ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਉਸਾਰੀ ਨਿਯਮਾਂ ਦੀ ਉਲੰਘਣਾ: ਨਿਗਮ ਵੱਲੋਂ ਦੋ ਇਮਾਰਤਾਂ ਸੀਲ

08:38 AM Nov 29, 2024 IST

ਹਰਪ੍ਰੀਤ ਕੌਰ
ਹੁਸ਼ਿਆਰਪੁਰ, 28 ਨਵੰਬਰ
ਨਗਰ ਨਿਗਮ ਦੇ ਕਮਿਸ਼ਨਰ ਡਾ. ਅਮਨਦੀਪ ਕੌਰ ਨੇ ਅੱਜ ਸ਼ਹਿਰ ਵਿੱਚ ਇਮਾਰਤਾਂ ਦੇ ਨਿਰਮਾਣ ਦੌਰਾਨ ਨਿਯਮਾਂ ਦੀ ਉਲੰਘਣਾ ਨੂੰ ਲੈ ਕੇ ਕਾਰਵਾਈ ਕਰਦਿਆਂ 18 ਥਾਵਾਂ ਦੀ ਜਾਂਚ ਕੀਤੀ। ਜਾਂਚ ਦੌਰਾਨ ਦੋ ਇਮਾਰਤਾਂ ਵਿੱਚ ਨਿਯਮਾਂ ਦੀ ਉਲੰਘਣਾ ਪਾਈ ਗਈ ਜਿਸ ਕਰਕੇ ਇਨ੍ਹਾਂ ਇਮਾਰਤਾਂ ਨੂੰ ਸੀਲ ਕਰ ਦਿੱਤਾ ਗਿਆ। ਬਾਕੀ 16 ਇਮਾਰਤਾਂ ਦੇ ਸਬੰਧ ਵਿੱਚ ਸ਼ੁਰੂਆਤੀ ਜਾਂਚ ਦੇ ਆਧਾਰ ’ਤੇ ਨੋਟਿਸ ਜਾਰੀ ਕੀਤੇ ਗਏ।
ਡਾ. ਅਮਨਦੀਪ ਕੌਰ ਨੇ ਸਬੰਧਤ ਬਿਲਡਿੰਗ ਇੰਸਪੈਕਟਰਾਂ ਅਤੇ ਮਾਸਟਰ ਟਾਊਨ ਪਲਾਨਰ ਨੂੰ ਨਿਰਦੇਸ਼ ਦਿੱਤਾ ਕਿ ਉਹ ਇਨ੍ਹਾਂ ਇਮਾਰਤਾਂ ਦੀ ਵਿਸਥਾਰਿਤ ਰਿਪੋਰਟ ਕੱਲ੍ਹ ਤੱਕ ਪੇਸ਼ ਕਰਨ। ਉਨ੍ਹਾਂ ਕਿਹਾ ਕਿ ਇਮਾਰਤਾਂ ਦੇ ਨਿਰਮਾਣ ਦੌਰਾਨ ਨਿਯਮਾਂ ਦੀ ਪਾਲਣਾ ਯਕੀਨੀ ਬਣਾਉਣਾ ਨਗਰ ਨਿਗਮ ਦੀ ਪ੍ਰਾਥਮਿਕਤਾ ਹੈ, ਤਾਂ ਜੋ ਸ਼ਹਿਰ ਦਾ ਵਿਕਾਸ ਯੋਜਨਾਬੱਧ ਢੰਗ ਨਾਲ ਹੋ ਸਕੇ ਅਤੇ ਨਾਗਰਿਕਾਂ ਦੀ ਸੁਰੱਖਿਆ ਯਕੀਨੀ ਹੋਵੇ। ਕਮਿਸ਼ਨਰ ਨੇ ਸਪੱਸ਼ਟ ਕੀਤਾ ਕਿ ਭਵਿੱਖ ਵਿੱਚ ਵੀ ਇਸ ਤਰ੍ਹਾਂ ਚੈਕਿੰਗ ਨਿਯਮਿਤ ਰੂਪ ਵਿੱਚ ਜਾਰੀ ਰੱਖੀ ਜਾਵੇਗੀ।
ਉਨ੍ਹਾਂ ਨੇ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਇਮਾਰਤਾਂ ਦੇ ਨਿਰਮਾਣ ਦੌਰਾਨ ਨਿਗਮ ਦੁਆਰਾ ਨਿਰਧਾਰਿਤ ਨਿਯਮਾਂ ਅਤੇ ਪ੍ਰਕਿਰਿਆਵਾਂ ਦੀ ਪਾਲਣਾ ਕਰਨ। ਜੇਕਰ ਕਿਸੇ ਵੀ ਤਰ੍ਹਾਂ ਦੀ ਉਲੰਘਣਾ ਪਾਈ ਗਈ ਤਾਂ ਸਬੰਧਤ ਵਿਅਕਤੀਆਂ ਖਿਲਾਫ਼ ਕਾਰਵਾਈ ਕੀਤੀ ਜਾਵੇਗੀ।

Advertisement

Advertisement