ਬੰਗਲਾਦੇਸ਼ ਵਿੱਚ ਤਣਾਅ ਮਗਰੋਂ ਹਿੰਸਾ, ਪੁਲੀਸ ਮੁਲਾਜ਼ਮ ਦੀ ਮੌਤ, 200 ਜ਼ਖ਼ਮੀ
11:10 PM Oct 28, 2023 IST
ਬੰਗਲਾਦੇਸ਼ ਨੈਸ਼ਨਲਿਸਟ ਪਾਰਟੀ ਦੇ ਕਾਰਕੁਨਾਂ ਨੂੰ ਖਿੰਡਾਉਣ ਲਈ ਪੁਲੀਸ ਵੱਲੋਂ ਸੁੱਟੇ ਗਏ ਅੱਥਰੂ ਗੈਸ ਦੇ ਗੋਲੇ। -ਫੋਟੋ: ਪੀਟੀਆਈ
Advertisement
ਢਾਕਾ, 28 ਅਕਤੂਬਰ
ਬੰਗਲਾਦੇਸ਼ ਵਿੱਚ ਅਗਲੇ ਸਾਲ ਹੋਣ ਵਾਲੀਆਂ ਚੋਣਾਂ ਤੋਂ ਪਹਿਲਾਂ ਅੱਜ ਸੱਤਾਧਾਰੀ ਤੇ ਵਿਰੋਧੀ ਧਿਰਾਂ ਵੱਲੋਂ ਰੈਲੀਆਂ ਦੇ ਦਿੱਤੇ ਗਏ ਸੱਦੇ ਦੌਰਾਨ ਤਣਾਅ ਮਗਰੋਂ ਹਿੰਸਾ ਭੜਕ ਗਈ, ਜਿਸ ਵਿੱਚ ਇੱਕ ਪੁਲੀਸ ਮੁਲਾਜ਼ਮ ਦੀ ਮੌਤ ਹੋ ਗਈ, ਜਦੋਂਕਿ ਸੁਰੱਖਿਆ ਜਵਾਨਾਂ ਸਮੇਤ 200 ਤੋਂ ਵੱਧ ਲੋਕ ਜ਼ਖ਼ਮੀ ਹੋ ਗਏ। ਸਾਬਕਾ ਪ੍ਰਧਾਨ ਮੰਤਰੀ ਖਾਲਿਦਾ ਜ਼ੀਆ ਦੀ ਅਗਵਾਈ ਵਾਲੀ ਮੁੱਖ ਵਿਰੋਧੀ ਧਿਰ ਬੰਗਲਾਦੇਸ਼ ਨੈਸ਼ਨਲਿਸਟ ਪਾਰਟੀ (ਬੀਐੱਨਪੀ) ਨੇ ਦੇਸ਼ ਵਿੱਚ ਗ਼ੈਰ-ਪਾਰਟੀ ਦੀ ਅੰਤ੍ਰਿਮ ਸਰਕਾਰ ਦੇ ਅਧੀਨ ਆਜ਼ਾਦ ਅਤੇ ਨਿਰਪੱਖ ਚੋਣਾਂ ਕਰਵਾਉਣ ਦੀ ਆਗਿਆ ਦੇਣ ਲਈ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਦੇ ਅਸਤੀਫ਼ੇ ਦੀ ਮੰਗ ਕਰਦਿਆਂ ਇੱਥੇ ਵਿਸ਼ਾਲ ਰੈਲੀ ਕੀਤੀ ਸੀ। ਢਾਕਾ ਮੈਟਰੋਪੋਲੀਟਨ ਪੁਲੀਸ ਦੇ ਬੁਲਾਰੇ ਫਾਰੂਕ ਹੁਸੈਨ ਨੇ ਦੱਸਿਆ ਕਿ ਬੀਐੱਨਪੀ ਕਾਰਕੁਨਾਂ ਨੇ ਇੱਕ ਪੁਲੀਸ ਕਾਂਸਟੇਬਲ ਦੀ ਹੱਤਿਆ ਕਰ ਦਿੱਤੀ, ਜਦੋਂਕਿ ਰਾਜਧਾਨੀ ਵਿੱਚ ਹੋਈਆਂ ਝੜਪਾਂ ਵਿੱਚ 41 ਹੋਰ ਪੁਲੀਸ ਮੁਲਾਜ਼ਮ ਜ਼ਖ਼ਮੀ ਹੋ ਗਏ। -ਪੀਟੀਆਈ
Advertisement
Advertisement
Advertisement