For the best experience, open
https://m.punjabitribuneonline.com
on your mobile browser.
Advertisement

ਡਿਪਟੀ ਕਮਿਸ਼ਨਰ ਵੱਲੋਂ ਸੈਂਟਰਲ ਪਾਰਕ ਦਾ ਦੌਰਾ

07:42 PM Jun 29, 2023 IST
ਡਿਪਟੀ ਕਮਿਸ਼ਨਰ ਵੱਲੋਂ ਸੈਂਟਰਲ ਪਾਰਕ ਦਾ ਦੌਰਾ
Advertisement

ਮਾਨਸਾ: ਡਿਪਟੀ ਕਮਿਸ਼ਨਰ ਰਿਸ਼ੀਪਾਲ ਸਿੰਘ ਨੇ ਮਾਨਸਾ ਸਥਿਤ ਸੈਂਟਰਲ ਪਾਰਕ ਦਾ ਦੌਰਾ ਕਰਦਿਆਂ ਸਾਫ ਸਫਾਈ ਅਤੇ ਹੋਰ ਪ੍ਰਬੰਧਾਂ ਦਾ ਜਾਇਜ਼ਾ ਲਿਆ। ਉਨ੍ਹਾਂ ਕਿਹਾ ਕਿ ਸੈਂਟਰਲ ਪਾਰਕ ਸ਼ਹਿਰ ਦੀ ਖ਼ੂਬਸੂਰਤ ਸੈਰਗਾਹ ਹੈ ਅਤੇ ਇੱਥੇ ਸਾਫ ਸਫਾਈ ਦਾ ਖਾਸ ਖਿਆਲ ਰੱਖਿਆ ਜਾਵੇ ਤਾਂ ਜੋ ਇਥੇ ਸੈਰ ਕਰਨ ਲਈ ਆਉਣ ਵਾਲੇ ਲੋਕਾਂ ਨੂੰ ਸਾਫ ਸੁੱਥਰਾ ਵਾਤਾਵਰਣ ਮੁਹੱਈਆ ਕਰਵਾਇਆ ਜਾ ਸਕੇ। ਉਨ੍ਹਾਂ ਪਾਰਕ ਪ੍ਰਬੰਧਕਾਂ ਨਾਲ ਗੱਲਬਾਤ ਕਰਦਿਆਂ ਪਾਰਕ ਦੀ ਸੁੰਦਰਤਾ, ਪੀਣ ਵਾਲੇ ਪਾਣੀ ਅਤੇ ਲੋਕਾਂ ਦੀ ਸੁਵਿਧਾ ਲਈ ਹੋਰ ਲੋੜੀਂਦੀਆਂ ਸਹੂਲਤਾਂ ਮੁਹੱਈਆ ਕਰਵਾਉਣ ਦੇ ਆਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਪਾਰਕ ਅੰਦਰ ਬਣੇ ਸਵੀਮਿੰਗ ਪੂਲ, ਖਿਡਾਰੀਆਂ ਲਈ ਬਣੇ ਬੈਡਮਿੰਟਨ ਅਤੇ ਬਾਸਕਿਟ ਬਾਲ ਗਰਾਊਂਡ ਦੀ ਸੁਚੱਜੀ ਸਾਂਭ ਸੰਭਾਲ ਕੀਤੀ ਜਾਵੇ ਅਤੇ ਪੌਦਿਆਂ ਦੀ ਸੁਚੱਜੀ ਦੇਖਭਾਲ ਕੀਤੀ ਜਾਵੇ। ਉਨ੍ਹਾਂ ਪਾਰਕ ਵਿਚ ਆਉਣ ਵਾਲੇ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਪਾਰਕ ਨੂੰ ਸਾਫ ਸੁਥਰਾ ਰੱਖਣ ਵਿਚ ਸਹਿਯੋਗ ਦੇਣ। -ਪੱਤਰ ਪ੍ਰੇਰਕ

Advertisement

Advertisement
Tags :
Advertisement
Advertisement
×