For the best experience, open
https://m.punjabitribuneonline.com
on your mobile browser.
Advertisement

ਵਿਨੇਸ਼ ਫੋਗਾਟ ਦੀ ਅਪੀਲ ਖਾਰਜ; ਨਹੀਂ ਮਿਲੇਗਾ ਚਾਂਦੀ ਦਾ ਤਗ਼ਮਾ

09:49 PM Aug 14, 2024 IST
ਵਿਨੇਸ਼ ਫੋਗਾਟ ਦੀ ਅਪੀਲ ਖਾਰਜ  ਨਹੀਂ ਮਿਲੇਗਾ ਚਾਂਦੀ ਦਾ ਤਗ਼ਮਾ
Advertisement

ਪੈਰਿਸ, 14 ਅਗਸਤ

Advertisement

ਖੇਡਾਂ ਬਾਰੇ ਸਾਲਸੀ ਅਦਾਲਤ (ਸੀਏਐੱਸ) ਦੀ ਐਡਹਾਕ ਡਿਵੀਜ਼ਨ ਨੇ ਓਲੰਪਿਕ ਫਾਈਨਲ ਤੋਂ ਪਹਿਲਾਂ ਅਯੋਗ ਐਲਾਨੇ ਜਾਣ ਸਬੰਧੀ ਭਾਰਤੀ ਮਹਿਲਾ ਪਹਿਲਵਾਨ ਵਿਨੇਸ਼ ਫੋਗਾਟ (29) ਵੱਲੋਂ ਦਾਇਰ ਅਪੀਲ ਖਾਰਜ ਕਰ ਦਿੱਤੀ ਹੈ। ਭਾਰਤੀ ਓਲੰਪਿਕ ਐਸੋਸੀਏਸ਼ਨ (ਆਈਓਏ) ਨੇ ਇਹ ਜਾਣਕਾਰੀ ਦਿੱਤੀ ਹੈ। ਵਿਨੇਸ਼ ਨੂੰ ਪਿਛਲੇ ਹਫ਼ਤੇ ਪੈਰਿਸ ਵਿਚ ਮਹਿਲਾ 50 ਕਿਲੋ ਫ੍ਰੀਸਟਾਈਲ ਕੁਸ਼ਤੀ ਦੇ ਫਾਈਨਲ ਤੋਂ ਪਹਿਲਾਂ ਮਹਿਜ਼ 100 ਗ੍ਰਾਮ ਭਾਰ ਵੱਧ ਹੋਣ ਕਰਕੇ ਅਯੋਗ ਐਲਾਨ ਦਿੱਤਾ ਗਿਆ ਸੀ। ਆਈਓਏ ਮੁਖੀ ਪੀਟੀ ਊਸ਼ਾ ਨੇ ਕਿਹਾ, ‘‘ਪਹਿਲਵਾਨ ਵਿਨੇਸ਼ ਫੋਗਾਟ ਨੂੰ ਯੂਨਾਈਟਿਡ ਵਰਲਡ ਰੈਸਲਿੰਗ (ਯੂਡਬਲਿਊਡਬਲਿਊ) ਤੇ ਕੌਮਾਂਤਰੀ ਓਲੰਪਿਕ ਕਮੇਟੀ ਖਿਲਾਫ਼ ਦਾਇਰ ਅਪੀਲ ’ਤੇ ਖੇਡਾਂ ਬਾਰੇ ਸਾਲਸੀ ਅਦਾਲਤ ਦੇ ਫੈਸਲੇ ਤੋਂ ਨਿਰਾਸ਼ ਤੇ ਸਦਮੇ ਵਿੱਚ ਹਾਂ।’’ -ਪੀਟੀਆਈ

Advertisement
Author Image

A.S. Walia

View all posts

Advertisement
×