ਵਿਜੀਲੈਂਸ ਨੇ ਹੰਡਿਆਇਆ ਦੇ ਪਟਵਾਰੀ ਨੂੰ 20000 ਰੁਪਏ ਰਿਸ਼ਵਤ ਲੈਂਦੇ ਕਾਬੂ ਕੀਤਾ
04:45 PM Jul 25, 2023 IST
ਪਰਸ਼ੋਤਮ ਬੱਲੀ
Advertisement
ਬਰਨਾਲਾ, 25 ਜੁਲਾਈ
ਸੂਬੇ ਵਿੱਚ ਭ੍ਰਿਸ਼ਟਾਚਾਰ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਅੱਜ ਹੰਡਿਆਇਆ ਵਿਖੇ ਤਾਇਨਾਤ ਪਟਵਾਰੀ ਜਤਿੰਦਰ ਸਿੰਘ ਨੂੰ ਜਸਵਿੰਦਰ ਸਿੰਘ ਵਾਸੀ ਗਰਚਾ ਰੋਡ ਬਰਨਾਲਾ ਤੋਂ 20,000 ਰੁਪਏ ਰਿਸ਼ਵਤ ਲੈਂਦਿਆਂ ਕਾਬੂ ਕੀਤਾ ਗਿਆ ਹੈ। ਜਸਵਿੰਦਰ ਸਿੰਘ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਉਸ ਵੱਲੋਂ ਹਾਲ ਹੀ ਵਿੱਚ ਖਰੀਦੀ ਜ਼ਮੀਨ ਦਾ ਇੰਤਕਾਲ ਦਰਜ ਕਰਨ ਬਦਲੇ ਪਟਵਾਰੀ ਨੇ 20,000 ਰੁਪਏ ਰਿਸ਼ਵਤ ਮੰਗੀ। ਸ਼ਿਕਾਇਤ ਦੀ ਮੁਢਲੀ ਜਾਂਚ ਉਪਰੰਤ ਵਿਜੀਲੈਂਸ ਬਿਊਰੋ ਦੀ ਟੀਮ ਨੇ ਪਟਵਾਰੀ ਨੂੰ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 20,000 ਰੁਪਏ ਰਿਸ਼ਵਤ ਲੈਂਦਿਆਂ ਕਾਬੂ ਕਰ ਲਿਆ। ਇਸ ਸਬੰਧੀ ਪਟਵਾਰੀ ਜਤਿੰਦਰ ਸਿੰਘ ਖ਼ਿਲਾਫ਼ ਥਾਣਾ ਵਿਜੀਲੈਂਸ ਬਿਊਰੋ ਪਟਿਆਲਾ ਰੇਂਜ ਵਿਖੇ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਗਈ ਹੈ।
Advertisement
Advertisement