ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਵਿਜੀਲੈਂਸ ਨੇ 8 ਲੱਖ ਰੁਪਏ ਰਿਸ਼ਵਤ ਲੈਣ ਦੇ ਦੋਸ਼ ’ਚ ਅੰਮ੍ਰਿਤਸਰ ਨਗਰ ਸੁਧਾਰ ਟਰੱਸਟ ਦੇ ਵਕੀਲ ਖ਼ਿਲਾਫ਼ ਕੇਸ ਦਰਜ ਕੀਤਾ, ਮੁਲਜ਼ਮ ਫ਼ਰਾਰ

01:34 PM Jul 06, 2023 IST

ਚੰਡੀਗੜ੍ਹ, 6 ਜੁਲਾਈ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਭ੍ਰਿਸ਼ਟਾਚਾਰ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਨਗਰ ਸੁਧਾਰ ਟਰੱਸਟ ਅੰਮ੍ਰਿਤਸਰ ਦੇ ਸਰਕਾਰੀ ਵਕੀਲ ਗੌਤਮ ਮਜੀਠੀਆ ਖ਼ਿਲਾਫ਼ ਐਕੁਆਇਰ ਕੀਤੀ 20 ਵਿੱਘੇ ਜ਼ਮੀਨ ਦਾ ਮੁਆਵਜ਼ਾ ਜਾਰੀ ਕਰਵਾਉਣ ਬਦਲੇ 8 ਲੱਖ ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਕੇਸ ਦਰਜ ਕੀਤਾ ਹੈ। ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਮੁਲਜ਼ਮ ਵਕੀਲ ਖ਼ਿਲਾਫ਼ ਇਹ ਕੇਸ ਜਤਿੰਦਰ ਸਿੰਘ ਵਾਸੀ ਪ੍ਰਤਾਪ ਐਵੀਨਿਊ ਅੰਮ੍ਰਿਤਸਰ ਦੀ ਸ਼ਿਕਾਇਤ 'ਤੇ ਦਰਜ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਜਤਿੰਦਰ ਸਿੰਘ ਨੇ 18 ਮਈ, 2023 ਨੂੰ ਐਂਟੀ ਕੁਰੱਪਸ਼ਨ ਪੋਰਟਲ 'ਤੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਨਗਰ ਸੁਧਾਰ ਟਰੱਸਟ ਅੰਮ੍ਰਿਤਸਰ ਵੱਲੋਂ 25 ਮਾਰਚ, 2022 ਨੂੰ ਗ੍ਰਹਿਣ ਕੀਤੀ ਗਈ 20 ਵਿੱਘੇ ਜ਼ਮੀਨ ਦਾ ਵਾਧੂ ਮੁਆਵਜ਼ਾ ਜਾਰੀ ਕਰਵਾਉਣ ਬਦਲੇ ਐਡਵੋਕੇਟ ਗੌਤਮ ਮਜੀਠੀਆ ਨੇ ਉਸ ਕੋਲੋਂ 20 ਲੱਖ ਰੁਪਏ ਰਿਸ਼ਵਤ ਮੰਗੀ। ਅਦਾਲਤ ਨੇ 20 ਵਿੱਘੇ ਜ਼ਮੀਨ ਦਾ 20 ਫੀਸਦੀ ਵਾਧੂ ਮੁਆਵਜ਼ਾ ਜਤਿੰਦਰ ਸਿੰਘ ਨੂੰ ਜਾਰੀ ਕਰਨ ਦੇ ਹੁਕਮ ਕੀਤੇ ਸਨ ਅਤੇ ਜਦੋਂ ਸ਼ਿਕਾਇਤਕਰਤਾ ਨੇ ਵਾਧੂ ਮੁਆਵਜ਼ੇ ਲਈ ਉਕਤ ਐਡਵੋਕੇਟ ਕੋਲ ਪਹੁੰਚ ਕੀਤੀ ਤਾਂ ਉਸ ਨੇ ਮੁਆਵਜ਼ਾ ਜਾਰੀ ਕਰਵਾਉਣ ਬਦਲੇ ਉਸ ਕੋਲੋਂ 20 ਲੱਖ ਰੁਪਏ ਰਿਸ਼ਵਤ ਮੰਗੀ, ਜਿਸ ਵਿੱਚੋਂ 8 ਲੱਖ ਰੁਪਏ ਉਹ ਪਹਿਲਾਂ ਹੀ ਲੈ ਚੁੱਕਾ ਹੈ।
ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਵਕੀਲ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਥਾਣਾ ਵਿਜੀਲੈਂਸ ਬਿਊਰੋ ਅੰਮ੍ਰਿਤਸਰ ਰੇਂਜ ਵਿੱਚ ਕੇਸ ਦਰਜ ਕੀਤਾ ਗਿਆ ਹੈ ਅਤੇ ਐਡਵੋਕੇਟ ਗੌਤਮ ਮਜੀਠੀਆ ਨੂੰ ਗ੍ਰਿਫ਼ਤਾਰ ਕਰਨ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ। ਬੁਲਾਰੇ ਨੇ ਦੱਸਿਆ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

Advertisement

Advertisement
Tags :
ਅੰਮ੍ਰਿਤਸਰਸੁਧਾਰਕੀਤਾਖ਼ਿਲਾਫ਼ਟਰੱਸਟਦੋਸ਼ਫ਼ਰਾਰਮੁਲਜ਼ਮਰਿਸ਼ਵਤਰੁਪਏਵਕੀਲਵਿਜੀਲੈਂਸ