ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਵਿਜੀਲੈਂਸ ਵੱਲੋਂ ਚਰਨਜੀਤ ਚੰਨੀ ਤੋਂ ਤਿੰਨ ਘੰਟੇ ਪੁੱਛ-ਪੜਤਾਲ

06:55 AM Jul 06, 2023 IST
ਪੁੱਛ-ਪਡ਼ਤਾਲ ਮਗਰੋਂ ਿਵਜੀਲੈਂਸ ਦਫ਼ਤਰ ’ਚੋਂ ਬਾਹਰ ਆਉਂਦੇ ਹੋਏ ਚਰਨਜੀਤ ਚੰਨੀ।

* ਮੁਹਾਲੀ ਤੇ ਰੂਪਨਗਰ ਜ਼ਿਲ੍ਹਿਆਂ ਵਿਚਲੀਆਂ ਜਾਇਦਾਦਾਂ ਸਣੇ ਗੋਆ ਦੇ ਬਹੁ-ਚਰਚਿਤ ਰਿਜ਼ੌਰਟ ਬਾਰੇ ਕੀਤੇ ਸਵਾਲ

Advertisement

ਦਰਸ਼ਨ ਸਿੰਘ ਸੋਢੀ
ਐੱਸਏਐੱਸ ਨਗਰ (ਮੁਹਾਲੀ), 5 ਜੁਲਾਈ
ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਕਥਿਤ ਦੋਸ਼ਾਂ ਦਾ ਸਾਹਮਣਾ ਕਰ ਰਹੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਰ੍ਹਦੇ ਮੀਂਹ ਵਿੱਚ ਅੱਜ ਤੀਜੀ ਵਾਰ ਪੰਜਾਬ ਵਿਜੀਲੈਂਸ ਬਿਊਰੋ ਦੇ ਮੁਹਾਲੀ ਸਥਿਤ ਮੁੱਖ ਦਫ਼ਤਰ ਵਿੱਚ ਵਿਸ਼ੇਸ਼ ਜਾਂਚ ਟੀਮ (ਸਿਟ) ਅੱਗੇ ਪੇਸ਼ ਹੋਏ। ਉਹ ਅੱਜ ਸਵੇਰੇ ਕਰੀਬ ਸਾਢੇ 11 ਵਜੇ ਵਿਜੀਲੈਂਸ ਭਵਨ ਪਹੁੰਚ ਗਏ ਸੀ, ਜਿੱਥੇ ਉਨ੍ਹਾਂ ਕੋਲੋਂ ਕਰੀਬ ਤਿੰਨ ਘੰਟੇ ਪੁੱਛ-ਪੜਤਾਲ ਕੀਤੀ ਗਈ। ਪੰਜਾਬ ਵਿੱਚ ਸੱਤਾ ਤਬਦੀਲੀ ਮਗਰੋਂ ਚਰਨਜੀਤ ਚੰਨੀ ‘ਆਪ’ ਸਰਕਾਰ ਦੀ ਰਾਡਾਰ ’ਤੇ ਹਨ। ਸੂਤਰਾਂ ਮੁਤਾਬਕ ਵਿਜੀਲੈਂਸ ਨੇ ਮੁਹਾਲੀ ਅਤੇ ਰੂਪਨਗਰ ਜ਼ਿਲ੍ਹਿਆਂ ਵਿਚਲੀਆਂ ਜਾਇਦਾਦਾਂ ਸਮੇਤ ਗੋਆ ਸਥਿਤ ਬਹੁ-ਚਰਚਿਤ ਰਿਜ਼ੌਰਟ ਬਾਰੇ ਵੀ ਚੰਨੀ ਤੋਂ ਪੁੱਛ-ਪੜਤਾਲ ਕੀਤੀ ਹੈ। ਮੁੱਖ ਮੰਤਰੀ ਭਗਵੰਤ ਮਾਨ ਬਜਟ ਸੈਸ਼ਨ ਦੌਰਾਨ ਅਸੈਂਬਲੀ ਵਿੱਚ ਇਹ ਗੱਲ ਆਖ ਚੁੱਕੇ ਹਨ ਕਿ ਪੰਜਾਬ ਦੇ ਕਈ ਸਾਬਕਾ ਕਾਂਗਰਸੀ ਮੰਤਰੀਆਂ ਅਤੇ ਭਾਜਪਾ ਆਗੂਆਂ ਨੂੰ ਭ੍ਰਿਸ਼ਟਾਚਾਰ ਦੇ ਮਾਮਲਿਆਂ ਵਿੱਚ ਫੜ ਕੇ ਜੇਲ੍ਹ ਵਿੱਚ ਡੱਕਿਆ ਜਾ ਚੁੱਕਾ ਹੈ ਅਤੇ ਹੁਣ ਸਾਬਕਾ ਮੁੱਖ ਮੰਤਰੀ ਚਰਨਜੀਤ ਚੰਨੀ ਦੀ ਵਾਰੀ ਹੈ। ਉਨ੍ਹਾਂ ਨੂੰ ਵੀ ਫੜ ਕੇ ਹਵਾਲਾਤ ਵਿੱਚ ਬੰਦ ਕੀਤਾ ਜਾਵੇਗਾ। ਹਾਲਾਂਕਿ ਇਸ ਤੋਂ ਪਹਿਲਾਂ ਚੰਨੀ ਦੇ ਭਾਣਜੇ ਨੂੰ ਢਾਲ ਬਣਾ ਕੇ ਉਨ੍ਹਾਂ ਨੂੰ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਕਟਹਿਰੇ ਵਿਚ ਖੜ੍ਹਾ ਕਰਨ ਦੀ ਕੋਸ਼ਿਸ਼ ਕੀਤੀ ਗਈ, ਪਰ ਹੁਣ ਤੱਕ ਸਰਕਾਰ ਚੰਨੀ ਖ਼ਿਲਾਫ਼ ਕੋਈ ਕਾਰਵਾਈ ਨਹੀਂ ਕਰ ਸਕੀ। ਜਾਣਕਾਰੀ ਅਨੁਸਾਰ ਚਰਨਜੀਤ ਚੰਨੀ ਲੰਮੇ ਸਮੇਂ ਤੋਂ ਰੀਅਲ ਅਸਟੇਟ ਦਾ ਕਾਰੋਬਾਰ ਕਰਦੇ ਆ ਰਹੇ ਹਨ। ਉਨ੍ਹਾਂ ਖਰੜ ਵਿੱਚ ਕਾਲੋਨੀ ਵੀ ਕੱਟੀ ਸੀ। ਇਸ ਤੋਂ ਬਾਅਦ ਉਨ੍ਹਾਂ ਸਿਆਸਤ ਵਿੱਚ ਪੱਕੇ ਪੈਰ ਜਮ੍ਹਾ ਲਏ। ਖਰੜ ਨਗਰ ਕੌਂਸਲ ਦੇ ਪ੍ਰਧਾਨ ਬਣਨ ਤੋਂ ਬਾਅਦ ਉਹ ਚਮਕੌਰ ਸਾਹਿਬ ਤੋਂ ਵਿਧਾਇਕ ਬਣੇ ਅਤੇ ਕਾਂਗਰਸ ਹਾਈ ਕਮਾਂਡ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਮੁੱਖ ਮੰਤਰੀ ਦੇ ਅਹੁਦੇ ਤੋਂ ਲਾਂਭੇ ਕਰਕੇ ਚਰਨਜੀਤ ਚੰਨੀ ਨੂੰ ਸੂਬੇ ਦਾ ਮੁੱਖ ਮੰਤਰੀ ਬਣਾਇਆ ਸੀ। ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਮਗਰੋਂ ਵਿਜੀਲੈਂਸ ਭਵਨ ਦੇ ਬਾਹਰ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਨ੍ਹਾਂ ਆਪਣੀਆਂ ਸਾਰੀਆਂ ਜਾਇਦਾਦਾਂ ਦਾ ਬਿਉਰਾ ਵਿਜੀਲੈਂਸ ਨੂੰ ਸੌਂਪ ਦਿੱਤਾ ਹੈ। ਇਸ ਤੋਂ ਇਲਾਵਾ ਜੇਕਰ ਵਿਜੀਲੈਂਸ ਜਾਂਚ ਦੌਰਾਨ ਉਨ੍ਹਾਂ ਦੀ ਕਿਸੇ ਹੋਰ ਜਾਇਦਾਦ ਦਾ ਖ਼ੁਲਾਸਾ ਕਰਦੀ ਹੈ ਤਾਂ ਉਹ ਖ਼ੁਦ ਸਬੰਧਤ ਜ਼ਮੀਨ-ਜਾਇਦਾਦ ਪੰਜਾਬ ਸਰਕਾਰ ਦੇ ਨਾਮ ਕਰਵਾ ਦੇਣਗੇ। ਸ੍ਰੀ ਚੰਨੀ ਨੇ ਵਿਜੀਲੈਂਸ ਕਾਰਵਾਈ ਨੂੰ ਮਹਿਜ਼ ਸਿਆਸੀ ਬਦਲਾਖੋਰੀ ਦੱਸਦਿਆਂ ਕਿਹਾ ਕਿ ਜਾਂਚ ਦੀ ਆੜ ਵਿੱਚ ਤੰਗ ਪ੍ਰੇਸ਼ਾਨ ਕਰਨ ਨਾਲੋਂ ਸਰਕਾਰ ਉਨ੍ਹਾਂ ਨੂੰ ਗੋਲੀ ਮਾਰ ਦੇਵੇ ਤਾਂ ਸ਼ਾਇਦ ਹੁਕਮਰਾਨਾਂ ਨੂੰ ਸਕੂਨ ਮਿਲ ਸਕੇ। ਉਨ੍ਹਾਂ ਕਿਹਾ ਕਿ ਵਿਜੀਲੈਂਸ ਰਾਹੀਂ ਉਸ ਨੂੰ ਅਤੇ ਉਸ ਦੇ ਪਰਿਵਾਰ ਨੂੰ ਜਾਣਬੁੱਝ ਕੇ ਬਦਨਾਮ ਕੀਤਾ ਜਾ ਰਿਹਾ ਹੈ। ਸਾਬਕਾ ਕੈਬਨਿਟ ਮੰਤਰੀ ਬ੍ਰਹਮ ਮਹਿੰਦਰਾ ਦੇ ਫਾਰਮ ਹਾਊਸ ਦੀ ਪੈਮਾਇਸ਼ ਬਾਰੇ ਪੁੱਛੇ ਜਾਣ ’ਤੇ ਸਾਬਕਾ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਲੋਕਾਂ ਦਾ ਧਿਆਨ ਅਸਲ ਮੁੱਦਿਆਂ ਤੋਂ ਭਟਕਾਉਣ ਅਤੇ ਪਬਲਿਕ ਦੀਆਂ ਨਜ਼ਰਾਂ ਵਿੱਚ ਚੰਗਾ ਬਣਨ ਲਈ ਵਿਰੋਧੀਆਂ ਨੂੰ ਬਿਨਾਂ ਵਜ੍ਹਾ ਤੰਗ ਪ੍ਰੇਸ਼ਾਨ ਕਰ ਰਹੀ ਹੈ।

