ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਸਿਵਲ ਸਰਜਨ ਵੱਲੋਂ ਆਮ ਆਦਮੀ ਕਲੀਨਿਕਾਂ ਦਾ ਦੌਰਾ

10:54 AM Oct 10, 2024 IST
ਸਿਵਲ ਸਰਜਨ ਡਾ. ਪਵਨ ਕੁਮਾਰ ਹੁਸ਼ਿਆਰਪੁਰ ਦੇ ਆਮ ਆਦਮੀ ਕਲੀਨਿਕ ਵਿੱਚ ਰਿਕਾਰਡ ਦੀ ਜਾਂਚ ਕਰਦੇ ਹੋਏ।

ਹਰਪ੍ਰੀਤ ਕੌਰ
ਹੁਸ਼ਿਆਰਪੁਰ, 9 ਅਕਤੂਬਰ
ਆਮ ਆਦਮੀ ਕਲੀਨਿਕਾਂ ਵਿੱਚ ਮਰੀਜ਼ਾਂ ਨੂੰ ਦਿੱਤੀਆਂ ਜਾ ਰਹੀਆਂ ਸਿਹਤ ਸਹੂਲਤਾਂ ਦਾ ਜਾਇਜ਼ਾ ਲੈਣ ਲਈ ਸਿਵਲ ਸਰਜਨ ਡਾ. ਪਵਨ ਕੁਮਾਰ ਵੱਲੋਂ ਹੁਸ਼ਿਆਰਪੁਰ ਅਰਬਨ ਦੇ ਆਮ ਆਦਮੀ ਕਲੀਨਿਕ ਨਲੋਈਆਂ ਚੌਕ, ਡਰੇਨੇਜ ਆਫ਼ਿਸ ਅਤੇ ਸ਼ਿਮਲਾ ਪਹਾੜੀ ਚੌਕ ਵਿਖੇ ਅਚਨਚੇਤ ਦੌਰਾ ਕੀਤਾ ਗਿਆ। ਉਨ੍ਹਾਂ ਡਿਊਟੀ ’ਤੇ ਤਾਇਨਾਤ ਮੈਡੀਕਲ ਅਫਸਰਾਂ ਅਤੇ ਹੋਰ ਸਟਾਫ ਨੂੰ ਕੰਮਕਾਜ ਅਤੇ ਰਿਕਾਰਡ ਦੇ ਰੱਖ-ਰਖਾਅ ਸਬੰਧੀ ਹਦਾਇਤ ਦਿੰਦੇ ਹੋਏ ਮਰੀਜ਼ਾਂ ਦਾ ਰਿਕਾਰਡ ਮੇਨਟੇਨ ਰੱਖਣ ਅਤੇ ਮਰੀਜ਼ਾਂ ਨਾਲ ਚੰਗਾ ਵਤੀਰਾ ਕਰਨ ਲਈ ਕਿਹਾ। ਉਨ੍ਹਾਂ ਨੇ ਦਵਾਈਆਂ ਦਾ ਸਟਾਕ ਅਤੇ ਸਾਫ਼ ਸਫ਼ਾਈ ਦਾ ਜਾਇਜ਼ਾ ਲਿਆ ਅਤੇ ਬਾਇਓ ਮੈਡੀਕਲ ਵੇਸਟ ਦੇ ਨਿਪਟਾਰੇ ਲਈ ਨਿਯਮਾਂ ਦਾ ਪਾਲਣ ਕਰਨ ਲਈ ਹਦਾਇਤ ਕੀਤੀ। ਸਿਵਲ ਸਰਜਨ ਨੇ ਕਲੀਨਿਕ ਵਿਚ ਆਏ ਮਰੀਜ਼ਾਂ ਨਾਲ ਗੱਲਬਾਤ ਵੀ ਕੀਤੀ। ਉਨ੍ਹਾਂ ਨੇ ਮਰੀਜ਼ਾਂ ਲਈ ਜ਼ਰੂਰੀ ਦਵਾਈਆਂ ਦੀ ਉਪਲਬਧਤਾ ਅਤੇ ਮਰੀਜ਼ਾਂ ਦੀਆਂ ਮੈਡੀਕਲ ਟੈਸਟ ਰਿਪੋਰਟਾਂ ਨੂੰ ਸਮੇਂ ’ਤੇ ਉਪਲਬੱਧ ਕਰਵਾਉਣ ਲਈ ਆਖਿਆ ਤਾਂ ਜੋ ਮਰੀਜ਼ਾਂ ਨੂੰ ਕੋਈ ਪ੍ਰੇਸ਼ਾਨੀ ਨਾ ਹੋਵੇ।

Advertisement

Advertisement