ਵਿਨੇਸ਼ ਫੋਗਾਟ ਅਤੇ ਬਜਰੰਗ ਪੂਨੀਆ ਨੇ ਰਾਹੁਲ ਨਾਲ ਮੁਲਾਕਾਤ ਕੀਤੀ
ਨਵੀਂ ਦਿੱਲੀ, 4 ਸਤੰਬਰ
Phogat, Punia meet Rahul Gandhi: ਪਹਿਲਵਾਨ ਬਜਰੰਗ ਪੂਨੀਆ ਅਤੇ ਵਿਨੇਸ਼ ਫੋਗਾਟ ਨੇ ਬੁੱਧਵਾਰ ਨੂੰ ਇੱਥੇ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨਾਲ ਮੁਲਾਕਾਤ ਕੀਤੀ, ਪਾਰਟੀ ਵੱਲੋਂ ਹਰਿਆਣਾ ਵਿਧਾਨ ਸਭਾ ਚੋਣਾਂ ਵਿਚ ਦੋ ਸਟਾਰ ਪਹਿਲਵਾਨਾਂ ਨੂੰ ਮੈਦਾਨ ਵਿਚ ਉਤਾਰੇ ਜਾਣ ਦੀ ਪੂਰੀ ਚਰਚਾ ਹੈ। ਕਾਂਗਰਸ ਪਾਰਟੀ ਨੇ ਆਪਣੇ ਅਧਿਕਾਰਤ ‘ਐਕਸ’ ਹੈਂਡਲ ’ਤੇ ਫੋਗਾਟ ਅਤੇ ਪੂਨੀਆ ਦੇ ਨਾਲ ਰਾਹੁਲ ਗਾਂਧੀ ਦੀ ਤਸਵੀਰ ਸਾਂਝੀ ਕੀਤੀ ਹੈ।
ਪੂਨੀਆ ਅਤੇ ਫੋਗਾਟ 2023 ਵਿੱਚ ਭਾਜਪਾ ਦੇ ਸਾਬਕਾ ਸੰਸਦ ਮੈਂਬਰ ਅਤੇ ਤਤਕਾਲੀ ਕੁਸ਼ਤੀ ਫੈਡਰੇਸ਼ਨ ਆਫ ਇੰਡੀਆ ਦੇ ਮੁਖੀ ਬ੍ਰਿਜ ਭੂਸ਼ਣ ਸ਼ਰਨ ਸਿੰਘ ਵਿਰੁੱਧ ਜਿਨਸੀ ਸ਼ੋਸ਼ਣ ਦੇ ਦੋਸ਼ਾਂ ਨੂੰ ਲੈ ਕੇ ਹੋਏ ਵਿਰੋਧ ਪ੍ਰਦਰਸ਼ਨਾਂ ਦਾ ਹਿੱਸਾ ਸਨ। ਕਾਂਗਰਸ ਦੀ ਕੇਂਦਰੀ ਚੋਣ ਕਮੇਟੀ ਨੇ ਮੰਗਲਵਾਰ ਤੱਕ 90 ਵਿੱਚੋਂ 66 ਸੀਟਾਂ ਲਈ ਉਮੀਦਵਾਰਾਂ ਦੇ ਨਾਵਾਂ ਨੂੰ ਹਰੀ ਝੰਡੀ ਦੇ ਦਿੱਤੀ ਹੈ, ਹਾਲਾਂਕਿ ਕਿਸੇ ਵੀ ਨਾਮ ਦਾ ਐਲਾਨ ਨਹੀਂ ਹੋਇਆ ਹੈ।
ਕਾਂਗਰਸ ਦੇ ਉਮੀਦਵਾਰਾਂ ਦੀ ਸੂਚੀ ਇੱਕ-ਦੋ ਦਿਨਾਂ ਵਿੱਚ ਜਾਰੀ ਹੋਣ ਦੀ ਸੰਭਾਵਨਾ ਹੈ। ਜ਼ਿਕਰਯੋਗ ਹੈ ਕਿ ਹਰਿਆਣਾ ਦੀਆਂ 90 ਵਿਧਾਨ ਸਭਾ ਸੀਟਾਂ 'ਤੇ 5 ਅਕਤੂਬਰ ਨੂੰ ਵੋਟਾਂ ਪੈਣਗੀਆਂ ਅਤੇ 8 ਅਕਤੂਬਰ ਨੂੰ ਵੋਟਾਂ ਦੀ ਗਿਣਤੀ ਹੋਵੇਗੀ। ਪੀਟੀਆਈ
Haryana Election News #Vinesh Phogat #Bajrang Punia #Rahul Gandhi #Congress