ਵਿਕਰਜੀਤ ਸਿੰਘ ਡੀਟੀਐੱਫ ਦੇ ਮੁੜ ਜ਼ਿਲ੍ਹਾ ਪ੍ਰਧਾਨ ਬਣੇ
ਨਿੱਜੀ ਪੱਤਰ ਪ੍ਰੇਰਕ
ਮਾਲੇਰਕੋਟਲਾ, 8 ਜੁਲਾਈ
ਇੱਥੇ ਡੈਮੋਕ੍ਰੇਟਿਕ ਟੀਚਰਜ਼ ਫਰੰਟ ਪੰਜਾਬ ਦੀ ਜ਼ਿਲ੍ਹਾ ਮਾਲੇਰਕੋਟਲਾ ਦਾ ਸਾਲਾਨਾ ਚੋਣ ਇਜਲਾਸ ਹੋਇਆ। ਸਮਾਗਮ ਵਿੱਚ ਫਰੰਟ ਦੇ ਸੂਬਾ ਸਕੱਤਰ ਹਰਦੀਪ ਸਿੰਘ ਟੋਡਰਪਰ ਨੇ ਨਵੀਂ ਸਿੱਖਿਆ ਨੀਤੀ 2020 ਦੀ ਪੜਚੋਲ ਕਰਦਿਆਂ ਕਿਹਾ ਕਿ ਇਸ ਨੀਤੀ ਦੀ ਨੁਕਤਾਚੀਨੀ ਕੀਤੀ ਅਤੇ ਅਧਿਆਪਕਾਂ ਨੂੰ ਇਸ ਨੀਤੀ ਦਾ ਵਿਰੋਧ ਕਰਨ ਲਈ ਤਿਆਰ ਰਹਿਣ ਦਾ ਸੱਦਾ ਦਿੱਤਾ।
ਰਘਵੀਰ ਸਿੰਘ ਭਵਾਨੀਗੜ੍ਹ ਨੇ ਇਜਲਾਸ ਵਿੱਚ ਸ਼ਾਮਲ ਅਧਿਆਪਕਾਂ ਨੂੰ ਜਥੇਬੰਦੀ ਨਾਲ ਜੁੜਨ ਤੇ ਅਧਿਆਪਕਾਂ ਨੂੰ ਦਰਪੇਸ਼ ਮੁਸ਼ਕਲਾਂ ਦੇ ਹੱਲ ਲਈ ਜਥੇਬੰਦਕ ਏਕਤਾ ਮਜ਼ਬੂਤ ਕਰਨ ਦੀ ਅਪੀਲ ਕੀਤੀ। ਇਜਲਾਸ ਦੌਰਾਨ ਕਿਰਤੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਚਮਕੌਰ ਸਿੰਘ ਹਥਨ ਅਤੇ ਜ਼ਿਲ੍ਹਾ ਆਗੂ ਰੁਪਿੰਦਰ ਸਿੰਘ ਚੌਂਦਾ, ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੇ ਜ਼ਿਲ੍ਹਾ ਪ੍ਰਧਾਨ ਜਗਤਾਰ ਸਿੰਘ ਤੋਲੇਵਾਲ ਨੇ ਕਿਹਾ ਕਿ ਉਨ੍ਹਾਂ ਦੀਆਂ ਜਥੇਬੰਦੀਆਂ ਅਧਿਆਪਕਾਂ ਤੇ ਵਿਦਿਆਰਥੀਆਂ ਦੇ ਹੱਕੀ ਸੰਘਰਸ਼ ਦੀ ਹਮਾਇਤ ਕਰਨਗੀਆਂ। ਇਸ ਮਗਰੋਂ ਫਰੰਟ ਦੀ ਜ਼ਿਲ੍ਹਾ ਇਕਾਈ ਦੀ ਚੋਣ ਨਿਗਰਾਨ ਹਰਦੀਪ ਸਿੰਘ ਟੋਡਰਪੁਰ ਅਤੇ ਰਘਬੀਰ ਸਿੰਘ ਭਵਾਨੀਗੜ੍ਹ ਦੀ ਨਿਗਰਾਨੀ ਹੇਠ ਹੋਈ ਜਿਸ ਵਿੱਚ ਵਿਕਰਜੀਤ ਸਿੰਘ ਪ੍ਰਧਾਨ, ਗੁਰਜੰਟ ਸਿੰਘ ਲਾਂਗੜੀਆਂ ਜਨਰਲ ਸਕੱਤਰ, ਮੁਹੰਮਦ ਅਖਤਰ ਵਿੱਤ ਸਕੱਤਰ, ਇੰਦਰਜੀਤ ਸਿੰਘ ਪ੍ਰੈੱਸ ਸਕੱਤਰ, ਧਰਮਿੰਦਰ ਸਿੰਘ ਸੀਨੀਅਰ ਮੀਤ ਪ੍ਰਧਾਨ, ਅਮਨਦੀਪ ਸਿੰਘ ਮੀਤ ਪ੍ਰਧਾਨ, ਸਤਨਾਮ ਸਿੰਘ ਮੀਤ ਪ੍ਰਧਾਨ, ਗੁਰਮੀਤ ਸਿੰਘ ਔਲਖ ਸਿੰਘ ਮੀਤ ਪ੍ਰਧਾਨ, ਜਤਿੰਦਰ ਸਿੰਘ ਮੀਤ ਪ੍ਰਧਾਨ, ਅੰਮ੍ਰਿਤ ਸਿੰਘ, ਪ੍ਰਭਜੋਤ ਸਿੰਘ, ਲਖਵਿੰਦਰ ਸਿੰਘ, ਅਰਸ਼ਦ ਸ਼ਰੀਫ਼, ਮੁਹੰਮਦ ਅਨਸ, ਸੰਦੀਪ ਸਿੰਘ, ਗਗਨਦੀਪ ਸਿੰਘ, ਸੁਖਜੀਤ ਸਿੰਘ ਤੇ ਮਨਜੀਤ ਸਿੰਘ ਜ਼ਿਲ੍ਹਾ ਕਮੇਟੀ ਮੈਂਬਰ ਚੁਣੇ ਗਏ।