For the best experience, open
https://m.punjabitribuneonline.com
on your mobile browser.
Advertisement

‘ਆਪ’ ਉਮੀਦਵਾਰ ਗੁਰਪਾਲ ਸਿੰਘ ਵੱਲੋਂ ਪਿੰਡਾਂ ਦੇ ਦੌਰੇ

09:00 AM Sep 19, 2024 IST
‘ਆਪ’ ਉਮੀਦਵਾਰ ਗੁਰਪਾਲ ਸਿੰਘ ਵੱਲੋਂ ਪਿੰਡਾਂ ਦੇ ਦੌਰੇ
ਨਰਾਇਣਗੜ੍ਹ ਵਿੱਚ ਮੀਟਿੰਗ ਮਗਰੋਂ ਲੋਕਾਂ ਨਾਲ ਖੜ੍ਹੇ ਗੁਰਪਾਲ ਸਿੰਘ। -ਫੋਟੋ: ਫਰਿੰਦਰ ਗੁਲਿਆਣੀ
Advertisement

ਪੱਤਰ ਪ੍ਰੇਰਕ
ਨਰਾਇਣਗੜ੍ਹ, 18 ਸਤੰਬਰ
ਇੱਥੇ ਨਰਾਇਣਗੜ੍ਹ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਪਾਲ ਸਿੰਘ ਅਕਬਰਪੁਰ ਨੇ ਹਲਕੇ ਦੇ ਕਈਂ ਪਿੰਡਾਂ ਦਾ ਦੌਰਾ ਕਰਕੇ ਆਪਣੇ ਹੱਕ ਵਿੱਚ ਵੋਟਾਂ ਦੀ ਮੰਗ ਕੀਤੀ । ਇਸ ਦੌਰਾਨ ਉਨ੍ਹਾਂ ਦਾ ਕਹਿਣਾ ਸੀ ਕਿ ਲੋਕਾਂ ਨੇ ਕਾਂਗਰਸ ਤੇ ਭਾਜਪਾ ਦੇ ਰਾਜ ਨੂੰ ਬੜੀ ਚੰਗੀ ਤਰ੍ਹਾਂ ਨਾਲ ਦੇਖ ਲਿਆ ਹੈ ਅਤੇ ਲੋਕਾਂ ਦਾ ਦੋਹਾਂ ਪਾਰਟੀਆਂ ਤੋਂ ਮੋਹ ਭੰਗ ਹੋ ਚੁੱਕਿਆ ਹੈ। ਪਿਛਲੇ ਦਸ ਸਾਲ ਦੇ ਰਾਜ ਵਿੱਚ ਭਾਜਪਾ ਦੀਆਂ ਲੋਕ ਵਿਰੋਧੀ ਨੀਤੀਆਂ ਕਾਰਨ ਹਰ ਵਰਗ ਦੁਖੀ ਹੋ ਗਿਆ ਹੈ ਅਤੇ ਲੋਕ ਭਾਜਪਾ ਪ੍ਰਤੀ ਆਪਣੀ ਨਰਾਜ਼ਗੀ ਦਾ ਪ੍ਰਗਟਾਵਾ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਵਾਰ ਸੂਬੇ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੇਗੀ ਕਿਉਂਕਿ ਦਿੱਲੀ ਤੇ ਪੰਜਾਬ ਵਿੱਚ ‘ਆਪ’ ਵੱਲੋਂ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਤੇ ਲੋਕਾਂ ਨੂੰ ਦਿੱਤੀਆਂ ਜਾ ਰਹੀਆਂ ਸਹੂਲਤਾਂ ਦੀਆਂ ਲੋਕ ਸ਼ਲਾਘਾ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ’ਤੇ ਪੰਜਾਬ ਅਤੇ ਦਿੱਲੀ ਵਾਂਗ ਲੋਕਾਂ ਨੂੰ ਸਹੂਲਤਾਂ ਦਿੱਤੀਆਂ ਜਾਣਗੀਆਂ।

Advertisement

Advertisement
Advertisement
Author Image

joginder kumar

View all posts

Advertisement