ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਵਿਸ਼ਾਖਾਪਟਨਮ ਦੂਜੇ ਟੈਸਟ ਦੀ ਪਹਿਲੇ ਦਿਨ ਦੀ ਖੇਡ ਖਤਮ: ਜੈਸਵਾਲ ਦੀਆਂ ਨਾਬਾਦ 179 ਦੌੜਾਂ ਨਾਲ ਇੰਗਲੈਂਡ ਖ਼ਿਲਾਫ਼ ਭਾਰਤ 336/6

11:53 AM Feb 02, 2024 IST

ਵਿਸ਼ਾਖਾਪਟਨਮ, 2 ਫਰਵਰੀ
ਸਲਾਮੀ ਬੱਲੇਬਾਜ਼ ਯਸ਼ਸਵੀ ਜੈਸਵਾਲ ਦੀਆਂ ਨਾਬਾਦ 179 ਦੌੜਾਂ ਦੀ ਮਦਦ ਨਾਲ ਭਾਰਤ ਨੇ ਅੱਜ ਇੱਥੇ ਇੰਗਲੈਂਡ ਖਿਲਾਫ ਦੂਜੇ ਟੈਸਟ ਮੈਚ ਦੇ ਪਹਿਲੇ ਦਿਨ ਦੀ ਖੇਡ ਖਤਮ ਹੋਣ ਤੱਕ ਛੇ ਵਿਕਟਾਂ ਗੁਆ ਕੇ 336 ਦੌੜਾਂ ਬਣਾ ਲਈਆਂ ਹਨ। ਹੈਦਰਾਬਾਦ 'ਚ 80 ਦੌੜਾਂ ਦੀ ਪਾਰੀ ਖੇਡਣ ਵਾਲੇ ਜੈਸਵਾਲ ਨੇ ਹੁਣ ਤੱਕ ਆਪਣੀ ਨਾਬਾਦ ਪਾਰੀ 'ਚ 17 ਚੌਕੇ ਅਤੇ 6 ਛੱਕੇ ਮਾਰੇ ਹਨ। ਇਸ ਨੌਜਵਾਨ ਬੱਲੇਬਾਜ਼ ਨੇ ਸ਼੍ਰੇਅਸ ਅਈਅਰ (27) ਨਾਲ 90 ਦੌੜਾਂ ਦੀ ਸਾਂਝੇਦਾਰੀ ਕੀਤੀ। ਸਟੰਪ ਹੋਣ ਤੱਕ ਆਰ. ਅਸ਼ਵਿਨ ਪੰਜ ਦੌੜਾਂ ਬਣਾ ਕੇ ਜੈਸਵਾਲ ਦਾ ਸਾਥ ਦੇ ਰਹੇ ਸਨ। ਇੰਗਲੈਂਡ ਲਈ ਸ਼ੋਏਬ ਬਸ਼ੀਰ ਅਤੇ ਰੇਹਾਨ ਅਹਿਮਦ ਨੇ ਦੋ-ਦੋ ਵਿਕਟਾਂ ਲਈਆਂ। ਇਸ ਤੋਂ ਪਹਿਲਾਂ  ਭਾਰਤ ਨੇ ਚਾਹ ਤੱਕ ਤਿੰਨ ਵਿਕਟਾਂ ਗੁਆ ਕੇ 225 ਦੌੜਾਂ ਬਣਾ ਲਈਆਂ ਸਨ। ਭਾਰਤ ਨੇ ਦੁਪਹਿਰ ਦੇ ਖਾਣੇ ਤੱਕ ਦੋ ਵਿਕਟਾਂ 'ਤੇ 103 ਦੌੜਾਂ ਬਣਾਈਆਂ। ਕਪਤਾਨ ਰੋਹਿਤ ਸ਼ਰਮਾ 14 ਦੌੜਾਂ ਬਣਾ ਕੇ ਆਊਟ ਹੋਏ ਅਤੇ ਸ਼ੁਭਮਨ ਗਿੱਲ 34 ਦੌੜਾਂ ਬਣਾ ਕੇ ਆਊਟ ਹੋਏ। ਭਾਰਤ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫ਼ੈਸਲਾ ਕੀਤਾ।

Advertisement

Advertisement
Advertisement