For the best experience, open
https://m.punjabitribuneonline.com
on your mobile browser.
Advertisement

ਇਕਬਾਲ ਸਿੰਘ ਲਾਲਪੁਰਾ ਵੱਲੋਂ ਵਿਕਰਮ ਸਾਹਨੀ ਦਾ ਸਨਮਾਨ

08:43 AM Jul 02, 2024 IST
ਇਕਬਾਲ ਸਿੰਘ ਲਾਲਪੁਰਾ ਵੱਲੋਂ ਵਿਕਰਮ ਸਾਹਨੀ ਦਾ ਸਨਮਾਨ
ਵਿਕਰਮਜੀਤ ਸਿੰਘ ਸਾਹਨੀ ਦਾ ਸਨਮਾਨ ਕਰਦੇ ਹੋਏ ਇਕਬਾਲ ਸਿੰਘ ਲਾਲਪੁਰਾ। -ਫੋਟੋ: ਦਿਓਲ
Advertisement

ਪੱਤਰ ਪ੍ਰੇਰਕ
ਨਵੀਂ ਦਿੱਲੀ, 1 ਜੁਲਾਈ
ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਇਕਬਾਲ ਸਿੰਘ ਲਾਲਪੁਰਾ ਨੇ ਰਾਜ ਸਭਾ ਮੈਂਬਰ ਵਿਕਰਮਜੀਤ ਸਿੰਘ ਸਾਹਨੀ ਨੂੰ ਪੰਜਾਬ ਦੇ ਰਾਜਪਾਲ ਤੋਂ ਆਨਰੇਰੀ ਡਾਕਟਰੇਟ ਦੀ ਉਪਾਧੀ ਪ੍ਰਾਪਤ ਕਰਨ ਅਤੇ ਅਮਰੀਕਾ ਦੀ ਵੱਕਾਰੀ ਹਾਰਵਰਡ ਯੂਨੀਵਰਸਿਟੀ ਤੋਂ ਪਬਲਿਕ ਲੀਡਰਸ਼ਿਪ ਸਰਟੀਫਿਕੇਟ ਦਿੱਤੇ ਜਾਣ ’ਤੇ ਸਨਮਾਨਿਤ ਕੀਤਾ ਹੈ।
ਸ੍ਰੀ ਲਾਲਪੁਰਾ ਨੇ ਦੱਸਿਆ ਕਿ ਇਸ ਤੋਂ ਇਲਾਵਾ ਸਾਹਨੀ ਇੱਕ ਬਹੁਪੱਖੀ ਸ਼ਖ਼ਸੀਅਤ ਹਨ, ਇਸ ਦੇ ਬਾਵਜੂਦ ਉਨ੍ਹਾਂ ਵਿੱਚ ਬਹੁਤ ਨਿਮਰਤਾ ਹੈ। ਸਾਹਨੀ ਨੇ ਕੋਵਿਡ ਮਹਾਮਾਰੀ ਦੌਰਾਨ ਪੰਜਾਬ ਲਈ 1,000 ਆਕਸੀਜਨ ਵਾਲੇ ਬੈੱਡ ਅਤੇ 2,200 ਆਕਸੀਜਨ ਸਿਲੰਡਰ ਮੁਹੱਈਆ ਕਰਵਾ ਕੇ ਮਿਸਾਲੀ ਕੰਮ ਕੀਤਾ ਸੀ। ਉਸ ਨੇ 500 ਤੋਂ ਵੱਧ ਅਫਗਾਨ ਹਿੰਦੂ ਅਤੇ ਸਿੱਖ ਸ਼ਰਨਾਰਥੀਆਂ ਨੂੰ ਕੱਢਣ ਅਤੇ ਉਨ੍ਹਾਂ ਦੇ ਮੁੜ ਵਸੇਬੇ ਵਿੱਚ ਵੀ ਅਹਿਮ ਭੂਮਿਕਾ ਨਿਭਾਈ ਹੈ।
ਉਨ੍ਹਾਂ ਦੱਸਿਆ ਕਿ ਸ੍ਰੀ ਸਾਹਨੀ ਮੁਫ਼ਤ ਹੁਨਰ ਸਿਖਲਾਈ ਦੇਣ ਅਤੇ ਹਰ ਸਾਲ 10,000 ਨੌਜਵਾਨਾਂ ਲਈ ਨੌਕਰੀਆਂ ਦਾ ਪ੍ਰਬੰਧ ਕਰਨ ਲਈ ਪੰਜਾਬ ਵਿੱਚ ਵਿਸ਼ਵ ਹੁਨਰ ਕੇਂਦਰ ਵੀ ਸਥਾਪਤ ਕਰ ਰਹੇ ਹਨ।
ਸ੍ਰੀ ਸਾਹਨੀ ਨੂੰ ਸਨਮਾਨਿਤ ਕਰਨ ਵਾਲੀਆਂ ਹੋਰ ਸ਼ਖ਼ਸੀਅਤਾਂ ਵਿੱਚ ਤਰਲੋਚਨ ਸਿੰਘ, ਹਰਮੀਤ ਸਿੰਘ ਕਾਲਕਾ (ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ) ਸ਼ਾਮਲ ਸਨ।

Advertisement

Advertisement
Author Image

sukhwinder singh

View all posts

Advertisement
Advertisement
×