For the best experience, open
https://m.punjabitribuneonline.com
on your mobile browser.
Advertisement

ਵਿਨੋਦ ਖੰਨਾ ਦੀ ਪਤਨੀ ਵੱਲੋਂ ਗੁਰਦਾਸਪੁਰ ਤੋਂ ਚੋਣ ਨਾ ਲੜਨ ਦਾ ਐਲਾਨ

10:32 AM Apr 14, 2024 IST
ਵਿਨੋਦ ਖੰਨਾ ਦੀ ਪਤਨੀ ਵੱਲੋਂ ਗੁਰਦਾਸਪੁਰ ਤੋਂ ਚੋਣ ਨਾ ਲੜਨ ਦਾ ਐਲਾਨ
ਜਲਾਲਾਬਾਦ ਦੀ ਇੰਦਰ ਨਗਰੀ ਦੀ ਟੁੱਟੀ ਸੜਕ ਦੀ ਝਲਕ।
Advertisement

ਐਨ.ਪੀ. ਧਵਨ/ਕੇਪੀ ਸਿੰਘ
ਪਠਾਨਕੋਟ/ਗੁਰਦਾਸਪੁਰ, 13 ਅਪਰੈਲ
ਸਾਬਕਾ ਸੰਸਦ ਮੈਂਬਰ ਮਰਹੂਮ ਵਿਨੋਦ ਖੰਨਾ ਦੀ ਪਤਨੀ ਕਵਿਤਾ ਖੰਨਾ ਨੇ ਐਲਾਨ ਕੀਤਾ ਹੈ ਕਿ ਉਹ ਗੁਰਦਾਸਪੁਰ ਸੰਸਦੀ ਹਲਕੇ ਤੋਂ ਚੋਣ ਨਹੀਂ ਲੜੇਗੀ। ਇਹ ਐਲਾਨ ਕਵਿਤਾ ਖੰਨਾ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ’ਤੇ ਪੋਸਟ ਪਾ ਕੇ ਕੀਤਾ ਹੈ। ਕਵਿਤਾ ਖੰਨਾ ਦੇ ਇਸ ਐਲਾਨ ਨਾਲ ਪਹਿਲਾਂ ਤੋਂ ਚੱਲ ਰਹੀਆਂ ਕਿਆਸਅਰਾਈਆਂ ’ਤੇ ਵਿਰਾਮ ਚਿੰਨ੍ਹ ਲੱਗ ਗਿਆ ਹੈ।
ਕਵਿਤਾ ਖੰਨਾ ਨੇ ਆਪਣੇ ਸੁਨੇਹੇ ਵਿੱਚ ਕਿਹਾ ਹੈ ਕਿ ਕਈ ਸਿਆਸੀ ਪਾਰਟੀਆਂ ਨੇ ਉਸ ਨੂੰ ਚੋਣ ਲੜਨ ਲਈ ਸੱਦੇ ਦਿੱਤੇ ਜਿਸ ਲਈ ਉਹ ਉਨ੍ਹਾਂ ਦੀ ਧੰਨਵਾਦੀ ਹੈ ਪਰ ਉਹ ਗੁਰਦਾਸਪੁਰ ਤੋਂ 2024 ਦੀ ਲੋਕ ਸਭਾ ਚੋਣ ਨਹੀਂ ਲੜੇਗੀ ਅਤੇ ਗੁਰਦਾਸਪੁਰ ਸੰਸਦੀ ਹਲਕੇ ਦੇ ਸਮਾਜਿਕ ਅਤੇ ਆਰਥਿਕ ਵਿਕਾਸ ਲਈ ਕੰਮ ਕਰਦੀ ਰਹੇਗੀ। ਜ਼ਿਕਰਯੋਗ ਹੈ ਕਿ ਕਵਿਤਾ ਖੰਨਾ ਪਿਛਲੇ ਲੰਬੇ ਸਮੇਂ ਤੋਂ ਪਠਾਨਕੋਟ ਵਿੱਚ ਰਹਿ ਕੇ ਗੁਰਦਾਸਪੁਰ ਹਲਕੇ ਅੰਦਰ ਕੰਮ ਕਰ ਰਹੀ ਸੀ ਅਤੇ ਉਸ ਨੇ ਭਾਜਪਾ ਦੀ ਟਿਕਟ ਲੈਣ ਲਈ ਦਾਅਵੇਦਾਰੀ ਵੀ ਪੇਸ਼ ਕੀਤੀ ਸੀ ਪਰ ਜਦੋਂ ਪਾਰਟੀ ਨੇ ਠਾਕੁਰ ਦਿਨੇਸ਼ ਸਿੰਘ ਬੱਬੂ ਨੂੰ ਉਮੀਦਵਾਰ ਐਲਾਨ ਦਿੱਤਾ ਤਾਂ ਇਹ ਕਨਸੋਆਂ ਲਗਾਈਆਂ ਜਾ ਰਹੀਆਂ ਸਨ ਕਿ ਉਹ ਸ਼੍ਰੋਮਣੀ ਅਕਾਲੀ ਦਲ ਵੱਲੋਂ ਉਮੀਦਵਾਰ ਬਣੇਗੀ। ਇਸ ਬਾਰੇ ਉਨ੍ਹਾਂ ਨੂੰ ਬਾਕਾਇਦਾ ਸੱਦਾ ਵੀ ਮਿਲਿਆ ਸੀ ਪਰ ਉਹ ਅਚਾਨਕ ਪਰਿਵਾਰਕ ਮੈਂਬਰ ਦੇ ਬਿਮਾਰ ਹੋਣ ਦੀ ਗੱਲ ਆਖ ਕੇ ਮੁੰਬਈ ਚਲੇ ਗਏ ਸਨ। ਦੂਜੇ ਪਾਸੇ ਸ਼੍ਰੋਮਣੀ ਅਕਾਲੀ ਦਲ ਨੇ ਵੀ ਦਲਜੀਤ ਸਿੰਘ ਚੀਮਾ ਨੂੰ ਗੁਰਦਾਸਪੁਰ ਹਲਕੇ ਤੋਂ ਆਪਣਾ ਉਮੀਦਵਾਰ ਐਲਾਨ ਦਿੱਤਾ ਹੈ।

Advertisement

Advertisement
Author Image

sukhwinder singh

View all posts

Advertisement
Advertisement
×