ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਵਿਰਸਾ ਸਿੰਘ ਵਲਟੋਹਾ ਅਕਾਲ ਤਖ਼ਤ ’ਤੇ ਤਲਬ

09:10 PM Oct 13, 2024 IST

ਪੱਤਰ ਪ੍ਰੇਰਕ
ਅੰਮ੍ਰਿਤਸਰ, 13 ਅਕਤੂਬਰ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਵਿਰਸਾ ਸਿੰਘ ਵਲਟੋਹਾ ਨੂੰ ਮੀਡੀਆ ਰਾਹੀਂ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਸਾਹਿਬਾਨ ਬਾਰੇ ਜਨਤਕ ਤੌਰ ’ਤੇ ਭਾਜਪਾ/ਆਰਐੱਸਐੱਸ ਵੱਲੋਂ ਸੁਖਬੀਰ ਸਿੰਘ ਬਾਦਲ ਖ਼ਿਲਾਫ਼ ਫ਼ੈਸਲਾ ਕਰਨ ਲਈ ਦਬਾਅ ਪਾਉਣ ਦੇ ਲਾਏ ਗਏ ਦੋਸ਼ਾਂ ਸਬੰਧੀ ਸਬੂਤ ਲੈ ਕੇ 15 ਅਕਤੂਬਰ ਨੂੰ ਸਵੇਰੇ 9 ਵਜੇ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਪੇਸ਼ ਹੋਣ ਦਾ ਆਦੇਸ਼ ਦਿੱਤਾ ਹੈ। ਸਿੰਘ ਸਾਹਿਬ ਨੇ ਵਲਟੋਹਾ ਨੂੰ ਭੇਜੇ ਲਿਖਤੀ ਆਦੇਸ਼ ਵਿੱਚ ਕਿਹਾ ਹੈ ਕਿ ਜੇਕਰ ਉਹ ਸਮੇਂ ਸਿਰ ਪੇਸ਼ ਨਾ ਹੋਏ ਤਾਂ ਇਹ ਮੰਨਿਆ ਜਾਵੇਗਾ ਕਿ ਵਿਰਸਾ ਸਿੰਘ ਵਲਟੋਹਾ ਦਬਾਅ ਪਾਉਣ ਲਈ ਜਥੇਦਾਰ ਸਾਹਿਬਾਨ ਦੀ ਕਿਰਦਾਰਕੁਸ਼ੀ ਦੀ ਕੋਸ਼ਿਸ਼ ਕਰ ਰਹੇ ਹਨ। ਇਸ ਸਬੰਧੀ ਅੱਜ ਇੱਥੇ ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਦੇ ਮੀਡੀਆ ਸਲਾਹਕਾਰ ਤਲਵਿੰਦਰ ਸਿੰਘ ਵੱਲੋਂ ਲਿਖਤੀ ਬਿਆਨ ਜਾਰੀ ਕੀਤਾ ਗਿਆ ਹੈ।

Advertisement

Advertisement