ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਨੇਮਾਂ ਦੀ ਉਲੰਘਣਾ: ਅੰਮ੍ਰਿਤਸਰ ਵਿੱਚ 12 ਸਕੂਲੀ ਬੱਸਾਂ ਦੇ ਚਲਾਨ

07:56 AM Apr 26, 2024 IST
ਧਾਰੀਵਾਲ ਵਿੱਚ ਨਾਇਬ ਤਹਿਸੀਲਦਾਰ ਇੰਦਰਜੀਤ ਕੌਰ ਸਕੂਲੀ ਬੱਸਾਂ ਦੀ ਚੈਕਿੰਗ ਕਰਦੇ ਹੋਏ। -ਫੋਟੋ: ਪਸਨਾਵਾਲ

ਟ੍ਰਿਬਿਉੂਨ ਨਿਉੂਜ਼ ਸਰਵਿਸ
ਅੰਮ੍ਰਿਤਸਰ, 25 ਅਪਰੈਲ
ਟਰਾਂਸਪੋਰਟ ਵਿਭਾਗ ਦੇ ਕਰਮਚਾਰੀਆਂ ਵੱਲੋਂ ਨਿਯਮਾਂ ਦੀ ਉਲੰਘਣਾ ਕਰਨ ਦੇ ਦੋਸ਼ ਹੇਠ 12 ਸਕੂਲ ਵਾਹਨਾਂ ਦੇ ਚਲਾਨ ਕੱਟੇ ਗਏ ਹਨ। ਇਸ ਸਬੰਧੀ ਆਰਟੀਏ ਦੇ ਸਕੱਤਰ ਅਰਸ਼ਦੀਪ ਸਿੰਘ ਲੁਬਾਣਾ ਨੇ ਆਪਣੀਆਂ ਟੀਮਾਂ ਨਾਲ ਸਕੂਲ ਵਾਹਨਾਂ ਦੀ ਜਾਂਚ ਕਰਦਿਆਂ ਸਪੱਸ਼ਟ ਕੀਤਾ ਕਿ ਜ਼ਿਲ੍ਹੇ ਵਿੱਚ ਸੇਫ਼ ਸਕੂਲ ਵਾਹਨ ਪਾਲਿਸੀ ਦੀ ਪਾਲਣਾ ਹਰ ਹਾਲ ਵਿੱਚ ਯਕੀਨੀ ਬਣਾਈ ਜਾਵੇਗੀ। ਉਨ੍ਹਾਂ ਕਿਹਾ ਕਿ ਬੱਚਿਆਂ ਦੀ ਜਾਨ-ਮਾਲ ਦੀ ਰਾਖੀ ਲਈ ਕਿਸੇ ਵੀ ਤਰ੍ਹਾਂ ਦੀ ਕੁਤਾਹੀ ਬਰਦਾਸ਼ਤ ਨਹੀਂ ਹੋਵੇਗੀ। ਉਨਾਂ ਕਿਹਾ ਕਿ ਜੇਕਰ ਕੋਈ ਹਾਦਸਾ ਸਕੂਲ ਵਾਹਨ ਨਾਲ ਵਾਪਰ ਜਾਂਦਾ ਹੈ ਤਾਂ ਇਸ ਨਿਯਮ ਤਹਿਤ ਉਸ ਦੀ ਸਿੱਧੀ ਜ਼ਿੰਮੇਵਾਰੀ ਸਕੂਲ ਪ੍ਰਿੰਸੀਪਲ ਦੀ ਮੰਨੀ ਜਾਂਦੀ ਹੈ ਅਤੇ ਕੇਸ ਡਰਾਈਵਰ ਦੇ ਨਾਲ-ਨਾਲ ਸਕੂਲ ਪ੍ਰਿੰਸੀਪਲ ’ਤੇ ਵੀ ਕੀਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਸਕੂਲ ਵੈਨਾਂ/ਬੱਸਾਂ ਵਿੱਚ ਸੀ.ਸੀ.ਟੀ.ਵੀ ਕੈਮਰਾ, ਦੋਵਾਂ ਪਾਸਿਆਂ ’ਤੇ ਖਿੜਕੀ ਉਪਰ ਲੋਹੇ ਦੀ ਗਰਿੱਲ ਲੱਗੀ ਹੋਵੇ, ਫਸਟ ਏਡ ਬਾਕਸ, ਲੜਕੀਆਂ ਲਈ ਮਹਿਲਾ ਅਟੈਂਡੈਂਟ, ਡਰਾਈਵਰ ਕੋਲ ਹੈਵੀ ਡਰਾਈਵਿੰਗ ਲਾਇਸੈਂਸ ਤੇ ਵਾਹਨ ਵਿੱਚ ਸਪੀਡ ਗਵਰਨਰ ਲੱਗਾ ਹੋਵੇ ਜਦਕਿ ਸਕੂਲ ਵਾਹਨ ਦਾ ਰੰਗ ਪੀਲਾ ਹੋਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਜਿਹੜੇ ਵੀ ਸਕੂਲ ਵਾਹਨਾਂ ਦੇ ਕਾਗਜ਼ਾਂ ਵਿੱਚ ਕੋਈ ਕਮੀ ਹੈ, ਉਨ੍ਹਾਂ ਦੇ ਡਰਾਈਵਰ ਇੱਕ ਹਫ਼ਤੇ ਅੰਦਰ ਸਾਰੇ ਕਾਗਜ਼ ਪੂਰੇ ਕਰਨ।

