ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਤਖ਼ਤ ਪਟਨਾ ਸਾਹਿਬ ਵਿਖੇ ਮਰਿਆਦਾ ਦਾ ਉਲੰਘਣ ਦੁਖਦਾਈ: ਧਾਮੀ

08:56 AM Sep 10, 2024 IST

ਅੰਮ੍ਰਿਤਸਰ:

Advertisement

ਤਖ਼ਤ ਸ੍ਰੀ ਪਟਨਾ ਸਾਹਿਬ ਵਿੱਚ ਭਾਜਪਾ ਦੇ ਕੌਮੀ ਪ੍ਰਧਾਨ ਜੇਪੀ ਨੱਢਾ ਦੇ ਨਤਮਸਤਕ ਹੋਣ ਮੌਕੇ ਗੁਰੂ ਘਰ ਦੇ ਕੀਰਤਨੀ ਜਥੇ ਨੂੰ ਗੁਰਬਾਣੀ ਕੀਰਤਨ ਕਰਨ ਸਮੇਂ ਮੀਡੀਆ ਵੱਲੋਂ ਪ੍ਰੇਸ਼ਾਨ ਕਰਨਾ ਬੇਹੱਦ ਦੁਖਦਾਈ ਹੈ ਅਤੇ ਅਜਿਹੀ ਹਰਕਤ ਸਿੱਖ ਭਾਵਨਾਵਾਂ ਨੂੰ ਸੱਟ ਮਾਰਨ ਵਾਲੀ ਹੈ। ਇਹ ਪ੍ਰਗਟਾਵਾ ਕਰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਗੁਰੂ ਅਸਥਾਨਾਂ ਅੰਦਰ ਗੁਰੂ ਗ੍ਰੰਥ ਸਾਹਿਬ ਦੇ ਅਦਬ ਸਤਿਕਾਰ ਅਤੇ ਕੀਰਤਨ ਦੀ ਆਪਣੀ ਮਰਿਆਦਾ ਹੈ ,ਜਿਸ ਨੂੰ ਯਕੀਨੀ ਬਣਾਉਣਾ ਪ੍ਰਬੰਧਕਾਂ ਦੀ ਵੱਡੀ ਜ਼ਿੰਮੇਵਾਰੀ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਮੀਡੀਆ ਨੂੰ ਅਪੀਲ ਕੀਤੀ ਕਿ ਆਪਣੀ ਡਿਊਟੀ ਨਿਭਾਉਣ ਸਮੇਂ ਉਹ ਗੁਰੂ ਘਰਾਂ ਦੀ ਮਰਿਆਦਾ ਅਤੇ ਸਤਿਕਾਰ ਦਾ ਖਿਆਲ ਜ਼ਰੂਰ ਰੱਖਣ। -ਟਨਸ

Advertisement
Advertisement