ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਨਸ਼ਿਆਂ ਦੀ ਰੋਕਥਾਮ ਲਈ ਪਿੰਡ ਬਚਾਓ ਕਮੇਟੀਆਂ ਕਾਇਮ

08:39 AM Jul 12, 2024 IST

ਨਿੱਜੀ ਪੱਤਰ ਪ੍ਰੇਰਕ
ਸੰਗਰੂਰ, 11 ਜੁਲਾਈ
ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਨਸ਼ਿਆਂ ਤੋਂ ਮੁਕਤ ਕਰਨ ਲਈ ਪਿੰਡਾਂ ਵਿੱਚ ਵਿਲੇਜ ਡਿਫੈਂਸ ਕਮੇਟੀਆਂ ਬਣਾਉਣ ਦੀਆਂ ਹਦਾਇਤਾਂ ਦੀ ਪਾਲਣਾ ਕਰਦੇ ਹੋਏ ਸੰਗਰੂਰ ਜ਼ਿਲ੍ਹੇ ਦੇ ਪਿੰਡਾਂ ਵਿੱਚ ਵੀ ਅਜਿਹੀਆਂ ਕਮੇਟੀਆਂ ਗਠਿਤ ਕੀਤੀਆਂ ਗਈਆਂ ਹਨ। ਡਿਪਟੀ ਕਮਿਸ਼ਨਰ ਸੰਗਰੂਰ ਜਤਿੰਦਰ ਜੋਰਵਾਲ ਨੇ ਦੱਸਿਆ ਕਿ ਅਜਿਹੀਆਂ ਵਿਲੇਜ ਡਿਫੈਂਸ ਕਮੇਟੀਆਂ ਭਾਈਚਾਰਕ ਸਾਂਝ, ਪੁਲੀਸ ਅਤੇ ਜਨਤਾ ਦਰਮਿਆਨ ਪਾੜਾ ਘਟਾਉਣ, ਪੁਲੀਸ ਨੂੰ ਮਹੱਤਵਪੂਰਨ ਜਾਣਕਾਰੀ ਪ੍ਰਦਾਨ ਕਰਨ ਅਤੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਕਰਨ ਲਈ ਲਾਭਦਾਇਕ ਸਾਬਤ ਹੋਣਗੀਆਂ। ਉਨ੍ਹਾਂ ਕਿਹਾ ਕਿ ਇਹ ਡਿਫੈਂਸ ਕਮੇਟੀਆਂ ਲੋਕਾਂ, ਪੁਲੀਸ ਅਤੇ ਸਿਵਲ ਪ੍ਰਸ਼ਾਸਨ ਨਾਲ ਤਾਲਮੇਲ ਕਰਕੇ ਨਸ਼ਿਆਂ ਦੇ ਖਿਲਾਫ਼ ਲੋਕਾਂ ਨੂੰ ਜਾਗਰੂਕ ਕਰਨ, ਨਸ਼ਿਆਂ ਤੋਂ ਪੀੜਤ ਵਿਅਕਤੀਆਂ ਨੂੰ ਨਸ਼ਾ ਛੱਡਣ ਲਈ ਉਤਸ਼ਾਹਿਤ ਕਰਨ ਅਤੇ ਨਸ਼ਾ ਤਸਕਰਾਂ ਦੀਆਂ ਹਰਕਤਾਂ ਬਾਰੇ ਪੁਲੀਸ ਨਾਲ ਗੁਪਤ ਜਾਣਕਾਰੀ ਨੂੰ ਸਾਂਝਾ ਕਰਨ ਦਾ ਕੰਮ ਕਰਨਗੀਆਂ। ਡਿਪਟੀ ਕਮਿਸ਼ਨਰ ਵੱਲੋਂ ਜਾਰੀ ਹੁਕਮ ਵਿੱਚ ਕਿਹਾ ਗਿਆ ਹੈ ਕਿ ਇਹ ਵਿਲੇਜ ਡਿਫੈਂਸ ਕਮੇਟੀਆਂ ਜ਼ਿਲ੍ਹਾ ਸੰਗਰੂਰ ਦੇ ਸਮੂਹ ਬਲਾਕ ਵਿਕਾਸ ਅਤੇ ਪੰਚਾਇਤ ਅਫ਼ਸਰਾਂ ਅਤੇ ਮੁੱਖ ਥਾਣਾ ਅਫ਼ਸਰਾਂ ਨਾਲ ਰਾਬਤਾ ਕਾਇਮ ਕਰਕੇ ਸਬੰਧਤ ਉਪ ਮੰਡਲ ਮੈਜਿਸਟਰੇਟ ਤੇ ਉਪ ਕਪਤਾਨ ਪੁਲੀਸ ਨਾਲ ਮਿਲ ਕੇ ਨਸ਼ੇ ਦੀ ਰੋਕਥਾਮ ਲਈ ਪੂਰੇ ਯਤਨ ਕਰਨਗੀਆਂ।

Advertisement

Advertisement
Advertisement