ਕਟਾਸ ਰਾਜ ਮੰਦਰ ਦੇ ਦਰਸ਼ਨਾਂ ਲਈ 84 ਭਾਰਤੀ ਸ਼ਰਧਾਲੂਆਂ ਨੂੰ ਵੀਜ਼ੇ ਜਾਰੀ
06:16 AM Dec 19, 2024 IST
ਨਵੀਂ ਦਿੱਲੀ, 18 ਦਸੰਬਰ
ਪਾਕਿਸਤਾਨ ਹਾਈ ਕਮਿਸ਼ਨ ਨੇ ਪਾਕਿਸਤਾਨੀ ਪੰਜਾਬ ਦੇ ਚਕਵਾਲ ਜ਼ਿਲ੍ਹੇ ਵਿੱਚ ਸਥਿਤ ਸ੍ਰੀ ਕਟਾਸ ਰਾਜ ਮੰਦਰ ਦੇ ਦਰਸ਼ਨਾਂ ਲਈ 84 ਭਾਰਤੀ ਸ਼ਰਧਾਲੂਆਂ ਨੂੰ ਵੀਜ਼ੇ ਜਾਰੀ ਕੀਤੇ ਹਨ। ਇਸ ਜਥੇ ਨੂੰ 19 ਤੋਂ 25 ਦਸੰਬਰ ਤੱਕ ਕਟਾਸ ਰਾਜ ਮੰਦਰ ਦੇ ਦਰਸ਼ਨਾਂ ਲਈ ਵੀਜ਼ਾ ਦਿੱਤਾ ਗਿਆ ਹੈ। ਇਨ੍ਹਾਂ ਮੰਦਰਾਂ ਨੂੰ ਕਿਲ੍ਹਾ ਕਟਾਸ ਵੀ ਕਿਹਾ ਜਾਂਦਾ ਹੈ। ਇਹ ਕਈ ਮੰਦਰਾਂ ਦਾ ਕੰਪਲੈਕਸ ਹੈ, ਜੋ ਇੱਕ-ਦੂਜੇ ਨਾਲ ਜੁੜੇ ਹੋਏ ਹਨ। ਤੀਰਥ ਯਾਤਰਾ ਦੇ ਦੁਵੱਲੇ ਪ੍ਰੋਟੋਕੋਲ ਤਹਿਤ ਹਰ ਸਾਲ ਭਾਰਤ ਤੋਂ ਸਿੱਖ ਅਤੇ ਹਿੰਦੂ ਸ਼ਰਧਾਲੂ ਪਾਕਿਸਤਾਨ ਜਾਂਦੇ ਹਨ। ਇਸੇ ਤਰ੍ਹਾਂ ਪਾਕਿਸਤਾਨੀ ਸ਼ਰਧਾਲੂ ਵੀ ਹਰ ਸਾਲ ਭਾਰਤ ਆਉਂਦੇ ਹਨ। ਪਾਕਿਸਤਾਨੀ ਮਿਸ਼ਨ ਨੇ ਬਿਆਨ ਵਿੱਚ ਕਿਹਾ, ‘ਨਵੀਂ ਦਿੱਲੀ ਵਿੱਚ ਪਾਕਿਸਤਾਨ ਦੇ ਹਾਈ ਕਮਿਸ਼ਨ ਨੇ ਪੰਜਾਬ ਦੇ ਚਕਵਾਲ ਜ਼ਿਲ੍ਹੇ ਵਿੱਚ ਸਥਿਤ ਪਵਿੱਤਰ ਸ੍ਰੀ ਕਟਾਸ ਰਾਜ ਮੰਦਰ ਦੇ ਦਰਸ਼ਨਾਂ ਲਈ 84 ਭਾਰਤੀ ਸ਼ਰਧਾਲੂਆਂ ਦੇ ਜਥੇ ਨੂੰ ਵੀਜ਼ੇ ਜਾਰੀ ਕੀਤੇ ਹਨ।’ -ਪੀਟੀਆਈ
Advertisement
Advertisement