ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਦਿਨੇਸ਼ ਉਪਾਧਿਆਏ ਵੱਲੋਂ ਐਕੂਪ੍ਰੈੱਸ਼ਰ ਹਸਪਤਾਲ ਦਾ ਦੌਰਾ

08:07 AM Jun 07, 2024 IST
ਡਾ. ਦਿਨੇਸ਼ ਉਪਾਧਿਆਏ ਦਾ ਸਵਾਗਤ ਕਰਦੇ ਹੋਏ ਹਸਪਤਾਲ ਦੇ ਪ੍ਰਬੰਧਕ। -ਫੋਟੋ: ਵਰਮਾ

ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 6 ਜੂਨ
ਭਾਰਤ ਸਰਕਾਰ ਦੇ ਆਯੂਸ਼ ਮੰਤਰਾਲੇ ਦੇ ਮੈਂਬਰ ਡਾ. ਦਿਨੇਸ਼ ਉਪਾਧਿਆਏ ਨੇ ਕਿਹਾ ਕਿ ਕੇਂਦਰ ਵਿੱਚ ਬਣਨ ਵਾਲੀ ਨਵੀਂ ਸਰਕਾਰ ਅੱਗੇ ਐਕੂਪ੍ਰੈੱਸ਼ਰ ਇਲਾਜ ਪ੍ਰਣਾਲੀ ਲਈ ਇੱਕ ਬੋਰਡ ਬਣਾਉਣ ਅਤੇ ਐਕੂਪ੍ਰੈੱਸ਼ਰ ਸਿੱਖਿਆ ਦਾ ਵਿਸਥਾਰ ਕਰਨ ਲਈ ਕਾਲਜ ਖੋਲ੍ਹਣ ਦੀ ਮੰਗ ਕੀਤੀ ਜਾਵੇਗੀ ਕਿਉਂਕਿ ਉਨ੍ਹਾਂ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇਸ ਬਾਰੇ ਸਹਿਮਤੀ ਦਿੱਤੀ ਸੀ। ਉਹ ਅੱਜ ਡਾ. ਡੀਐੱਨ ਕੋਟਨਿਸ ਐਕੂਪ੍ਰੈੱਸ਼ਰ ਹਸਪਤਾਲ ਸਲੇਮ ਟਾਬਰੀ ਦੇ ਦੌਰੇ ਦੌਰਾਨ ਗੱਲਬਾਤ ਕਰ ਰਹੇ ਸਨ। ਉਨ੍ਹਾਂ ਦਾ ਹਸਪਤਾਲ ਵਿੱਚ ਪਹੁੰਚਣ ਸਮੇਂ ਹਸਪਤਾਲ ਦੇ ਜਨਰਲ ਸਕੱਤਰ ਡਾ. ਇਕਬਾਲ ਸਿੰਘ ਗਿੱਲ (ਆਈਪੀਐਸ), ਜਸਵੰਤ ਸਿੰਘ ਛਾਪਾ ਪ੍ਰਧਾਨ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ, ਡਾ. ਇੰਦਰਜੀਤ ਸਿੰਘ, ਡਾ. ਜਤਿੰਦਰ ਖੁਰਾਣਾ ਆਦਿ ਨੇ ਸਵਾਗਤ ਕੀਤਾ। ਇਸ ਮੌਕੇ ਡਾ. ਉਪਾਧਿਆਏ ਨੇ ਡਾ. ਕੋਟਨਿਸ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਐਕੂਪ੍ਰੈੱਸ਼ਰ ਵਿਧੀ ਰਾਹੀਂ ਇਲਾਜ ਕਰਵਾ ਰਹੇ ਮਰੀਜ਼ਾਂ ਨਾਲ ਗੱਲਬਾਤ ਵੀ ਕੀਤੀ। ਇਸ ਮੌਕੇ ਇਕਬਾਲ ਸਿੰਘ ਗਿੱਲ (ਆਈਪੀਐਸ) ਅਤੇ ਜਸਵੰਤ ਸਿੰਘ ਛਾਪਾ ਨੇ ਉਨ੍ਹਾਂ ਨੂੰ ਸਨਮਾਨਿਤ ਕੀਤਾ।

Advertisement

Advertisement
Advertisement