ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਪਰਾਲੀ ਸਾੜਨ ਤੋਂ ਰੋਕਣ ਲਈ ਜਾਗਰੂਕ ਕਰ ਰਹੀਆਂ ਨੇ ਚੌਕਸੀ ਟੀਮਾਂ

08:50 AM Oct 23, 2024 IST

ਨਿਜੀ ਪੱਤਰ ਪ੍ਰੇਰਕ
ਸੰਗਰੂਰ, 22 ਅਕਤੂਬਰ
ਜ਼ਿਲ੍ਹੇ ਵਿੱਚ ਪਿਛਲੇ ਕਈ ਦਿਨਾਂ ਤੋਂ ਸਿਵਲ ਅਤੇ ਪੁਲੀਸ ਪ੍ਰਸ਼ਾਸਨ ਦੇ ਉੱਚ ਅਧਿਕਾਰੀਆਂ ਦੀ ਅਗਵਾਈ ਹੇਠ ਚੌਕਸੀ ਟੀਮਾਂ ਪਿੰਡ ਪਿੰਡ ਪਹੁੰਚ ਕਰਕੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਲਈ ਪ੍ਰੇਰਿਤ ਕਰ ਰਹੀਆਂ ਹਨ। ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ ਅਤੇ ਐੱਸਐੱਸਪੀ ਸਰਤਾਜ ਸਿੰਘ ਚਾਹਲ ਖੁਦ ਇਸ ਮੁਹਿੰਮ ਦੀ ਕਮਾਨ ਸੰਭਾਲ ਰਹੇ ਹਨ ਅਤੇ ਉਨ੍ਹਾਂ ਦੇ ਨਿਰਦੇਸ਼ਾਂ ਹੇਠ ਉਪ ਮੰਡਲ ਮੈਜਿਸਟਰੇਟ ਅਤੇ ਡੀਐੱਸਪੀ ਆਪੋ ਆਪਣੀਆਂ ਸਬ ਡਿਵੀਜ਼ਨਾਂ ਵਿੱਚ ਹਰ ਕਿਸਾਨ ਤੱਕ ਰਾਬਤੇ ਨੂੰ ਯਕੀਨੀ ਬਣਾ ਰਹੇ ਹਨ। ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ ਨੇ ਦੱਸਿਆ ਕਿ ਜ਼ਿਲ੍ਹਾ ਸੰਗਰੂਰ ਦੀਆਂ ਸਾਰੀਆਂ ਸਬ ਡਿਵੀਜ਼ਨਾਂ ਵਿੱਚ ਇਹ ਮੁਹਿੰਮ ਦਿਨ ਭਰ ਜਾਰੀ ਰੱਖੀ ਗਈ ਅਤੇ ਉਪ ਮੰਡਲ ਮੈਜਿਸਟਰੇਟ ਤੇ ਡੀਐੱਸਪੀ ਵੱਲੋਂ ਸਬ ਡਿਵੀਜ਼ਨਾਂ ਵਿੱਚ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਕਰਦਿਆਂ ਮੁਹਿੰਮ ਨੂੰ ਹੋਰ ਤੇਜ਼ ਕਰਨ ਦੇ ਨਿਰਦੇਸ਼ ਦਿੱਤੇ ਗਏ। ਐੱਸਡੀਐੱਮ ਸੰਗਰੂਰ ਚਰਨਜੋਤ ਸਿੰਘ ਵਾਲੀਆ, ਐੱਸਡੀਐੱਮ ਸੁਨਾਮ ਪਰਮੋਦ ਸਿੰਗਲਾ, ਐੱਸਡੀਐੱਮ ਲਹਿਰਾ ਤੇ ਮੂਨਕ ਸੂਬਾ ਸਿੰਘ, ਐੱਸਡੀਐੱਮ ਭਵਾਨੀਗੜ੍ਹ ਰਵਿੰਦਰ ਬਾਂਸਲ, ਐੱਸਡੀਐੱਮ ਧੂਰੀ ਵਿਕਾਸ ਹੀਰਾ ਅਤੇ ਐੱਸਡੀਐੱਮ ਦਿੜ੍ਹਬਾ ਰਜੇਸ਼ ਸ਼ਰਮਾ ਨੇ ਵੱਖ-ਵੱਖ ਪਿੰਡਾਂ ਦੀਆਂ ਸਾਂਝੀਆਂ ਥਾਵਾਂ ਅਤੇ ਖੇਤਾਂ ਵਿੱਚ ਕੰਮ ਕਰ ਰਹੇ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਦੇ ਢੰਗਾਂ ਅਤੇ ਖੇਤੀ ਮਸ਼ੀਨਰੀ ਬਾਰੇ ਜਾਣਕਾਰੀ ਦਿੱਤੀ।

Advertisement

Advertisement