ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਟਰਾਂਸਪੋਰਟ ਨਗਰ ਵਿੱਚ ਹਿੰਸਕ ਝੜਪ; ਤਿੰਨ ਜ਼ਖਮੀ

10:26 AM Jun 17, 2024 IST

ਹਤਿੰਦਰ ਮਹਿਤਾ
ਜਲੰਧਰ, 16 ਜੂਨ
ਇਥੋਂ ਦੇ ਟਰਾਂਸਪੋਰਟ ਨਗਰ ਵਿੱਚ ਐਤਵਾਰ ਦੁਪਹਿਰ ਨੂੰ ਅਣਪਛਾਤੇ ਪ੍ਰਵਾਸੀਆਂ ਅਤੇ ਇਕ ਟਰਾਂਸਪੋਰਟ ਦਫਤਰ ਦੇ ਕੁਝ ਕਰਮਚਾਰੀਆਂ ਵਿਚਾਲੇ ਹਿੰਸਕ ਝੜਪ ਹੋ ਗਈ। ਘਟਨਾ ਦੀ ਸ਼ੁਰੂਆਤ ਉਸ ਸਮੇਂ ਹੋਈ ਜਦੋਂ ਪ੍ਰਵਾਸੀਆਂ ਨੇ ਮਨਜੀਤ ਸਿੰਘ ਦੇ ਟਰਾਂਸਪੋਰਟ ਦਫ਼ਤਰ ਦੇ ਨੇੜੇ ਇੱਕ ਚਾਹ ਦੇ ਸਟਾਲ ਕੋਲ ਇੱਕ ਵਿਅਕਤੀ ਦੀ ਕੁੱਟਮਾਰ ਕੀਤੀ। ਮਨਜੀਤ ਸਿੰਘ ਦੇ ਦਫ਼ਤਰ ਦੇ ਕਰਮਚਾਰੀਆਂ ਨੇ ਦਖ਼ਲ ਦਿੱਤਾ ਤਾਂ ਪ੍ਰਵਾਸੀਆਂ ਨੇ ਉਨ੍ਹਾਂ ਦੇ ਦਫ਼ਤਰ ਵਿੱਚ ਭੰਨ ਤੋੜ ਕਰ ਦਿੱਤੀ। ਇਸ ਸਬੰਧੀ ਸੀਸੀਟੀਵੀ ਫੁਟੇਜ ਵੀ ਸਾਹਮਣੇ ਆਈ ਹੈ। ਇਸ ਝਗੜੇ ਦੌਰਾਨ ਦੋ ਮਜ਼ਦੂਰਾਂ ਨੂੰ ਮਾਮੂਲੀ ਸੱਟਾਂ ਲੱਗੀਆਂ, ਜਦੋਂਕਿ ਇੱਕ ਦੇ ਹੱਥ ਵਿੱਚ ਲੋਹੇ ਦੀ ਰਾਡ ਨਾਲ ਸੱਟ ਲੱਗੀ। ਘਟਨਾ ਦੀ ਸੂਚਨਾ ਮਿਲਦਿਆਂ ਹੀ ਥਾਣਾ ਡਵੀਜ਼ਨ ਨੰਬਰ 8 ਦੀ ਪੁਲੀਸ ਅਤੇ ਸਿੱਖ ਜਥੇਬੰਦੀਆਂ ਦੇ ਮੈਂਬਰ ਮੌਕੇ ’ਤੇ ਪਹੁੰਚ ਗਏ। ਸਿੱਖ ਜਥੇਬੰਦੀਆਂ ਦੇ ਹਰਜਿੰਦਰ ਸਿੰਘ ਨੇ ਹਮਲਾਵਰਾਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਅਤੇ ਸਰਕਾਰ ਨੂੰ ਸੂਬੇ ਵਿੱਚ ਅਮਨ-ਕਾਨੂੰਨ ਨੂੰ ਭੰਗ ਕਰਨ ਦੀ ਦਲੀਲ ਦਿੰਦਿਆਂ ਪ੍ਰਵਾਸੀਆਂ ਦੇ ਸੂਬੇ ਵਿੱਚ ਦਾਖ਼ਲੇ ’ਤੇ ਪਾਬੰਦੀ ਲਾਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਨੇੜਲੇ ਟਰਾਂਸਪੋਰਟ ਦਫਤਰਾਂ ਦੇ ਮਾਲਕਾਂ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਇਹ ਪ੍ਰਵਾਸੀ ਅਕਸਰ ਰਾਹਗੀਰਾਂ ਨਾਲ ਹਿੰਸਕ ਵਿਹਾਰ ਕਰਦੇ ਹਨ ਜਾਂ ਕਈ ਵਾਰ ਸ਼ਰਾਬ ਅਤੇ ਨਸ਼ੇ ਦੇ ਨਸ਼ੇ ਵਿੱਚ ਦਫਤਰ ਦੇ ਕਰਮਚਾਰੀਆਂ ’ਤੇ ਹਮਲਾ ਕਰਦੇ ਹਨ। ਇਸ ਦੌਰਾਨ ਥਾਣਾ ਡਿਵੀਜ਼ਨ ਨੰਬਰ 8 ਦੇ ਐੱਸਐੱਚਓ ਗੁਰਮੁਖ ਸਿੰਘ ਨੇ ਦੱਸਿਆ ਕਿ ਜ਼ਖ਼ਮੀ ਮੁਲਾਜ਼ਮ ਨੂੰ ਸਿਵਲ ਹਸਪਤਾਲ ਪਹੁੰਚਾਇਆ ਗਿਆ ਹੈ, ਜਿਸ ਦੀ ਡਾਕਟਰੀ ਰਿਪੋਰਟ ਆਉਣੀ ਬਾਕੀ ਹੈ। ਉਨ੍ਹਾਂ ਕਿਹਾ ਕਿ ਟਰਾਂਸਪੋਰਟ ਦਫਤਰ ਦੇ ਮਾਲਕ ਮਨਜੀਤ ਸਿੰਘ ਅਤੇ ਜ਼ਖਮੀਆਂ ਨੂੰ ਬਿਆਨ ਲੈਣ ਤੋਂ ਬਾਅਦ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

Advertisement

Advertisement
Advertisement