ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਵਿਜੀਲੈਂਸ ਨੇ ਪੱਤਰਕਾਰ ਹਮਦਰਦ ਦੇ ਦਫ਼ਤਰ ਦੇ ਬਾਹਰ ਚਿਪਕਾਇਆ ਨੋਟਿਸ

07:15 AM May 25, 2024 IST

ਨਿੱਜੀ ਪੱਤਰ ਪ੍ਰੇਰਕ/ਪੱਤਰ ਪ੍ਰੇਰਕ
ਜਲੰਧਰ, 24 ਮਈ
ਜੰਗ-ਏ-ਆਜ਼ਾਦੀ ਯਾਦਗਾਰ ਮੈਮੋਰੀਅਲ, (ਕਰਤਾਰਪੁਰ) ਦੀ ਉਸਾਰੀ ਵਿੱਚ ਹੋਈਆਂ ਕਥਿਤ ਬੇਨਿਯਮੀਆਂ ਸਬੰਧੀ ਵਿਜੀਲੈਂਸ ਬਿਊਰੋ ਦੇ ਜਲੰਧਰ ਦਫ਼ਤਰ ਨੇ ਕੇਸ ਦਰਜ ਹੋਣ ਤੋਂ ਬਾਅਦ ਬਰਜਿੰਦਰ ਸਿੰਘ ਹਮਦਰਦ ਨੂੰ 31 ਮਈ ਨੂੰ ਪੇਸ਼ ਹੋਣ ਬਾਰੇ ਨੋਟਿਸ ਜਾਰੀ ਕੀਤਾ ਹੈ ਜਦਕਿ ਅੱਜ ਸਵੇਰੇ ਜਲੰਧਰ ਵਿਜੀਲੈਂਸ ਦੇ ਡੀਐੱਸਪੀ ਜਤਿੰਦਰ ਜੀਤ ਸਿੰਘ ਆਪਣੀ ਟੀਮ ਸਮੇਤ ਪੱਤਰਕਾਰ ਸ੍ਰੀ ਹਮਦਰਦ ਦੇ ਦਫ਼ਤਰ ਪੁੱਜੇ ਜਿੱਥੇ ਉਨ੍ਹਾਂ ਦਫ਼ਤਰ ਦੇ ਬਾਹਰ ਨੋਟਿਸ ਚਿਪਕਾਇਆ ਜਿਸ ਵਿੱਚ ਉਨ੍ਹਾਂ ਨੂੰ ਸੱਤ ਦਿਨਾਂ ਦੇ ਅੰਦਰ ਵਿਜੀਲੈਂਸ ਸਾਹਮਣੇ ਪੇਸ਼ ਹੋਣ ਦੇ ਹੁਕਮ ਦਿੱਤੇ ਗਏ ਹਨ। ਇਸ ਨੋਟਿਸ ਵਿੱਚ ਕਿਹਾ ਗਿਆ ਹੈ ਕਿ ਇਨਕੁਆਰੀ ਨੰਬਰ 05 ਮਿਤੀ 14 ਜੁਲਾਈ 2023 ਦੀ ਪੜਤਾਲ ਦੌਰਾਨ ਟੈਕਨੀਕਲ ਟੀਮਾਂ ਦੀਆਂ ਰਿਪੋਰਟਾਂ ਮੁਤਾਬਕ ਸਰਕਾਰ ਨੂੰ ਕਰੋੜਾਂ ਰੁਪਏ ਦਾ ਵਿੱਤੀ ਨੁਕਸਾਨ ਹੋਇਆ ਹੈ। ਨੋਟਿਸ ਮੁਤਾਬਕ ਬਰਜਿੰਦਰ ਹਮਦਰਦ ਨੂੰ ਵਿਜੀਲੈਂਸ ਦਫ਼ਤਰ ਜਲੰਧਰ ਵਿੱਚ ਪੇਸ਼ ਹੋਣਾ ਪਵੇਗਾ ਜਿੱਥੇ ਵਿਜੀਲੈਂਸ ਵੱਲੋਂ ਉਨ੍ਹਾਂ ਤੋਂ ਪੁੱਛਗਿੱਛ ਕੀਤੀ ਜਾ ਸਕਦੀ ਹੈ।

Advertisement

Advertisement
Advertisement