ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਵਿਜੀਲੈਂਸ ਵੱਲੋਂ 20 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਪਟਵਾਰੀ ਕਾਬੂ

06:53 AM Dec 12, 2024 IST
ਿਵਜੀਲੈਂਸ ਦੀ ਟੀਮ ਵੱਲੋਂ ਕਾਬੂ ਪਟਵਾਰੀ।

ਨਿੱਜੀ ਪੱਤਰ ਪ੍ਰੇਰਕ/ਖੇਤਰੀ ਪ੍ਰਤੀਨਿਧ
ਗੁਰਦਾਸਪੁਰ/ ਬਟਾਲਾ, 11 ਦਸੰਬਰ
ਵਿਜੀਲੈਂਸ ਵਿਭਾਗ ਦੀ ਟੀਮ ਨੇ ਜ਼ਿਲ੍ਹੇ ਦੇ ਪਿੰਡ ਕਿਲ੍ਹਾ ਲਾਲ ਸਿੰਘ ਵਿੱਚ ਤਾਇਨਾਤ ਪਟਵਾਰੀ ਸੁਰਜੀਤ ਸਿੰਘ ਨੂੰ 20 ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਮੁਲਜ਼ਮ ਨੂੰ ਪਿੰਡ ਕਿਲ੍ਹਾ ਲਾਲ ਸਿੰਘ ਵਾਸੀ ਵਰਿੰਦਰ ਸਿੰਘ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਸ਼ਿਕਾਇਤਕਰਤਾ ਨੇ ਦੋਸ਼ ਲਗਾਇਆ ਕਿ ਉਸ ਦੀ ਜ਼ਮੀਨ ਨੈਸ਼ਨਲ ਹਾਈਵੇਅ ਅਥਾਰਿਟੀ ਆਫ਼ ਇੰਡੀਆ (ਐੱਨਐੱਚਏਆਈ) ਵੱਲੋਂ ਐਕਸਪ੍ਰੈੱਸਵੇਅ ਦੇ ਨਿਰਮਾਣ ਲਈ ਐਕੁਆਇਰ ਕੀਤੀ ਗਈ ਸੀ ਅਤੇ ਮੁਲਜ਼ਮ ਪਟਵਾਰੀ ਨੇ ਉਸ ਦੇ ਹੱਕ ਵਿੱਚ ਜ਼ਮੀਨ ਵਿੱਚ ਤਿੰਨ ਬੋਰਵੈੱਲ ਹੋਣ ਸਬੰਧੀ ਰਿਪੋਰਟ ਦੇਣ ਬਦਲੇ 20 ਹਜ਼ਾਰ ਰੁਪਏ ਮੰਗੇ ਸਨ। ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਮੁਲਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 20 ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ਕਾਬੂ ਕਰ ਲਿਆ। ਇਸ ਸਬੰਧੀ ਵਿਜੀਲੈਂਸ ਬਿਊਰੋ ਥਾਣਾ ਅੰਮ੍ਰਿਤਸਰ ਰੇਂਜ ਵਿੱਚ ਕੇਸ ਦਰਜ ਕਰ ਲਿਆ ਗਿਆ ਹੈ।

Advertisement

Advertisement