ਼ਤਾਰੀ 5ਵੀਂ ਕਮਾਂਡੋ ਬਟਾਲੀਅਨ ਵਿੱਚ ਤਾਇਨਾਤ ਇੱਕ ਹੋਰ ਹੌਲਦਾਰ ਪਰਮਿੰਦਰ ਸਿੰਘ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਤੋਂ ਬਾਅਦ ਕੀਤੀ ਗਈ ਹੈ। ਸ਼ਿਕਾਇਤਕਰਤਾ ਨੇ ਆਪਣੀ ਸ਼ਿਕਾਇਤ ਵਿੱਚ ਦੋਸ਼ ਲਗਾਇਆ ਕਿ ਸੀਡੀਓ ਤਰਸੇਮ ਸਿੰਘ ਨੇ ਉਸ ਨੂੰ ਇੱਕ ਪੁਲੀਸ ਕੇਸ ਕਰਕੇ ਨੌਕਰੀ ਤੋਂ ਦੋ ਸਾਲ ਦੀ ਸਥਾਈ ਬਰਖ਼ਾਸਤਗੀ ਸਬੰਧੀ ਵਿਭਾਗੀ ਜਾਂਚ ਵਿੱਚ ਸ਼ਿਕਾਇਤਕਰਤਾ ਦੀ ਮੱਦਦ ਕਰਨ ਬਦਲੇ 50 ਹਜ਼ਾਰ ਰੁਪਏ ਦੀ ਮੰਗ ਕੀਤੀ ਸੀ।
ਸ਼ਿਕਾਇਤ ਅਨੁਸਾਰ ਤਰਸੇਮ ਸਿੰਘ ਨੇ ਆਪਣੀ ਗ਼ੈਰ ਮੌਜੂਦਗੀ ’ਚ ਸ਼ਿਕਾਇਤਕਰਤਾ ਨੂੰ ਰਿਸ਼ਵਤ ਦੀ ਰਕਮ ਉਸ ਦੇ ਨਾਲ ਤਾਇਨਾਤ ਸਹਾਇਕ ਹੌਲਦਾਰ ਨਛੱਤਰ ਸਿੰਘ ਨੂੰ ਸੌਂਪਣ ਲਈ ਕਿਹਾ ਸੀ। ਬੁਲਾਰੇ ਨੇ ਦੱਸਿਆ ਕਿ ਇਸ ਜਾਣਕਾਰੀ ’ਤੇ ਕਾਰਵਾਈ ਕਰਦਿਆਂ ਵਿਜੀਲੈਂਸ ਬਿਊਰੋ ਨੇ ਮੁੱਢਲੀ ਜਾਂਚ ਕੀਤੀ ਅਤੇ ਵਿਜੀਲੈਂਸ ਬਿਊਰੋ ਦੀ ਬਠਿੰਡਾ ਯੂਨਿਟ ਦੀ ਟੀਮ ਨੇ ਜਾਲ ਵਿਛਾਇਆ, ਜਿਸ ਦੌਰਾਨ ਹੌਲਦਾਰ ਨਛੱਤਰ ਸਿੰਘ ਨੂੰ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ ਸ਼ਿਕਾਇਤਕਰਤਾ ਤੋਂ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ।
ਬੁਲਾਰੇ ਨੇ ਦੱਸਿਆ ਕਿ ਫਰਾਰ ਹੋਏ ਤਰਸੇਮ ਸਿੰਘ ਨੂੰ ਫੜ੍ਹਨ ਲਈ ਯਤਨ ਜਾਰੀ ਹਨ ਅਤੇ ਮਾਮਲੇ ਦੀ ਹੋਰ ਜਾਂਚ ਕੀਤੀ ਜਾ ਰਹੀ ਹੈ।

Advertisement

Advertisement