ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਵਿਜੈ ਸਾਂਪਲਾ ਨੇ ‘ਆਪ’ ਸਰਕਾਰ ਘੇਰੀ

07:45 AM Jun 13, 2024 IST
ਫਗਵਾੜਾ ’ਚ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਵਿਜੈ ਸਾਂਪਲਾ। -ਫ਼ੋਟੋ: ਚਾਨਾ

ਫਗਵਾੜਾ:

Advertisement

ਸਾਬਕਾ ਕੇਂਦਰੀ ਮੰਤਰੀ ਵਿਜੈ ਸਾਂਪਲਾ ਨੇ ਦੋਸ਼ ਲਗਾਇਆ ਕਿ ਪੰਜਾਬ ਦੀ ‘ਆਪ’ ਸਰਕਾਰ ਆਪਣੇ ਆਪ ਨੂੰ ਸੱਚ ਸਾਬਿਤ ਕਰਨ ਲਈ ਤੇ ਆਪਣੀਆਂ ਗਲਤੀਆਂ ਲੁਕਾਉਣ ਲਈ ਕੇਂਦਰ ਸਰਕਾਰ ’ਤੇ ਗਲਤ ਦੋਸ਼ ਲਗਾ ਰਹੀ ਹੈ। ਇਥੇ ਆਪਣੀ ਰਿਹਾਇਸ਼ ’ਤੇ ਪੱਤਰਕਾਰਾ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੇ ਉਸ ਬਿਆਨ ਦਾ ਤਿੱਖਾ ਨੋਟਿਸ ਲਿਆ, ਜਿਸ ’ਚ ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੇ ਲੰਬੇ ਸਮੇਂ ਤੋਂ ਦਲਿਤ ਵਿਦਿਆਰਥੀਆਂ ਦੀ ਪੋਸਟ ਮੈਟ੍ਰਿਕ ਸਕੀਮ ਦਾ ਫ਼ੰਡ ਜਾਰੀ ਨਹੀਂ ਕੀਤਾ। ਉਨ੍ਹਾਂ ਦੱਸਿਆ ਕਿ 2020-21 ’ਚ ਪੰਜਾਬ ਦੇ ਵਿਦਿਆਰਥੀਆਂ ਲਈ 229 ਕਰੋੜ ਰੁਪਏ ਜਾਰੀ ਕੀਤੇ ਗਏ ਸਨ ਤੇ ਪੰਜਾਬ ਸਰਕਾਰ ਨੇ ਮੰਨਿਆ ਸੀ ਕਿ ਕੇਂਦਰ ਸਰਕਾਰ ਦੇ 140 ਕਰੋੜ ਰੁਪਏ ਦੀ ਫ਼ੰਡਾਂ ਦੀ ਵਰਤੋਂ ਨਹੀਂ ਕੀਤੀ ਗਈ। ਸਾਲ 2021-22 ’ਚ 1.92 ਲੱਖ ਵਿਦਿਆਰਥੀ ਯੋਗ ਸਨ ਤੇ ਕੇਂਦਰ ਸਰਕਾਰ ਨੇ 272.73 ਕਰੋੜ ਰੁਪਏ ਜਾਰੀ ਕੀਤੇ ਸਨ। 2022-23 ਲਈ ਸਰਕਾਰ ਨੇ 248.99 ਕਰੋੜ ਰੁਪਏ ਤੇ 2023-24 ਲਈ ਹੁਣ ਤੱਕ 172 ਕਰੋੜ ਰੁਪਏੇ ਜਾਰੀ ਕਰ ਚੁੱਕੀ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦਲਿਤ ਵਰਗ ਨੂੰ ਤੰਗ ਪ੍ਰੇਸ਼ਾਨ ਕਰ ਰਹੀ ਹੈ ਤੇ ਦਲਿਤ ਵਰਗ ਦੇ ਲੋਕ ਆਪਣੇ ਆਪ ਨੂੰ ਬੇਵੱਸ ਸਮਝ ਰਹੇ ਹਨ। -ਪੱਤਰ ਪ੍ਰੇਰਕ

Advertisement
Advertisement