ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਵਿੱਜ ਵੱਲੋਂ ਮੁੱਖ ਮੰਤਰੀ ਅਹੁਦੇ ਲਈ ਦਾਅਵਾ ਪੇਸ਼ ਕਰਨ ਤੋਂ ਨਾਂਹ

08:14 AM Oct 09, 2024 IST
ਅੰਬਾਲਾ ਵਿੱਚ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਅਨਿਲ ਵਿੱਜ।

ਰਤਨ ਸਿੰਘ ਢਿੱਲੋਂ
ਅੰਬਾਲਾ, 8 ਅਕਤੂਬਰ
ਹਰਿਆਣਾ ਦੇ ਸਾਬਕਾ ਗ੍ਰਹਿ ਮੰਤਰੀ ਤੇ ਭਾਜਪਾ ਉਮੀਦਵਾਰ ਅਨਿਲ ਵਿੱਜ ਨੇ ਵਿਧਾਨ ਸਭਾ ਹਲਕਾ ਅੰਬਾਲਾ ਕੈਂਟ ਤੋਂ 7ਵੀਂ ਵਾਰ ਵਿਧਾਇਕ ਬਣ ਕੇ ਮਿਸਾਲ ਕਾਇਮ ਕਰ ਦਿੱਤੀ ਹੈ। ਉਨ੍ਹਾਂ ਲਈ ਇਹ ਚੋਣ ਆਸਾਨ ਨਹੀਂ ਸੀ ਪਰ ਨੇ ਲੋਕਾਂ ਨੇ ਉਨ੍ਹਾਂ ਵੱਲੋਂ ਅੰਬਾਲਾ ਕੈਂਟ ’ਚ ਕੀਤੇ ਵਿਕਾਸ ਕਾਰਜਾਂ ’ਤੇ ਮੋਹਰ ਲਾ ਕੇ ਮੁੜ ਵਿਧਾਇਕ ਚੁਣ ਲਿਆ। ਵਿੱਜ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਆਪਣੀ ਜਿੱਤ ’ਤੇ ਪੂਰਾ ਯਕੀਨ ਸੀ। ਅੱਜ ਨਤੀਜਾ ਐਲਾਨੇ ਜਾਣ ਤੋਂ ਪਹਿਲਾਂ ਹੀ ਉਨ੍ਹਾਂ ਦੇ ਸਮਰਥਕਾਂ ਨੇ ਆਤਿਸ਼ਬਾਜ਼ੀ ਸ਼ੁਰੂ ਕਰ ਦਿੱਤੀ ਅਤੇ ਚੋਣ ਦਫ਼ਤਰ ਦੇ ਬਾਹਰ ਜਸ਼ਨ ਮਨਾਇਆ। ਗਲੀਆਂ ਮੁਹੱਲਿਆਂ ਵਿੱਚ ਵੀ ਉਨ੍ਹਾਂ ਦੇ ਸਮਰਥਕਾਂ ਨੇ ਢੋਲ ਵਜਾਏ ਅਤੇ ਪਟਾਕੇ ਚਲਾਏ।
ਜਿੱਤ ਦਾ ਪ੍ਰਮਾਣ ਪੱਤਰ ਲੈਣ ਤੋਂ ਬਾਅਦ ਅਨਿਲ ਵਿੱਜ ਨੇ ਭਾਜਪਾ ਵਰਕਰਾਂ ਨਾਲ ਰੋਡ ਸ਼ੋਅ ਕੀਤਾ ਜੋ ਗਿਣਤੀ ਕੇਂਦਰ ਐੱਸਡੀ ਕਾਲਜ ਤੋਂ ਸ਼ੁਰੂ ਹੋ ਕੇ ਵੱਖ-ਵੱਖ ਬਾਜ਼ਾਰਾਂ ’ਚੋਂ ਹੁੰਦਾ ਹੋਇਆ ਚੋਣ ਦਫ਼ਤਰ ਪਹੁੰਚਿਆ। ਇੱਥੇ ਮੀਡੀਆ ਨਾਲ ਗੱਲਬਾਤ ਕਰਦਿਆਂ ਅਨਿਲ ਵਿੱਜ ਨੇ ਕਿਹਾ ਕਿ ਉਨ੍ਹਾਂ ਦੀ ਜਿੱਤ ਭਾਰਤੀ ਜਨਤਾ ਪਾਰਟੀ ਦੀਆਂ ਨੀਤੀਆਂ ਦੀ ਜਿੱਤ ਹੈ। ਇਸ ਦੌਰਾਨ ਉਨ੍ਹਾਂ ਕਿਹਾ ਕਿ ਜਦੋਂ ਹੁਣ ਉਹ ਜਿੱਤ ਗਏ ਹਨ ਤਾਂ ਸਭ ਦਾ ਸਮਰਥਨ ਹੈ। ਉਨ੍ਹਾਂ ਕਿਹਾ ਕਿ ਜੇ ਹਾਈਕਮਾਨ ਉਨ੍ਹਾਂ ਨੂੰ ਮੁੱਖ ਮੰਤਰੀ ਬਣਨ ਲਈ ਕਹਿੰਦੀ ਹੈ ਤਾਂ ਉਹ ਨਾਂਹ ਨਹੀਂ ਕਰਨਗੇ ਪਰ ਖ਼ੁਦ ਮੁੱਖ ਮੰਤਰੀ ਦੇ ਅਹੁਦੇ ਲਈ ਦਾਅਵਾ ਪੇਸ਼ ਨਹੀਂ ਕਰਨਗੇ।

Advertisement

Advertisement