For the best experience, open
https://m.punjabitribuneonline.com
on your mobile browser.
Advertisement

ਵਿਰਸਾ ਸਿੰਘ ਵਲਟੋਹਾ ਨੇ ਗੁਰੂਘਰ ਮੱਥਾ ਟੇਕਿਆ

06:39 AM May 09, 2024 IST
ਵਿਰਸਾ ਸਿੰਘ ਵਲਟੋਹਾ ਨੇ ਗੁਰੂਘਰ ਮੱਥਾ ਟੇਕਿਆ
ਗੁਰਦੁਆਰਾ ਬਾਬਾ ਬਕਾਲਾ ਸਾਹਿਬ ਵਿਖੇ ਨਤਮਸਤਕ ਹੁੰਦੇ ਹੋਏ ਵਿਰਸਾ ਸਿੰਘ ਵਲਟੋਹਾ।
Advertisement

ਰਈਆ (ਦਵਿੰਦਰ ਸਿੰਘ ਭੰਗੂ): ਹਲਕਾ ਖਡੂਰ ਸਾਹਿਬ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਪ੍ਰੋ. ਵਿਰਸਾ ਸਿੰਘ ਵਲਟੋਹਾ ਅੱਜ ਇੱਥੇ ਗੁਰਦੁਆਰਾ ਪਾਤਸ਼ਾਹੀ ਨੌਵੀਂ ਬਾਬਾ ਬਕਾਲਾ ਸਾਹਿਬ ਵਿਖੇ ਨਤਮਸਤਕ ਹੋਏ। ਪ੍ਰੋ. ਵਲਟੋਹਾ ਨੇ ਗੱਲਬਾਤ ਕਰਦਿਆਂ ਕਿਹਾ ਕਿ ਉਹ ਅੱਜ ਗੁਰੂ ਸਾਹਿਬ ਤੋਂ ਅਸ਼ੀਰਵਾਦ ਲੈਣ ਲਈ ਆਏ ਹਨ ਤਾਂ ਜੋ ਸਿੱਖ ਕੌਮ ਦਾ ਵੀ ਬੇੜਾ ਬੰਨੇ ਲਾਉਣ, ਹੱਕ ਸੱਚ ਦੀ ਜਿੱਤ ਹੋਵੇ ਅਤੇ ਪੰਥ ਦੀ ਹਮੇਸ਼ਾਂ ਚੜ੍ਹਦੀ ਕਲਾ ਹੋਵੇ। ਇਸ ਮੌਕੇ ਸਾਬਕਾ ਵਿਧਾਇਕ ਜਥੇਦਾਰ ਬਲਜੀਤ ਸਿੰਘ ਜਲਾਲ ਉਸਮਾਂ, ਜਥੇਦਾਰ ਅਮਰਜੀਤ ਸਿੰਘ ਭਲਾਈਪੁਰ ਤੇ ਮੈਨੇਜਰ ਭਾਈ ਗੁਰਪ੍ਰੀਤ ਸਿੰਘ ਮੱਲੇਵਾਲ ਨੇ ਉਨ੍ਹਾਂ ਨੂੰ ਸਿਰੋਪਾਓ ਪਹਿਨਾ ਕੇ ਸਨਮਾਨਿਤ ਕੀਤਾ। ਉਪਰੰਤ ਅਕਾਲੀ ਦਲ ਵੱਲੋਂ ਰੱਖੀ ਚੋਣ ਮੀਟਿੰਗ ਦੌਰਾਨ ਉਨ੍ਹਾਂ ਵੱਖ ਵੱਖ ਪਾਰਟੀਆਂ ਵਿੱਚੋਂ ਆਏ ਵਰਕਰਾਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਤੇ ਕਿਹਾ ਕਿ ਉਹ ਸ਼ਾਨ ਨਾਲ ਜਿੱਤ ਹਾਸਲ ਕਰਨਗੇ।

Advertisement

Advertisement
Author Image

sukhwinder singh

View all posts

Advertisement
Advertisement
×