ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਪਿੰਡ ਵਾਸੀਆਂ ਵੱਲੋਂ ਪੰਚਾਇਤ ’ਤੇ ਦਰੱਖਤ ਕਟਵਾਉਣ ਦੇ ਦੋਸ਼

07:42 AM Jul 25, 2020 IST

ਜੇ.ਬੀ. ਸੇਖੋਂ
ਗੜ੍ਹਸ਼ੰਕਰ, 24 ਜੁਲਾਈ

Advertisement

ਤਹਿਸੀਲ ਦੇ ਪਿੰਡ ਬੀਰਮਪੁਰ ਦੇ ਵਸਨੀਕਾਂ ਨੇ ਪਿੰਡ ਦੀ ਪੰਚਾਇਤ ’ਤੇ ਸ਼ਾਮਲਾਟ ਜ਼ਮੀਨ ਵਿੱਚ ਲੱਗੇ ਦਰੱਖ਼ਤ ਨਾਜਾਇਜ਼ ਤੌਰ ’ਤੇ ਕਟਵਾਉਣ ਦਾ ਦੋਸ਼ ਲਗਾਇਆ ਹੈ। ਪਿੰਡ ਵਾਸੀਆਂ ਵੱਲੋਂ ਅੱਜ ਐੱਸਡੀਐੱਮ ਨੂੰ ਇਕ ਲਿਖਤੀ ਸ਼ਿਕਾਇਤ ਦੇ ਕੇ ਪੰਚਾਇਤ ਦੀਆਂ ਬੇਨਿਯਮੀਆਂ ਵਿਰੁੱਧ ਕਾਰਵਾਈ ਦੀ ਮੰਗ ਵੀ ਕੀਤੀ ਗਈ ਹੈ। ਪਿੰਡ ਦੇ ਸਾਬਕਾ ਪੰਚ ਗਿਆਨੀ ਮਹਿੰਦਰ ਸਿੰਘ, ਜਸਵੀਰ ਸਿੰਘ, ਸੰਦੀਪ ਸਿੰਘ, ਮਨਜੀਤ ਸਿੰਘ, ਪਵਨ ਕੁਮਾਰ, ਗੁਰਮੀਤ ਸਿੰਘ, ਹਰਮੇਸ਼ ਲਾਲ, ਸੁਰਿੰਦਰ ਕੌਰ ਤੇ ਮਹਿੰਦਰ ਕੌਰ ਆਦਿ ਨੇ ਦੱਸਿਆ ਕਿ ਪਿੰਡ ਦੀ ਸਰਪੰਚ ਵੱਲੋਂ ਬਨਿਾਂ ਕੋਈ ਮਤਾ ਪਾਏ ਪਿੰਡ ਦੀ ਸ਼ਾਮਲਾਟ ਜ਼ਮੀਨ ਵਿੱਚ ਲੱਗੇ ਦਰੱਖਤਾਂ ਦੀ ਨਾਜਾਇਜ਼ ਤੌਰ ’ਤੇ ਕਟਾਈ ਕਰਵਾਈ ਗਈ ਹੈ। ਉਨ੍ਹਾਂ ਕਿਹਾ ਕਿ ਪੰਚਾਇਤ ਵੱਲੋਂ ਪਿੰਡ ਦੇ ਛੱਪੜ ਕੋਲੋਂ ਹਰੇ-ਭਰੇ ਦਰੱਖਤ ਕੱਟੇ ਗਏ ਹਨ ਅਤੇ ਇਸ ਤੋਂ ਪਹਿਲਾਂ ਹੋਰ ਸ਼ਾਮਲਾਟ ਥਾਵਾਂ ਤੋਂ ਵੀ ਦਰੱਖਤਾਂ ਦੀ ਅੰਨ੍ਹੇਵਾਹ ਕਟਾਈ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਦੋ ਦਨਿਾਂ ਤੋਂ ਪੰਚਾਇਤ ਨੇ ਇਨ੍ਹਾਂ ਕੱਟੇ ਹੋਏ ਦਰੱਖਤਾਂ ਦੇ ਸਬੂਤ ਮਿਟਾਉਣ ਲਈ ਮਜ਼ਦੂਰਾਂ ਨੂੰ ਕੰਮ ’ਤੇ ਲਾਇਆ ਹੋਇਆ ਹੈ। ਉਨ੍ਹਾਂ ਇਸ ਮਾਮਲੇ ’ਚ ਨਿਰਪੱਖ ਕਾਰਵਾਈ ਦੀ ਮੰਗ ਕੀਤੀ। ਇਸ ਬਾਰੇ ਪਿੰਡ ਦੀ ਸਰਪੰਚ ਕੁਲਵਿੰਦਰ ਕੌਰ ਨੂੰ ਫੋਨ ਕੀਤਾ ਗਿਆ ਤਾਂ ਫੋਨ ਉਨ੍ਹਾਂ ਦੇ ਪਤੀ ਨੇ ਚੁੱਕਿਆ ਅਤੇ ਊਨ੍ਹਾਂ ਇਸ ਸਬੰਧੀ ਕੋਈ ਤਸੱਲੀਬਖ਼ਸ਼ ਜਵਾਬ ਨਹੀਂ ਦਿੱਤਾ। ਊੱਧਰ, ਬੀਡੀਪੀਓ ਮਨਜਿੰਦਰ ਕੌਰ ਨੇ ਕਿਹਾ ਕਿ ਉਨ੍ਹਾਂ ਨੇ ਇਸ ਸਬੰਧੀ ਪੜਤਾਲ ਕਰਨ ਲਈ ਇਕ ਅਧਿਕਾਰੀ ਦੀ ਡਿਊਟੀ ਲਗਾਈ ਹੈ ਅਤੇ ਜਲਦੀ ਹੀ ਇਸ ਸਬੰਧੀ ਕਾਰਵਾਈ ਹੋਵੇਗੀ।

Advertisement
Advertisement
Tags :
ਕਟਵਾਉਣਦਰੱਖਤਪੰਚਾਇਤਪਿੰਡਵੱਲੋਂਵਾਸੀਆਂ