ਪਿੰਡਾਂ ਦੀ ਵਿਕਾਸ ਪੱਖੋਂ ਬਦਲੀ ਜਾ ਰਹੀ ਹੈ ਨੁਹਾਰ: ਕਲਸੀ
10:15 AM Sep 03, 2024 IST
ਦਲਬੀਰ ਸੱਖੋਵਾਲੀਆ
ਬਟਾਲਾ, 2 ਸਤੰਬਰ
ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਹਲਕੇ ਦੇ ਪਿੰਡ ਡੱਲਾ ’ਚ ਕਬਰਿਸਤਾਨ ’ਚ ਬਣਨ ਵਾਲੇ ਸ਼ੈੱਡ ਦਾ ਨੀਂਹ ਪੱਥਰ ਰੱਖਿਆ। ਇਸ ਮੌਕੇ ਉਨ੍ਹਾਂ ਨੇ ਪੌਦੇ ਵੀ ਲਗਾਏ। ਪੱਤਰਕਾਰਾਂ ਨਾਲ ਗੱਲ ਕਰਦਿਆਂ ਦੱਸਿਆ ਕਿ ਪਿੰਡ ਦੇ ਲੋਕਾਂ ਦੀ ਲੰਬੇ ਸਮੇਂ ਤੋਂ ਮੰਗ ਸੀ ਇੱਥੇ ਸ਼ੈੱਡ ਬਣਾਇਆ ਜਾਵੇ। ਉਨ੍ਹਾਂ ਆਖਿਆ ਕਿ ਹਲਕੇ ਦੇ ਪਿੰਡਾਂ ਅੰਦਰ ਲੋਕਾਂ ਦੀਆਂ ਚਿਰੋਕਣੀਆਂ ਮੰਗਾਂ ਸਨ, ਜਿਸ ਨੂੰ ਜਲਦ ਹੱਲ ਕੀਤਾ ਜਾ ਰਿਹਾ ਹੈ। ਪਿੰਡਾਂ ਅੰਦਰ ਗੰਦੇ ਪਾਣੀ ਦੀ ਨਿਕਾਸੀ ਲਈ ਥਾਪਰ ਮਾਡਲ ਤਹਿਤ ਛੱਪੜ ਬਣਾਏ ਜਾ ਰਹੇ ਹਨ। ਨੌਜਵਾਨਾਂ ਨੂੰ ਖੇਡਾਂ ਵੱਲ ਉਤਸ਼ਾਹਿਤ ਕਰਨ ਲਈ ਖੇਡ ਸਟੇਡੀਅਮ ਉਸਾਰੇ ਗਏ ਗਏ ਹਨ। ਲੋਕਾਂ ਦੀ ਸਹੂਲਤ ਲਈ ਗਲੀਆਂ ਤੇ ਡੇਰਿਆਂ ਦੇ ਰਸਤੇ ਪੱਕੇ ਕੀਤੇ ਗਏ ਹਨ। ਪਿੰਡਾਂ ਅੰਦਰ ਸਟੀਰਟ ਲਾਈਟਾਂ ਲੱਗ ਰਹੀਆਂ ਹਨ। ਇਸ ਮੌਕੇ ’ਤੇ ਬੀਡੀਪੀਓ ਗੁਰਮੀਤ ਸਿੰਘ ਚਾਹਲ, ਪੰਚਾਇਤ ਸਕੱਤਰ ਸੁਖਚੈਨ ਸਿੰਘ ਸਮੇਤ ਪਿੰਡ ਦੇ ਮੋਹਤਬਰ ਹਾਜ਼ਰ ਸਨ।
Advertisement
Advertisement