ਸੁਖਦੇਵ ਸਿੰਘ ਸੰਧੂ ਚੈਰੀਟੇਬਲ ਟਰੱਸਟ ਵੱਲੋਂ ਵਿਸ਼ਾਲ ਸਿਹਤ ਜਾਂਚ ਕੈਂਪ
ਜਗਤਾਰ ਸਮਾਲਸਰ
ਏਲਨਾਬਾਦ, 22 ਅਕਤੂਬਰ
ਸਰਦਾਰ ਸੁਖਦੇਵ ਸਿੰਘ ਸੰਧੂ ਚੇਰੀਟੇਬਲ ਟਰੱਸਟ ਸ੍ਰੀ ਜੀਵਨ ਨਗਰ ਵੱਲੋਂ ਅੱਜ ਨਾਮਧਾਰੀ ਪਟਰੋਲ ਪੰਪ ਜੀਵਨ ਨਗਰ ਵਿੱਚ ਪੰਜਵਾਂ ਵਿਸ਼ਾਲ ਖ਼ੂਨਦਾਨ, ਸਿਹਤ ਜਾਂਚ ਅਤੇ ਅੱਖਾਂ ਦਾ ਜਾਂਚ ਕੈਂਪ ਲਾਇਆ ਗਿਆ। ਇਸ ਪ੍ਰੋਗਰਾਮ ਵਿੱਚ ਏਲਨਾਬਾਦ ਦੇ ਐੱਸਡੀਐੱਮ ਰਾਜੇਸ਼ ਕੁਮਾਰ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ ਜਦਕਿ ਕਾਂਗਰਸ ਪਾਰਟੀ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਮਲਕੀਤ ਸਿੰਘ ਖੋਸਾ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਟਰੱਸਟ ਦੇ ਪ੍ਰਧਾਨ ਰਾਜਿੰਦਰ ਸਿੰਘ ਸੰਧੂ ਨੇ ਮਹਿਮਾਨਾਂ, ਡਾਕਟਰੀ ਟੀਮਾਂ ਅਤੇ ਲੋਕਾਂ ਦਾ ਧੰਨਵਾਦ ਕੀਤਾ। ਕੈਂਪ ਵਿੱਚ ਏਕਨੂਰ ਆਈ ਹਸਪਤਾਲ, ਸਤਿਗੁਰੂ ਪ੍ਰਤਾਪ ਸਿੰਘ ਹਸਪਤਾਲ ਸਿਰਸਾ, ਰੈੱਡ ਕਰਾਸ ਸਿਰਸਾ ਅਤੇ ਸ਼ਿਵ ਸ਼ਕਤੀ ਬਲੱਡ ਬੈਂਕ ਸਿਰਸਾ ਦੀਆਂ ਟੀਮਾਂ ਵੱਲੋਂ ਆਪਣੀਆਂ ਸੇਵਾਵਾਂ ਦਿੱਤੀਆਂ ਗਈਆਂ। ਇਸ ਦੌਰਾਨ 112 ਲੋਕਾਂ ਦੀ ਸਿਹਤ ਜਾਂਚ, 125 ਲੋਕਾਂ ਦੀਆਂ ਅੱਖਾਂ ਦੀ ਜਾਂਚ ਮੁਫ਼ਤ ਕੀਤੀ ਗਈ। ਕੈਂਪ ਵਿੱਚ 276 ਯੂਨਿਟ ਖ਼ੂਨਦਾਨ ਹੋਇਆ। ਲੋੜਵੰਦ ਮਰੀਜ਼ਾਂ ਨੂੰ ਐਨਕਾਂ ਅਤੇ ਦਵਾਈਆਂ ਟਰੱਸਟ ਵੱਲੋਂ ਮੁਫ਼ਤ ਦਿੱਤੀਆਂ ਗਈਆਂ। ਐੱਸਡੀਐੱਮ ਰਾਜੇਸ਼ ਕੁਮਾਰ ਨੇ ਆਖਿਆ ਕਿ ਇਨ੍ਹਾਂ ਕੈਂਪਾਂ ਨਾਲ ਜ਼ਰੂਰਤਮੰਦ ਲੋਕਾਂ ਨੂੰ ਜਿੱਥੇ ਇੱਕ ਥਾਂ ’ਤੇ ਹੀ ਆਪਣੀ ਸਿਹਤ ਜਾਂਚ ਕਰਵਾਉਣ ਦਾ ਮੌਕਾ ਮਿਲਦਾ ਹੈ ਉੱਥੇ ਟਰੱਸਟ ਵੱਲੋਂ ਮੁੁਫ਼ਤ ਦਵਾਈਆਂ ਦੇਣ ਨਾਲ ਆਰਥਿਕ ਸਹਾਰਾ ਵੀ ਮਿਲਦਾ ਹੈ। ਉਨ੍ਹਾਂ ਇਸ ਕੰਮ ਲਈ ਸੁਖਦੇਵ ਸਿੰਘ ਸੰਧੂ ਟਰੱਸਟ ਦਾ ਧੰਨਵਾਦ ਕੀਤਾ। ਟਰੱਸਟ ਦੇ ਪ੍ਰਧਾਨ ਰਾਜਿੰਦਰ ਸਿੰਘ ਸੰਧੂ ਨੇ ਦੱਸਿਆ ਕਿ ਟਰੱਸਟ ਵੱਲੋਂ ਕਰਵਾਏ ਜਾਂਦੇ ਕੰਮਾਂ ਬਾਰੇ ਚਾਨਣਾ ਪਾਇ। ਇਸ ਮੌਕੇ ਸਮਾਜ ਸੇਵੀ ਸ਼ਖ਼ਸੀਅਤਾਂ ਅਤੇ ਖ਼ੂਨਦਾਨੀਆਂ ਦਾ ਸਨਮਾਨ ਕੀਤਾ ਗਿਆ। ਇਸ ਮੌਕੇ ਗੁਰਦੇਵ ਸਿੰਘ ਨੰਬਰਦਾਰ, ਮਲਕੀਤ ਸਿੰਘ ਖੋਸਾ, ਟਰੱਸਟ ਦੇ ਪ੍ਰਧਾਨ ਰਾਜਿੰਦਰ ਸਿੰਘ ਸੰਧੂ, ਬਲਹਾਰ ਸਿੰਘ ਸੰਧੂ, ਦੀਦਾਰ ਸਿੰਘ ਓਲੰਪੀਅਨ, ਅਮੋਲਕ ਸਿੰਘ, ਜਗਮੋਹਨ ਸਿੰਘ, ਬਾਜ਼ ਸਿੰਘ, ਮਨਜੀਤ ਸਿੰਘ, ਐਡਵੋਕੇਟ ਗੁਰਮੀਤ ਸਿੰਘ, ਪ੍ਰਗਟ ਸਿੰਘ, ਦਵਿੰਦਰ ਸਿੰਘ ਬਾਜਵਾ, ਗੁਰਚਰਨ ਸਿੰਘ, ਧਿਆਨ ਸਿੰਘ ਭਿੰਡਰ, ਰਾਮ ਕੁਮਾਰ ਸਿੰਘ ਤੇ ਮੌਜੂਦ ਸਨ।