For the best experience, open
https://m.punjabitribuneonline.com
on your mobile browser.
Advertisement

ਵਿਸ਼ਵ ਹਿੰਦੂ ਪਰਿਸ਼ਦ ਨੰਗਲ ਇਕਾਈ ਦੇ ਪ੍ਰਧਾਨ ਦੀ ਹੱਤਿਆ

07:28 AM Apr 14, 2024 IST
ਵਿਸ਼ਵ ਹਿੰਦੂ ਪਰਿਸ਼ਦ ਨੰਗਲ ਇਕਾਈ ਦੇ ਪ੍ਰਧਾਨ ਦੀ ਹੱਤਿਆ
Advertisement

ਨੰਗਲ (ਪੱਤਰ ਪ੍ਰੇਰਕ): ਇੱਥੇ ਅੱਜ ਦਿਨ ਦਿਹਾੜੇ ਰੇਲਵੇ ਰੋਡ ’ਤੇ ਦੋ ਅਣਪਛਾਤੇ ਹਮਲਾਵਰਾਂ ਨੇ ਵਿਸ਼ਵ ਹਿੰਦੂ ਪਰਿਸ਼ਦ ਨੰਗਲ ਇਕਾਈ ਦੇ ਪ੍ਰਧਾਨ ਵਿਕਾਸ ਪ੍ਰਭਾਕਰ ਉਰਫ ਬੱਗਾ ’ਤੇ ਉਸ ਵੇਲੇ ਹਮਲਾ ਕਰ ਦਿੱਤਾ ਜਦੋਂ ਉਹ ਆਪਣੀ ਦੁਕਾਨ ’ਤੇ ਬੈਠੇ ਹੋਏ ਸਨ। ਗੋਲੀਆਂ ਲੱਗਣ ਕਾਰਨ ਗੰਭੀਰ ਜ਼ਖ਼ਮੀ ਹੋਏ ਵਿਕਾਸ ਬੱਗਾ ਨੂੰ ਸਿਵਲ ਹਸਪਤਾਲ ਲਿਆਂਦਾ ਗਿਆ ਜਿੱਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ। ਡੀਐਸਪੀ ਆਨੰਦਪੁਰ ਸਾਹਿਬ ਅਜੈ ਸਿੰਘ ਅਤੇ ਹੋਰ ਅਧਿਕਾਰੀਆਂ ਨੇ ਮੌਕੇ ’ਤੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਭਾਜਪਾ ਆਗੂ ਡਾ. ਪਰਮਿੰਦਰ ਸ਼ਰਮਾ, ਨੰਗਲ ਮੰਡਲ ਪ੍ਰਧਾਨ ਹਰਮਨਜੀਤ ਪ੍ਰਿੰਸ ਆਦਿ ਨੇ ਘਟਨਾ ਦੀ ਨਿੰਦਾ ਕਰਦਿਆਂ ਮਾਮਲੇ ਦੀ ਜਾਂਚ ਦੀ ਮੰਗ ਕੀਤੀ। ਮਿਲੀ ਜਾਣਕਾਰੀ ਅਨੁਸਾਰ ਨੰਗਲ ਪੁਲੀਸ ਇਲਾਕੇ ਦੇ ਸਾਰੇ ਸੀਸੀਟੀਵੀ ਕੈਮਰਿਆਂ ਦੀ ਜਾਂਚ ਕਰ ਰਹੀ ਹੈ ਤਾਂ ਜੋ ਹਮਲਾਵਰਾਂ ਦਾ ਸੁਰਾਗ ਲਾਇਆ ਜਾ ਸਕੇ।

Advertisement

Advertisement
Author Image

sukhwinder singh

View all posts

Advertisement
Advertisement
×