Advertisement

ਨਾਇਬ ਤਹਿਸੀਲਦਾਰ ਵੱਲੋਂ ਸਕੂਲੀ ਬੱਸਾਂ ਦੀ ਚੈਕਿੰਗ

ਧਾਰੀਵਾਲ (ਪੱਤਰ ਪ੍ਰੇਰਕ): ‘ਸੇਫ਼ ਸਕੂਲ ਵਾਹਨ ਪਾਲਿਸੀ’ ਤਹਿਤ ਨਾਇਬ ਤਹਿਸੀਲਦਾਰ ਇੰਦਰਜੀਤ ਕੌਰ ਨੇ ਆਪਣੇ ਦਫ਼ਤਰੀ ਸਟਾਫ਼ ਅਤੇ ਪੁਲੀਸ ਪਾਰਟੀ ਸਮੇਤ ਧਾਰੀਵਾਲ ਇਲਾਕੇ ਅੰਦਰ ਨਾਕਾ ਲਾ ਕੇ ਸਕੂਲੀ ਬੱਸਾਂ ਦੀ ਅਚਨਚੇਤ ਚੈਕਿੰਗ ਕੀਤੀ। ਇਸ ਮੌਕੇ ਨਾਇਬ ਤਹਿਸੀਲਦਾਰ ਇੰਦਰਜੀਤ ਕੌਰ ਨੇ ਕਿਹਾ ਅੱਜ ਕੁੱਲ 21 ਬੱਸਾਂ ਦੀ ਚੈਕਿੰਗ ਕੀਤੀ ਗਈ ਜਿਨ੍ਹਾਂ ਵਿੱਚੋਂ 4 ਬੱਸਾਂ ਵਿੱਚ ਤਰੁੱਟੀਆਂ ਮਿਲਣ ’ਤੇ ਮੌਕੇ ਉੱਤੇ ਚਲਾਨ ਕਰਕੇ ਬੱਸਾਂ ਦੇ ਡਰਾਈਵਰਾਂ ਨੂੰ ਤਾੜਨਾ ਕੀਤੀ ਗਈ ਹੈ ਕਿ ਉਹ ਇਹ ਤਰੁੱਟੀਆਂ ਦੂਰ ਕਰਕੇ ਹੀ ਬੱਸਾਂ ਵਿੱਚ ਸਕੂਲੀ ਬੱਚੇ ਬਿਠਾਉਣ ਤਾਂ ਜੋ ਕੋਈ ਵੀ ਦੁਖਦਾਈ ਘਟਨਾ ਨਾ ਵਾਪਰ ਸਕੇ। ਉਨ੍ਹਾਂ ਸਕੂਲ ਪ੍ਰਬੰਧਕਾਂ ਨੂੰ ਵੀ ਹਦਾਇਤ ਕੀਤੀ ਕਿ ਉਹ ਬੱਚਿਆਂ ਦੀ ਸੁਰੱਖਿਆ ਨੂੰ ਧਿਆਨ ਵਿੱਚ ਰੱਖਦੇ ਹੋਏ ਸੇਫ ਸਕੂਲ ਵਾਹਨ ਪਾਲਿਸੀ ਦੀ ਪਾਲਣਾ ਕਰਨ।

Advertisement
Advertisement
Advertisement