ਵਿਜੇ ਪਲਾਹਾ ਨੇ ਪ੍ਰਿੰਸੀਪਲ ਵਜੋਂ ਅਹੁਦਾ ਸੰਭਾਲਿਆ
07:44 AM Aug 18, 2023 IST
ਮਸਤੂਆਣਾ ਸਾਹਿਬ: ਵਿਜੇ ਪਲਾਹਾ ਨੇ ਸੰਤ ਅਤਰ ਸਿੰਘ ਅਕਾਲ ਅਕੈਡਮੀ ਦੇ ਨਵੇਂ ਪ੍ਰਿੰਸੀਪਲ ਵਜੋਂ ਅਹੁਦਾ ਸੰਭਾਲ ਲਿਆ ਹੈ। ਇਸ ਸਬੰਧੀ ਅਕੈਡਮੀ ਵਿੱਚ ਸਮਾਗਮ ਕਰਵਾਇਆ ਗਿਆ। ਇਸ ਮੌਕੇ ਅਕਾਲ ਕਾਲਜ ਕੌਂਸਲ ਦੇ ਮੁੱਖ ਪ੍ਰਬੰਧਕ ਕੈਪਟਨ ਡਾ. ਭੁਪਿੰਦਰ ਸਿੰਘ ਪੂਨੀਆ, ਸਕੱਤਰ ਜਸਵੰਤ ਸਿੰਘ ਖਹਿਰਾ, ਗੁਰਜੰਟ ਸਿੰਘ ਦੁੱਗਾਂ, ਸਿਆਸਤ ਸਿੰਘ ਗਿੱਲ, ਜਸਪਾਲ ਸਿੰਘ ਸਿੱਧੂ, ਡਾ. ਸੁਖਦੀਪ ਕੌਰ ਸਿੱਧੂ ਤੇ ਪ੍ਰੋ. ਨਿਰਪਜੀਤ ਸਿੰਘ ਹਾਜ਼ਰ ਸਨ। ਪ੍ਰਿੰਸੀਪਲ ਸ੍ਰੀ ਪਲਾਹਾ ਨੇ ਮੈਨੇਜਮੈਂਟ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਪ੍ਰਿੰਸੀਪਲ ਵਜੋਂ ਸੌਂਪੀ ਗਈ ਜ਼ਿੰਮੇਵਾਰੀ ਨੂੰ ਉਹ ਪੂਰੀ ਤਨਦੇਹੀ ਨਾਲ ਨਿਭਾਉਣਗੇ। ਉਹ ਅਤੇ ਉਨ੍ਹਾਂ ਦੀ ਟੀਮ ਮਿੱਥੇ ਮਿਆਰ ਤੱਕ ਪਹੁੰਚਣ ਲਈ ਲਾਮਬੰਦ ਰਹੇਗੀ। -ਪੱਤਰ ਪ੍ਰੇਰਕ
Advertisement
Advertisement