ਬ੍ਰਹਮ ਮਹਿੰਦਰਾ ਦੇ ਫਾਰਮ ਹਾਊਸ ਉੱਤੇ ਵਿਜੀਲੈਂਸ ਦਾ ਛਾਪਾ

ਮੁੱਲਾਂਪੁਰ ਗਰੀਬਦਾਸ(ਚਰਨਜੀਤ ਚੰਨੀ): ਵਿਜੀਲੈਂਸ ਦੀ ਟੀਮ ਵੱਲੋਂ ਆਮਦਨ ਦੇ ਸਰੋਤਾਂ ਤੋਂ ਵੱਧ ਜਾਇਦਾਦ ਮਾਮਲੇ ਵਿੱਚ ਅੱਜ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਬ੍ਰਹਮ ਮਹਿੰਦਰਾ ਦੇ ਇਥੇ ਪਿੰਡ ਮਾਜਰਾ ਵਿਚਲੇ ਫਾਰਮ ਹਾਊਸ ਉਤੇ ਛਾਪਾ ਮਾਰਿਆ ਗਿਆ। ਇਸ ਦੌਰਾਨ ਆਮ ਖਾਸ ਵਿਅਕਤੀਆਂ ਸਮੇਤ ਕਿਸੇ ਵੀ ਮੀਡੀਆ ਕਰਮਚਾਰੀ ਨੂੰ ਫਾਰਮ ਹਾੳੂਸ ਦੇ ਨੇੜੇ-ਤੇੜੇ ਨਾ ਢੁਕਣ ਦਿੱਤਾ ਗਿਆ। ਬ੍ਰਹਮ ਮਹਿੰਦਰਾ ਦਾ ਇਹ ਫਾਰਮ ਹਾੳੂਸ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਪਿੰਡ ਸਿੱਸਵਾਂ-ਪੜੌਲ ਵਾਲੇ ਮਹਿੰਦਰਾ ਬਾਗ਼ ਫਾਰਮ ਹਾੳੂਸ ਤੋਂ ਕਰੀਬ ਚਾਰ ਕਿਲੋਮੀਟਰ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਦੇ ਪਿੰਡ ਪੱਲਣਪੁਰ ਵਿਚਲੇ ਆਲੀਸ਼ਾਨ ਹੋਟਲ ਸੁੱਖ ਵਿਲਾਸ ਤੋਂ ਸਿਰਫ ਦੋ ਕਿਲੋਮੀਟਰ ਦੇ ਫਾਸਲੇ ’ਤੇ ਹੈ।

Advertisement

Advertisement
Tags :
ਘੰਟੇਚੰਨੀਚਰਨਜੀਤਤਿੰਨਪੁੱਛ-ਪੜਤਾਲਵੱਲੋਂਵਿਜੀਲੈਂਸ
Advertisement