ਅਬਜ਼ਰਵਰਾਂ ਵੱਲੋਂ ਗਿਣਤੀ ਕੇਂਦਰਾਂ ਦਾ ਦੌਰਾ
07:20 AM May 16, 2024 IST
ਪੱਤਰਪ੍ਰੇਰਕ
ਹੁਸ਼ਿਆਰਪੁਰ, 15 ਮਈ
ਭਾਰਤੀ ਚੋਣ ਕਮਿਸ਼ਨਰ ਵਲੋਂ ਲੋਕ ਸਭਾ ਹਲਕਾ ਹੁਸ਼ਿਆਰਪੁਰ ਲਈ ਨਿਯੁਕਤ ਕੀਤੇ ਗਏ ਜਨਰਲ ਅਬਜ਼ਰਵਰ ਆਈ.ਏ.ਐਸ ਅਫ਼ਸਰ ਡਾ. ਆਰ. ਆਨੰਦ ਕੁਮਾਰ ਅਤੇ ਪੁਲੀਸ ਅਬਜ਼ਰਵਰ ਆਈ.ਪੀ.ਐਸ ਅਫ਼ਸਰ ਕੁਸ਼ਲ ਪਾਲ ਸਿੰਘ ਨੇ ਅੱਜ ਲੋਕ ਸਭਾ ਹੁਸ਼ਿਆਰਪੁਰ ਲਈ ਸਥਾਪਤ ਗਿਣਤੀ ਕੇਂਦਰਾਂ ਰਿਆਤ-ਬਾਹਰਾ ਗਰੁੱਪ ਆਫ਼ ਇੰਸਟੀਚਿਊਟਸ ਅਤੇ ਮਲਟੀ ਸਕਿੱਲ ਡਿਵੈਲਮੈਂਟ ਸੈਂਟਰ, ਆਈ.ਟੀ.ਆਈ ਦਾ ਦੌਰਾ ਕਰਕੇ ਪ੍ਰਬੰਧਾਂ ਦਾ ਜਾਇਜ਼ਾ ਲਿਆ। ਸਭ ਤੋਂ ਪਹਿਲਾਂ ਜਨਰਲ ਅਤੇ ਪੁਲੀਸ ਅਬਜ਼ਰਵਰ ਰਿਆਤ ਬਾਹਰਾ ਗਰੁੱਪ ਆਫ਼ ਇੰਸਟੀਚਿਊਟਸ ਪਹੁੰਚੇ, ਜਿਥੇ ਉਨ੍ਹਾਂ ਨੇ ਸੱਤ ਵਿਧਾਨ ਸਭਾ ਹਲਕਿਆਂ ਦੇ ਬਣੇ ਗਿਣਤੀ ਕੇਂਦਰਾਂ ਦਾ ਦੌਰਾ ਕਰਕੇ ਉਥੇ ਸੁਰੱਖਿਆ, ਸੀਸੀਟੀਵੀ ਕੈਮਰੇ, ਸਟਰਾਂਗ ਰੂਮਾਂ, ਕਾਊਂਟਿੰਗ ਸੈਂਟਰ ਬਣਾਉਣ ਸਬੰਧੀ ਜ਼ਰੂਰੀ ਸੁਵਿਧਾਵਾਂ ਦਾ ਜਾਇਜ਼ਾ ਲਿਆ।
Advertisement
Advertisement