For the best experience, open
https://m.punjabitribuneonline.com
on your mobile browser.
Advertisement

ਸੰਮਨਾਂ ਦੀ ਉਲੰਘਣਾ: ਕੇਜਰੀਵਾਲ ਨੂੰ ਜਵਾਬ ਦਾਖਲ ਕਰਨ ਲਈ ਦੋ ਹਫ਼ਤਿਆਂ ਦੀ ਮੋਹਲਤ

07:01 AM Apr 25, 2024 IST
ਸੰਮਨਾਂ ਦੀ ਉਲੰਘਣਾ  ਕੇਜਰੀਵਾਲ ਨੂੰ ਜਵਾਬ ਦਾਖਲ ਕਰਨ ਲਈ ਦੋ ਹਫ਼ਤਿਆਂ ਦੀ ਮੋਹਲਤ
Advertisement

ਨਵੀਂ ਦਿੱਲੀ: ਦਿੱਲੀ ਦੀ ਅਦਾਲਤ ਨੇ ਆਬਕਾਰੀ ਨੀਤੀ ਮਾਮਲੇ ’ਚ ਐਨਫੋਰਸਮੈਂਟ ਡਾਇਰੈਕਟੋਰੇਟ ਵੱਲੋਂ ਭੇਜੇ ਸੰਮਨਾਂ ਨੂੰ ਕਥਿਤ ਨਜ਼ਰਅੰਦਾਜ਼ ਕਰਨ ਸਬੰਧੀ ਇੱਕ ਹੁਕਮ ਖ਼ਿਲਾਫ਼ ਨਜ਼ਰਸਾਨੀ ਦੀ ਮੰਗ ਵਾਲੀਆਂ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀਆਂ ਦੋ ਪਟੀਸ਼ਨਾਂ ’ਤੇ ਈਡੀ ਵੱਲੋਂ ਦਾਇਰ ਜਵਾਬ ’ਤੇ ਪ੍ਰਤੀਕਿਰਿਆ ਲਈ ਕੇਜਰੀਵਾਲ ਨੂੰ ਦੋ ਹਫ਼ਤਿਆਂ ਦਾ ਸਮਾਂ ਦਿੱਤਾ ਹੈ। ਅਦਾਲਤ ਹੁਣ ਮਾਮਲੇ ਦੀ ਅਗਲੀ ਸੁਣਵਾਈ 14 ਮਈ ਨੂੰ ਕਰੇਗੀ।
ਕੇਜਰੀਵਾਲ ਦੇ ਵਕੀਲਾਂ ਨੇ ਅਦਾਲਤ ਨੂੰ ਦੱਸਿਆ ਕਿ ਈਡੀ ਇਸ ਮਾਮਲੇ ਵਿੱਚ ‘ਆਪ’ ਨੇਤਾ ਨੂੰ ਪਹਿਲਾਂ ਹੀ ਗ੍ਰਿਫ਼ਤਾਰ ਕਰ ਚੁੱਕੀ ਹੈ ਅਤੇ ਉਨ੍ਹਾਂ ਨੂੰ ਇਸ ਬਾਰੇ ਹਾਲੇ ਕੇਜਰੀਵਾਲ ਤੋਂ ਕੋਈ ਨਿਰਦੇਸ਼ ਨਹੀਂ ਮਿਲਿਆ, ਇਸ ਕਰਕੇ ਜਵਾਬ ਦਾਖਲ ਕਰਨ ਲਈ ਸਮੇਂ ਦੀ ਲੋੜ ਹੈ, ਜਿਸ ’ਤੇ ਅਦਾਲਤ ਨੇ ਉਕਤ ਨਿਰਦੇਸ਼ ਦਿੱਤਾ। -ਪੀਟੀਆਈ

Advertisement

Advertisement
Author Image

joginder kumar

View all posts

Advertisement
Advertisement
×