ਪਿੰਡ ਮਿੱਠੇਵਾਲ ਨੂੰ ਤੰਬਾਕੂ ਮੁਕਤ ਐਲਾਨਿਆ
06:26 AM Jan 10, 2025 IST
Advertisement
ਪੱਤਰ ਪ੍ਰੇਰਕ
ਸੰਦੌੜ, 9 ਜਨਵਰੀ
ਸਿਹਤ ਵਿਭਾਗ ਦੀ ਟੀਮ ਨੇ ਕੋਟਪਾ ਐਕਟ 2003 ਦੀ ਪਾਲਣਾ ਕਰਦੇ ਹੋਏ ਪਿੰਡ ਮਿੱਠੇਵਾਲ ਨੂੰ ਤੰਬਾਕੂ ਮੁਕਤ ਐਲਾਨ ਦਿੱਤਾ ਹੈ। ਐੱਸਆਈ ਹਰਭਜਨ ਸਿੰਘ ਨੇ ਦੱਸਿਆ ਕੇ ਇਹ ਸਫ਼ਲਤਾ ਸਿਹਤ ਕਰਮਚਾਰੀ ਰਾਜੇਸ਼ ਰਿਖੀ, ਅਮਰਜੀਤ ਕੌਰ ਅਤੇ ਪਿੰਡ ਦੀ ਪੰਚਾਇਤ ਤੇ ਦੁਕਾਨਦਾਰਾਂ ਦੇ ਸਹਿਯੋਗ ਨਾਲ ਮਿਲੀ ਹੈ। ਉਨ੍ਹਾਂ ਕਿਹਾ ਕਿ ਬਲਾਕ ਅਧੀਨ ਸਮੇਂ ਸਮੇਂ ’ਤੇ ਤੰਬਾਕੂ ਵਿਰੋਧੀ ਗਤੀਵਿਧੀਆਂ ਤੋਂ ਇਲਾਵਾ ਆਮ ਲੋਕਾਂ ਨੂੰ ਤੰਬਾਕੂ ਦੇ ਮਾੜੇ ਪ੍ਰਭਾਵਾਂ ਤੋਂ ਜਾਣੂ ਕਰਵਾਇਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਤੰਬਾਕੂ ਪਦਾਰਥਾਂ ਦੀ ਜਨਤਕ ਸਥਾਨ ’ਤੇ ਵਰਤੋਂ ਕਰਨ ਦੀ ਪੂਰਨ ਮਨਾਹੀ ਹੈ। ਬੀਈਈ ਜਗਸੀਰ ਟਿੱਬਾ ਨੇ ਕਿਹਾ ਕਿ ਕੋਈ ਵੀ ਵਿਅਕਤੀ ਕਿਸੇ ਜਨਤਕ ਥਾਂ ਜਿਵੇਂ ਬੱਸ ਸਟੈਂਡ, ਰੇਲਵੇ ਸਟੇਸ਼ਨ, ਰੇਲਗੱਡੀ, ਹੋਟਲ, ਸਿੱਖਿਆ ਸੰਸਥਾ ਆਦਿ ਵਿਚ ਤੰਬਾਕੂ ਦਾ ਸੇਵਨ ਨਹੀਂ ਕਰ ਸਕਦਾ।
Advertisement
Advertisement
Advertisement