For the best experience, open
https://m.punjabitribuneonline.com
on your mobile browser.
Advertisement

ਵੀਰੇਂਦਰ ਸਿੰਘ ਵੱਲੋਂ ਕਾਂਗਰਸ ’ਚ ਸ਼ਾਮਲ ਹੋਣ ਦਾ ਐਲਾਨ

07:29 AM Mar 14, 2024 IST
ਵੀਰੇਂਦਰ ਸਿੰਘ ਵੱਲੋਂ ਕਾਂਗਰਸ ’ਚ ਸ਼ਾਮਲ ਹੋਣ ਦਾ ਐਲਾਨ
ਜੀਂਦ ਵਿਚ ਇਕੱਠ ਨੂੰ ਸੰਬੋਧਨ ਕਰਦੇ ਹੋਏ ਵੀਰੇਂਦਰ ਸਿੰਘ।
Advertisement

ਮਹਾਂਵੀਰ ਮਿੱਤਲ
ਜੀਂਦ, 13 ਮਾਰਚ
ਸਾਬਕਾ ਕੇਂਦਰੀ ਮੰਤਰੀ ਵੀਰੇਂਦਰ ਸਿੰਘ ਨੇ ਅੱਜ ਹਲਕੇ ਦੇ ਕਈ ਪ੍ਰੋਗਰਾਮਾਂ ਵਿੱਚ ਸ਼ਿਰਕਤ ਕਰਨ ਮਗਰੋਂ ਰਾਜੀਵ ਗਾਂਧੀ ਕਾਲਜ ਵਿੱਚ ਪ੍ਰੈੱਸ ਕਾਨਫਰੰਸ ਦੌਰਾਨ ਕਾਂਗਰਸ ਵਿੱਚ ਸ਼ਾਮਲ ਹੋਣ ਦਾ ਐਲਾਨ ਕੀਤਾ ਹੈ। ਉਨ੍ਹਾਂ ਦਾਅਵਾ ਕੀਤਾ ਕਿ ਉਨ੍ਹਾਂ ਦਾ ਵੱਡਾ ਜਨ ਆਧਾਰ ਅਤੇ ਉਹ ਕਾਂਗਰਸ ਵਿੱਚ ਵੱਡੀ ਗਿਣਤੀ ਲੋਕਾਂ ਨੂੰ ਨਾਲ ਲੈ ਕੇ ਆਉਣਗੇ।
ਪੱਤਰਕਾਰਾਂ ਵੱਲੋਂ ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਵੱਲੋਂ ਦਿੱਤੇ ਗਏ ਅਸਤੀਫੇ ਬਾਰੇ ਪੁੱਛੇ ਗਏ ਸਵਾਲ ਦੇ ਜਵਾਬ ਵਿੱਚ ਵੀਰੇਂਦਰ ਸਿੰਘ ਸਿੰਘ ਨੇ ਕਿਹਾ ਕਿ ਚੋਣਾਂ ਨੂੰ ਸਾਹਮਣੇ ਰੱਖ ਕੇ ਅਜਿਹੇ ਕਦਮ ਉਠਾਏ ਜਾਂਦੇ ਹਨ। ਵੋਟ ਦੀ ਰਾਜਨੀਤੀ ਵਿੱਚ ਅਕਸਰ ਹੀ ਅਜਿਹਾ ਹੁੰਦਾ ਹੈ। ਸੱਤਾਧਾਰੀ ਪਾਰਟੀ ਆਪਣਾ ਨਵਾਂ ਰੂਪ ਵਿਖਾਉਣ ਲਈ ਅਜਿਹਾ ਕਰਦੀ ਹੈ। ਉਨ੍ਹਾਂ ਕਿਹਾ ਕਿ ਵੋਟਰ ਤਾਂ ਚੋਣਾਂ ਤੋਂ 6 ਮਹੀਨੇ ਪਹਿਲਾਂ ਹੀ ਮਨ ਬਣਾ ਲੈਂਦਾ ਹੈ ਕਿ ਉਸ ਨੇ ਕਿਸ ਨੂੰ ਵੋਟ ਪਾਉਣੀ ਹੈ।
ਇਸ ਲਈ ਭਾਜਪਾ ਦੇ ਇਸ ਫੇਰਬਦਲ ਤੋਂ ਉਸ ਨੂੰ ਕੋਈ ਵਿਸ਼ੇਸ਼ ਲਾਭ ਨਹੀਂ ਹੋਣ ਵਾਲਾ। ਇਹ ਫੇਰਬਦਲ ਇੱਕ ਸਾਲ ਪਹਿਲਾਂ ਹੁੰਦਾ ਤਾਂ ਗੱਲ ਕੋਈ ਹੋਰ ਹੋਣੀ ਸੀ। ਕਾਂਗਰਸ ਵਿੱਚ ਸ਼ਾਮਲ ਹੋਏ ਸੰਸਦ ਮੈਂਬਰ ਬਰਜਿੰਦਰ ਸਿੰਘ ਵੱਲੋਂ ਚੋਣ ਲੜਨ ਬਾਰੇ ਪੁੱਛੇ ਗਏ ਸਵਾਲ ਦੇ ਜਵਾਬ ਵਿੱਚ ਵੀਰੇਂਦਰ ਸਿੰਘ ਨੇ ਕਿਹਾ ਕਿ ਉਹ 15 ਮਾਰਚ ਨੂੰ ਉਚਾਨਾ ਆਉਣਗੇ ਤਾਂ ਇਸ ਬਾਰੇ ਫ਼ੈਸਲਾ ਲਿਆ ਜਾਵੇਗਾ ਕਿ ਉਹ ਕਿੱਥੋਂ ਚੋਣ ਲੜਨਗੇ। ਇਸ ਮੌਕੇ ਸੱਜਣ ਸਿੰਘ, ਹਰਿੰਦਰ, ਡਾਕਟਰ ਰਾਜੇਸ਼, ਸੁਰਿੰਦਰ ਗਰਗ, ਸੱਜਣ ਚੌਧਰੀ, ਦਲਬੀਰ ਅਤੇ ਕੁਲਦੀਪ ਆਦਿ ਹਾਜ਼ਰ ਸਨ।

Advertisement

Advertisement
Author Image

joginder kumar

View all posts

Advertisement
Advertisement
×