ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਬਸਪਾ ਸੂਬਾ ਪ੍ਰਧਾਨ ਵੱਲੋਂ ਖਾਨਪੁਰ ਦਾ ਦੌਰਾ

10:32 AM Oct 19, 2024 IST
ਇਕੱਤਰਤਾ ਨੂੰ ਸੰਬੋਧਨ ਕਰਦੇ ਹੋਏ ਜਸਵੀਰ ਸਿੰਘ ਗੜ੍ਹੀ।

ਜੋਗਿੰਦਰ ਕੁੱਲੇਵਾਲ
ਗੜ੍ਹਸ਼ੰਕਰ, 18 ਅਕਤੂਬਰ
ਬਸਪਾ ਦੇ ਸੂਬਾ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਨੇ ਹਲਕੇ ਦੇ ਪਿੰਡ ਖਾਨਪੁਰ ਦਾ ਦੌਰਾ ਕੀਤਾ। ਜ਼ਿਕਰਯੋਗ ਹੈ ਕਿ ਪੰਚਾਇਤੀ ਚੋਣਾਂ ਵਾਲੇ ਦਿਨ ਵਾਪਰੀਆਂ ਹਿੰਸਕ ਘਟਨਾਵਾਂ ਸਬੰਧੀ ਪੁਲੀਸ ਵੱਲੋਂ ਪਿੰਡ ਦੇ ਅੱਠ ਜਣਿਆਂ ਸਣੇ 80-90 ਅਣਪਛਾਤਿਆਂ ਖ਼ਿਲਾਫ਼ ਕੇਸ ਦਰਜ ਕੀਤੇ ਗਏ ਹਨ। ਸ੍ਰੀ ਗੜ੍ਹੀ ਨੇ ਕਿਹਾ ਕਿ ਜੇ ਆਉਂਦੇ ਦੋ ਦਿਨਾਂ ’ਚ ਮਸਲਾ ਹੱਲ ਨਾ ਹੋਇਆ ਤਾਂ ਪਿੰਡ ਵਾਸੀਆਂ ਖ਼ਿਲਾਫ਼ ਦਰਜ ਝੂਠੇ ਪਰਚੇ ਰੱਦ ਕਰਵਾਉਣ ਦੀ ਮੰਗ ’ਤੇ ਬਸਪਾ ਵੱਲੋਂ 21 ਅਕਤੂਬਰ ਨੂੰ ਥਾਣਾ ਗੜ੍ਹਸ਼ੰਕਰ ਦਾ ਅਣਮਿਥੇ ਸਮੇਂ ਲਈ ਘਿਰਾਓ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਕਿਸੇ ਤਰ੍ਹਾਂ ਨਾਲ ਪੁਲੀਸ ਦੀ ਧੱਕੇਸ਼ਾਹੀ ਸਹਿਣ ਨਹੀਂ ਕੀਤੀ ਜਾਵੇਗੀ। ਲੋਕਾਂ ਨੇ ਮੰਗ ਕੀਤੀ ਕਿ ਪਿੰਡ ਵਾਸੀਆਂ ਵਿਰੁੱਧ ਕੀਤੇ ਝੂਠੇ ਪਰਚੇ ਰੱਦ ਕੀਤੇ ਜਾਣ ਤੇ ਲੋਕਾਂ ਨੂੰ ਇਨਸਾਫ਼ ਦਿਵਾਇਆ ਜਾਵੇ। ਇਸ ਮੌਕੇ ਬਸਪਾ ਸੂਬਾ ਪ੍ਰਧਾਨ ਤੋਂ ਇਲਾਵਾ ਗੁਰਲਾਲ ਸੈਲਾ, ਸੋਹਣ ਸਿੰਘ ਸੂਨੀ, ਰਣਵੀਰ ਬੱਬਰ, ਹਰਦੇਵ ਸਿੰਘ ਗੁੱਲਮਰਗ ਤੇ ਹੋਰ ਆਗੂਆਂ ਸੰਬੋਧਨ ਕੀਤਾ।

Advertisement

Advertisement