ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਹਿੰਸਾ ਮਾਮਲਾ: ਬੰਗਾਲ ਦੀ ਅਰਜ਼ੀ ’ਤੇ ਸੁਣਵਾਈ ਪਹਿਲੀ ਮਈ ਤੱਕ ਮੁਲਤਵੀ

06:55 AM Apr 25, 2024 IST

ਨਵੀਂ ਦਿੱਲੀ: ਸੁਪਰੀਮ ਕੋਰਟ ਨੇ ਪੱਛਮੀ ਬੰਗਾਲ ਸਰਕਾਰ ਵੱਲੋਂ ਹਿੰਸਾ ਦੇ ਮਾਮਲੇ ’ਚ ਸੀਬੀਆਈ ਨੂੰ ਦਿੱਤੇ ਜਾਂਚ ਦੇ ਅਧਿਕਾਰ ਮਾਮਲੇ ’ਚ ਸੁਣਵਾਈ ਪਹਿਲੀ ਮਈ ਤੱਕ ਮੁਲਤਵੀ ਕਰ ਦਿੱਤੀ ਹੈ। ਬੰਗਾਲ ਸਰਕਾਰ ਨੇ ਸੀਬੀਆਈ ’ਤੇ ਸੂਬੇ ਤੋਂ ਮਨਜ਼ੂਰੀ ਲਏ ਬਿਨਾਂ ਚੋਣਾਂ ਤੋਂ ਬਾਅਦ ਹਿੰਸਾ ਦੇ ਮਾਮਲਿਆਂ ਦੀ ਜਾਂਚ ਨੂੰ ਅੱਗੇ ਵਧਾਉਣ ਦਾ ਦੋਸ਼ ਲਗਾਇਆ ਹੈ। ਜਸਟਿਸ ਬੀ ਆਰ ਗਵਈ ਅਤੇ ਜਸਟਿਸ ਸੰਦੀਪ ਮਹਿਤਾ ਦੇ ਬੈਂਚ ਨੇ ਸੌਲੀਸਿਟਰ ਜਨਰਲ ਤੁਸ਼ਾਰ ਮਹਿਤਾ ਦੀ ਬੇਨਤੀ ਤੋਂ ਬਾਅਦ ਮਾਮਲੇ ਦੀ ਸੁਣਵਾਈ ਮੁਲਤਵੀ ਕਰ ਦਿੱਤੀ। ਸ੍ਰੀ ਮਹਿਤਾ ਨੇ ਬੈਂਚ ਨੂੰ ਕਿਹਾ ਕਿ ਉਨ੍ਹਾਂ ਨੂੰ ਨੌਂ ਜੱਜਾਂ ਦੇ ਸੰਵਿਧਾਨਕ ਬੈਂਚ ਦੇ ਸਾਹਮਣੇ ਪੇਸ਼ ਹੋਣਾ ਹੈ, ਜਿਸ ਕਾਰਨ ਸੁਣਵਾਈ ਮੁਲਤਵੀ ਕੀਤੀ ਜਾਣੀ ਚਾਹੀਦੀ ਹੈ। ਪੱਛਮੀ ਬੰਗਾਲ ਸਰਕਾਰ ਨੇ ਕੇਂਦਰ ਸਰਕਾਰ ਖ਼ਿਲਾਫ਼ ਸੰਵਿਧਾਨ ਦੀ ਧਾਰਾ 131 ਤਹਿਤ ਕੇਸ ਕਰਦਿਆਂ ਦੋਸ਼ ਲਾਇਆ ਹੈ ਕਿ ਸੀਬੀਆਈ ਐੱਫਆਈਆਰ ਦਰਜ ਕਰ ਰਹੀ ਹੈ ਜਦਕਿ ਸੂਬੇ ਨੇ ਕੇਸਾਂ ਦੀ ਸੰਘੀ ਏਜੰਸੀ ਤੋਂ ਜਾਂਚ ਦੀ ਸਹਿਮਤੀ ਵਾਪਸ ਲਈ ਹੈ। -ਪੀਟੀਆਈ

Advertisement

Advertisement
Advertisement