ਵਿਜੀਲੈਂਸ ਵੱਲੋਂ ਜਲੰਧਰ ਨਿਗਮ ਦਫ਼ਤਰ ’ਤੇ ਛਾਪਾ
08:53 AM Feb 08, 2024 IST
ਪੱਤਰ ਪ੍ਰੇਰਕ
ਜਲੰਧਰ, 7 ਫਰਵਰੀ
ਚੰਡੀਗੜ੍ਹ ਤੋਂ ਆਈ ਵਿਜੀਲੈਂਸ ਦੀ ਟੀਮ ਨੇ ਅੱਜ ਸਥਾਨਕ ਨਗਰ ਨਿਗਮ ਦਫ਼ਤਰ ’ਤੇ ਛਾਪਾ ਮਾਰਿਆ। ਇਸ ਦੌਰਾਨ ਟੀਮ ਨੇ ਸੌ ਤੋਂ ਵੱਧ ਫਾਈਲਾਂ ਦੀ ਜਾਂਚ ਕੀਤੀ। ਪ੍ਰਾਪਤ ਜਾਣਕਾਰੀ ਅਨੁਸਾਰ ਲੰਬੇ ਸਮੇਂ ਤੋਂ ਸਥਾਨਕ ਲੋਕਾਂ ਵੱਲੋਂ ਨਗਰ ਨਿਗਮ ਖ਼ਿਲਾਫ਼ ਸ਼ਿਕਾਇਤਾਂ ਭੇਜੀਆਂ ਜਾ ਰਹੀਆਂ ਸਨ ਜਿਨ੍ਹਾਂ ’ਤੇ ਕਾਰਵਾਈ ਕਰਦਿਆਂ ਅੱਜ ਵਿਜੀਲੈਂਸ ਵੱਲੋਂ ਇਹ ਕਾਰਵਾਈ ਅਮਲ ਵਿੱਚ ਲਿਆਂਦੀ ਗਈ ਹੈ। ਵਿਜੀਲੈਂਸ ਦੀ ਟੀਮ ਦੁਪਹਿਰ ਕਰੀਬ 12 ਵਜੇ ਨਗਰ ਨਿਗਮ ਦਫ਼ਤਰ ਪਹੁੰਚੀ ਤੇ ਅਧਿਕਾਰੀਆਂ ਨੇ ਫਾਈਲਾਂ ਦੀ ਜਾਂਚ ਆਰੰਭ ਦਿੱਤੀ। ਸੂਤਰਾਂ ਅਨੁਸਾਰ ਕਈ ਫਾਈਲਾਂ ਵਿੱਚ ਕਮੀਆਂ ਸਾਹਮਣੇ ਆਈਆਂ ਹਨ। ਇਸ ਦੌਰਾਨ ਕਈ ਇਮਾਰਤਾਂ ਦੀ ਉਸਾਰੀ ਪ੍ਰਕਿਰਿਆ ਵਿੱਚ ਵੀ ਖਾਮੀਆਂ ਮਿਲੀਆਂ ਹਨ। ਜਾਂਚ ਦੌਰਾਨ ਵਿਜੀਲੈਂਸ ਨੇ ਕਈ ਇਲਾਕਿਆਂ ਨੂੰ ਸੂਚੀਬੱਧ ਕੀਤਾ ਹੈ, ਜਿਨ੍ਹਾਂ ਵਿੱਚ ਰਿਹਾਇਸ਼ੀ ਇਲਾਕਿਆਂ ਵਿੱਚ ਵਪਾਰਕ ਇਮਾਰਤਾਂ ਬਣਾਈਆਂ ਗਈਆਂ ਹਨ।
Advertisement
Advertisement