ਵਿੱਜ ਦਾ ਜਨਤਾ ਕੈਂਪ ਰੱਦ
07:49 AM Jan 06, 2025 IST
ਅੰਬਾਲਾ: ਹਰਿਆਣਾ ਦੇ ਊਰਜਾ, ਟਰਾਂਸਪੋਰਟ ਅਤੇ ਕਿਰਤ ਮੰਤਰੀ ਅਨਿਲ ਵਿੱਜ ਦਾ ਜਨਤਾ ਕੈਂਪ ਭਲਕੇ ਸੋਮਵਾਰ ਨੂੰ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਜਨਤਕ ਛੁੱਟੀ ਹੋਣ ਕਾਰਨ ਨਹੀਂ ਲਗਾਇਆ ਜਾਵੇਗਾ। ਜ਼ਿਕਰਯੋਗ ਹੈ ਕਿ ਅਨਿਲ ਵਿੱਜ ਨੇ ਅੰਬਾਲਾ ਛਾਉਣੀ ਵਿਧਾਨ ਸਭਾ ਹਲਕੇ ਦੇ ਲੋਕਾਂ ਦੀਆਂ ਸਮੱਸਿਆਵਾਂ ਸੁਣਨ ਲਈ ਹਰ ਹਫ਼ਤੇ ਸੋਮਵਾਰ ਦਾ ਦਿਨ ਤੈਅ ਕੀਤਾ ਹੋਇਆ ਹੈ। -ਨਿੱਜੀ ਪੱਤਰ ਪ੍ਰੇਰਕ
Advertisement
Advertisement