ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਤੋਂ ਡੇਰਾ ਹੰਸਾਲੀ ਤੱਕ ਵਿਸ਼ਾਲ ਪ੍ਰਭਾਤ ਫੇਰੀ ਭਲਕੇ
10:01 AM Dec 01, 2024 IST
ਪੱਤਰ ਪ੍ਰੇਰਕ
ਐੱਸਏਐੱਸ ਨਗਰ (ਮੁਹਾਲੀ), 30 ਨਵੰਬਰ
ਇੱਥੋਂ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿੱਚ ਅਮਰ ਸ਼ਹੀਦ ਜਥੇਦਾਰ ਬਾਬਾ ਹਨੂੰਮਾਨ ਸਿੰਘ ਦਾ ਜਨਮ ਦਿਹਾੜਾ 3 ਦਸੰਬਰ ਨੂੰ ਮਨਾਇਆ ਜਾ ਰਿਹਾ ਹੈ। ਦੋ ਦਸੰਬਰ ਨੂੰ ਸਵੇਰੇ ਤੜਕੇ 5.30 ਵਜੇ ਗੁਰਦੁਆਰਾ ਸਿੰਘ ਸ਼ਹੀਦਾਂ ਤੋਂ ਪ੍ਰਭਾਤ ਫੇਰੀ ਗੁਰਦੁਆਰਾ ਡੇਰਾ ਸਾਹਿਬ ਹੰਸਾਲੀ ਤੱਕ ਜਾਵੇਗੀ। ਸਮਾਗਮ ਸਬੰਧੀ ਸਾਰੀਆਂ ਤਿਆਰੀਆਂ ਅਤੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਗੁਰਦੁਆਰਾ ਕਮੇਟੀ ਦੇ ਬੁਲਾਰੇ ਨੇ ਦੱਸਿਆ ਕਿ ਬਾਬਾ ਜੀ ਦੇ ਜਨਮ ਦਿਹਾੜੇ ਦੀ ਖ਼ੁਸ਼ੀ ਵਿੱਚ 3 ਦਸੰਬਰ ਨੂੰ ਸਵੇਰੇ 9 ਵਜੇ ਅਖੰਡ ਪਾਠ ਦੇ ਭੋਗ ਪਾਏ ਜਾਣਗੇ। ਉਪਰੰਤ ਸਾਰਾ ਦਿਨ ਧਾਰਮਿਕ ਸਮਾਗਮ ਚੱਲੇਗਾ। ਉਨ੍ਹਾਂ ਦੱਸਿਆ ਕਿ ਜਨਮ ਦਿਹਾੜੇ ਦੀ ਖ਼ੁਸ਼ੀ ਵਿੱਚ ਅੱਖਾਂ ਦਾ ਚੈੱਕਅਪ ਅਤੇ ਅਪਰੇਸ਼ਨ ਕੈਂਪ ਅਤੇ ਮੈਗਾ ਖੂਨਦਾਨ ਕੈਂਪ ਲਾਇਆ ਜਾਵੇਗਾ। ਦਸਤਾਰ ਸਜਾਉਣ ਦੇ ਮੁਕਾਬਲੇ ਕਰਵਾਏ ਜਾਣਗੇ। ਰਾਤ ਵੇਲੇ ਸਮਾਗਮ ਦੀ ਸਮਾਪਤੀ ਉਪਰੰਤ ਆਤਿਸ਼ਬਾਜ਼ੀ ਕੀਤੀ ਜਾਵੇਗੀ। ਗੁਰੂ ਕਾ ਲੰਗਰ ਅਤੁੱਟ ਵਰਤੇਗਾ।
Advertisement
Advertisement