ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਵਿੱਜ ਨੇ ਮੁੜ ਕੀਤਾ ਮੁੱਖ ਮੰਤਰੀ ਅਹੁਦੇ ਲਈ ਦਾਅਵਾ

09:06 AM Oct 06, 2024 IST

ਰਤਨ ਸਿੰਘ ਢਿੱਲੋਂ
ਅੰਬਾਲਾ, 5 ਅਕਤੂਬਰ
ਅੰਬਾਲਾ ਕੈਂਟ ਹਲਕੇ ਤੋਂ ਭਾਜਪਾ ਉਮੀਦਵਾਰ ਅਤੇ ਸਾਬਕਾ ਗ੍ਰਹਿ ਮੰਤਰੀ ਅਨਿਲ ਵਿੱਜ ਨੇ ਅੱਜ ਮੁੜ ਮੁੱਖ ਮੰਤਰੀ ਦੇ ਅਹੁਦੇ ’ਤੇ ਦਾਅਵਾ ਠੋਕਿਆ ਹੈ। ਇਸ ਤੋਂ ਪਹਿਲਾਂ ਚੋਣ ਪ੍ਰਚਾਰ ਦੌਰਾਨ ਵੀ ਉਨ੍ਹਾਂ ਕਿਹਾ ਸੀ ਕਿ ਉਹ ਸਭ ਤੋਂ ਸੀਨੀਅਰ ਹੋਣ ਦੇ ਨਾਤੇ ਮੁੱਖ ਮੰਤਰੀ ਦੇ ਅਹੁਦੇ ਦਾ ਦਾਅਵਾ ਪੇਸ਼ ਕਰਨਗੇ। ਅੱਜ ਸਵੇਰੇ ਵੋਟ ਪਾਉਣ ਤੋਂ ਬਾਅਦ ਅਨਿਲ ਵਿੱਜ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕਿਹਾ, ‘‘ਜੇ ਪਾਰਟੀ ਮੈਨੂੰ ਚਾਹੁੰਦੀ ਹੈ ਤਾਂ ਅਗਲੀ ਮੁਲਾਕਾਤ ਤੁਹਾਡੇ ਨਾਲ ਮੁੱਖ ਮੰਤਰੀ ਨਿਵਾਸ ਵਿਖੇ ਹੋਵੇਗੀ।’’ ਕਿਸਾਨਾਂ ਦੀ ਨਾਰਾਜ਼ਗੀ ਦੀ ਗੱਲ ਸਿਰੇ ਤੋਂ ਨਕਾਰਦਿਆਂ ਵਿੱਜ ਨੇ ਕਿਹਾ ਕਿ ਹਰਿਆਣਾ ਦੇ ਕਿਸਾਨ ਭਾਜਪਾ ਦੇ ਨਾਲ ਹਨ। ਅੰਬਾਲਾ ਕੈਂਟ ਹਲਕੇ ਤੋਂ ਮੁੱਖ ਮੁਕਾਬਲਾ ਅਨਿਲ ਵਿੱਜ ਅਤੇ ਕਾਂਗਰਸ ਤੋਂ ਬਾਗੀ ਹੋ ਕੇ ਆਜ਼ਾਦ ਉਮੀਦਵਾਰ ਵਜੋਂ ਚੋਣ ਲੜ ਰਹੀ ਚਿਤਰਾ ਸਰਵਾਰਾ ਵਿਚਾਲੇ ਹੈ। ਉਂਝ ਕਾਂਗਰਸ ਉਮੀਦਵਾਰ ਪਰਵਿੰਦਰ ਪਾਲ ਪਰੀ ਨੇ ਵੀ ਪੂਰਾ ਜ਼ੋਰ ਲਾਇਆ ਹੋਇਆ ਹੈ। ਚਿਤਰਾ ਦੇ ਪਿਤਾ ਸਾਬਕਾ ਮੰਤਰੀ ਨਿਰਮਲ ਸਿੰਘ ਨੇ ਅੰਬਾਲਾ ਸ਼ਹਿਰ ਹਲਕੇ ਤੋਂ ਕਾਂਗਰਸ ਦੀ ਟਿਕਟ ’ਤੇ ਭਾਜਪਾ ਦੇ ਉਮੀਦਵਾਰ ਸਾਬਕਾ ਰਾਜ ਮੰਤਰੀ ਅਸੀਮ ਗੋਇਲ ਨੂੰ ਹਰਾਉਣ ਲਈ ਪੂਰੀ ਤਾਕਤ ਲਾ ਦਿੱਤੀ ਹੈ। ਪਿਓ-ਧੀ ਦੋਵਾਂ ਦੀ ਆਲੋਚਨਾ ਕਰਦਿਆਂ ਅਨਿਲ ਵਿੱਜ ਨੇ ਕਿਹਾ ਕਿ ਉਹ ਇਸ ਤੋਂ ਪਹਿਲਾਂ ਪਿਓ-ਧੀ ਦੋਵਾਂ ਨੂੰ ਹਰਾ ਚੁੱਕੇ ਹਨ ਅਤੇ ਭਾਵੇਂ ਕਿ ਦੋਵੇਂ ਵੀ ਆ ਜਾਣ ਪਰ ਉਨ੍ਹਾਂ ਤੋਂ ਜਿੱਤ ਨਹੀਂ ਸਕਦੇ। ਜ਼ਿਕਰਯੋਗ ਹੈ ਕਿ ਅਨਿਲ ਵਿੱਜ ਨੇ ਦੋ-ਤਿੰਨ ਹਫਤੇ ਪਹਿਲਾਂ ਮੁੱਖ ਮੰਤਰੀ ਅਹੁਦੇ ਲਈ ਦਾਅਵਾ ਪੇਸ਼ ਕੀਤਾ ਸੀ। ਉਨ੍ਹਾਂ ਕਿਹਾ ਸੀ, ‘ਮੈਂ ਸਭ ਤੋਂ ਸੀਨੀਅਰ ਨੇਤਾ ਹਾਂ। ਮੈਂ ਆਪਣੀ ਸੀਨੀਆਰਤਾ ਦੇ ਆਧਾਰ ’ਤੇ ਮੁੱਖ ਮੰਤਰੀ ਬਣਨ ਦਾ ਦਾਅਵਾ ਪੇਸ਼ ਕਰਾਂਗਾ। ਪਾਰਟੀ ਬਣਾਉਂਦੀ ਹੈ ਜਾਂ ਨਹੀਂ ਇਹ ਉਸ ਦਾ ਫ਼ੈਸਲਾ ਹੈ।’

Advertisement

Advertisement