ਵਿਨੋਦ ਬਿੰਟਾ ਪ੍ਰਧਾਨ ਮੰਤਰੀ ਦੇ ਸਹੁੰ ਚੁੱਕ ਸਮਾਗਮ ਵਿੱਚ ਹੋਣਗੇ ਸ਼ਾਮਲ
10:31 AM Jun 08, 2024 IST
ਪੱਤਰ ਪ੍ਰੇਰਕ
ਭੁੱਚੋ ਮੰਡੀ, 7 ਜੂਨ
ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੂਬਾ ਕਮੇਟੀ ਮੈਂਬਰ ਵਿਨੋਦ ਬਿੰਟਾ (ਭੁੱਚੋ ਮੰਡੀ) ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਤੀਜੀ ਵਾਰ ਹੋ ਰਹੇ ਸਹੁੰ ਚੁੱਕ ਸਮਾਗਮ ਵਿੱਚ ਸ਼ਾਮਲ ਹੋਣਗੇ। ਵਿਨੋਦ ਬਿੰਟਾ ਨੇ ਦੱਸਿਆ ਕਿ ਪਾਰਟੀ ਵੱਲੋਂ ਉਨ੍ਹਾਂ ਨੂੰ ਸਮਾਗਮ ਵਿੱਚ ਸ਼ਾਮਿਲ ਹੋਣ ਲਈ ਸੱਦਾ ਪੱਤਰ ਭੇਜਿਆ ਗਿਆ ਹੈ। ਉਹ ਅੱਠ ਜੂਨ ਨੂੰ ਹਵਾਈ ਯਾਤਰਾ ਰਾਹੀਂ ਦਿੱਲੀ ਪਹੁੰਚਣਗੇ ਅਤੇ 9 ਜੂਨ ਦੇ ਸਹੁੰ ਚੁੱਕ ਸਮਾਗਮ ਵਿੱਚ ਸ਼ਾਮਲ ਹੋਣਗੇ।
Advertisement
Advertisement
Related News
Advertisement