For the best experience, open
https://m.punjabitribuneonline.com
on your mobile browser.
Advertisement

ਵਿਕਰਮਾਦਿਤਿਆ ਵੱਲੋਂ ਕੰਗਨਾ ਖ਼ਿਲਾਫ਼ ਮਾਣਹਾਨੀ ਕੇਸ ਕਰਨ ਦੀ ਧਮਕੀ

02:25 PM Sep 23, 2024 IST
ਵਿਕਰਮਾਦਿਤਿਆ ਵੱਲੋਂ ਕੰਗਨਾ ਖ਼ਿਲਾਫ਼ ਮਾਣਹਾਨੀ ਕੇਸ ਕਰਨ ਦੀ ਧਮਕੀ
Advertisement

ਟ੍ਰਿਬਿਊਨ ਨਿਊਜ਼ ਸਰਵਿਸ
ਸ਼ਿਮਲਾ, 23 ਸਤੰਬਰ
ਹਿਮਾਚਲ ਪ੍ਰਦੇਸ਼ ਦੇ ਲੋਕ ਨਿਰਮਾਣ ਮੰਤਰੀ ਵਿਕਰਮਾਦਿੱਤਿਆ ਸਿੰਘ ਨੇ ਅੱਜ ਭਾਜਪਾ ਦੀ ਮੰਡੀ ਤੋਂ ਸੰਸਦ ਕੰਗਨਾ ਰਣੌਤ ਖਿਲਾਫ ਮਾਣਹਾਨੀ ਦਾ ਕੇਸ ਦਰਜ ਕਰਨ ਦੀ ਧਮਕੀ ਦਿੱਤੀ। ਹੈ। ਕੰਗਨਾ ਨੇ ਦਾਅਵਾ ਕੀਤਾ ਸੀ ਕਿ ਹਿਮਾਚਲ ਸਰਕਾਰ ਕਰਜ਼ਾ ਲੈ ਕੇ ਸੋਨੀਆ ਗਾਂਧੀ ਨੂੰ ਦੇ ਰਹੀ ਹੈ। ਉਨ੍ਹਾਂ ਕਿਹਾ, ‘‘ਜੇ ਕੰਗਨਾ ਰਣੌਤ ਆਪਣੇ ਦਾਅਵੇ ਸਬੰਧੀ ਕੋਈ ਦਸਤਾਵੇਜ਼ੀ ਸਬੂਤ ਪੇਸ਼ ਨਹੀਂ ਕਰਦੀ ਜਾਂ ਸੋਨੀਆ ਗਾਂਧੀ ਤੋਂ ਮੁਆਫੀ ਨਹੀਂ ਮੰਗਦੀ ਤਾਂ ਅਸੀਂ ਉਸ ਖ਼ਿਲਾਫ਼ ਮਾਣਹਾਨੀ ਦਾ ਕੇਸ ਦਾਇਰ ਕਰਾਂਗੇ।’’

Advertisement

Advertisement
Advertisement
Author Image

Advertisement