ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਰੂਸ ਦੀ ਐੱਚਐੱਸਈ ਯੂਨੀਵਰਸਿਟੀ ਵੱਲੋਂ ਡੀਯੂ ਦਾ ਦੌਰਾ

08:54 AM Apr 16, 2024 IST
ਸਮਝੌਤੇ ’ਤੇ ਦਸਤਖ਼ਤ ਕਰਨ ਮਗਰੋਂ ਦੋਵੇਂ ਯੂਨੀਵਰਸਿਟੀਆਂ ਦੇ ਅਧਿਕਾਰੀ।

ਪੱਤਰ ਪ੍ਰੇਰਕ
ਨਵੀਂ ਦਿੱਲੀ, 15 ਅਪਰੈਲ
ਐਚਐਸਈ ਯੂਨੀਵਰਸਿਟੀ ਦੇ ਡਾਇਰੈਕਟਰ ਡਾ. ਨਿਕਿਤਾ ਅਨੀਸਿਮੋਵ ਨੇ ਅੱਜ ਇੱਥੇ ਯੂਨੀਵਰਸਿਟੀ ਦੇ ਵਫ਼ਦ ਦੇ ਨਾਲ ਦਿੱਲੀ ਯੂਨੀਵਰਸਿਟੀ ਦਾ ਦੌਰਾ ਕੀਤਾ। ਇਸ ਦੌਰਾਨ ਐੱਚਐੱਸਈ ਯੂਨੀਵਰਸਿਟੀ ਤੇ ਦਿੱਲੀ ਯੂਨੀਵਰਸਿਟੀ ਵਿਚਾਲੇ ਇੱਕ ਸਮਝੌਤਾ ਵੀ ਕੀਤਾ ਗਿਆ। ਦਿੱਲੀ ਯੂਨੀਵਰਸਿਟੀ ਦੇ ਰਜਿਸਟਰਾਰ ਡਾ. ਵਿਕਾਸ ਗੁਪਤਾ ਅਤੇ ਡਾ. ਨਿਕਿਤਾ ਅਨੀਸਿਮੋਵ ਨੇ ਦਸਤਾਵੇਜ਼ਾਂ ਦਾ ਆਦਾਨ-ਪ੍ਰਦਾਨ ਕੀਤਾ। ਇਸ ਮੌਕੇ ਦਿੱਲੀ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋ. ਯੋਗੇਸ਼ ਸਿੰਘ ਨੇ ਕਿਹਾ ਕਿ ਇਹ ਦੋਵੇਂ ਯੂਨੀਵਰਸਿਟੀਆਂ ਦਰਮਿਆਨ ਦੋਸਤੀ ਦੀ ਭਾਵਨਾ ਨਾਲ ਆਪਸੀ ਲਾਭਕਾਰੀ ਸਹਿਯੋਗ ਵੱਲ ਪਹਿਲਾ ਕਦਮ ਹੈ। ਉਨ੍ਹਾਂ ਦੋਹਾਂ ਦੇਸ਼ਾਂ ਦਰਮਿਆਨ ਸੱਭਿਆਚਾਰਕ ਸਬੰਧਾਂ ’ਤੇ ਜ਼ੋਰ ਦਿੱਤਾ। ਇਸ ਸਹਿਮਤੀ ਪੱਤਰ ਵਿੱਚ ਵਿਦਿਆਰਥੀਆਂ, ਖੋਜਕਰਤਾਵਾਂ ਅਤੇ ਫੈਕਲਟੀ ਦੇ ਅਦਾਨ-ਪ੍ਰਦਾਨ ਦੇ ਨਾਲ-ਨਾਲ ਆਪਸੀ ਹਿੱਤਾਂ ਦੇ ਖੇਤਰਾਂ ਵਿੱਚ ਗਿਆਨ ਅਤੇ ਤਜ਼ਰਬੇ ਨੂੰ ਸਾਂਝਾ ਕਰਨਾ ਸ਼ਾਮਲ ਹੈ। ਇਸ ਤਹਿਤ ਸਾਂਝੇ ਵਿਦਿਅਕ ਅਤੇ ਖੋਜ ਪ੍ਰੋਗਰਾਮ ਤਿਆਰ ਕੀਤੇ ਜਾਣਗੇ। ਇਸ ਮੌਕੇ ਐੱਚਐੱਸਈ ਯੂਨੀਵਰਸਿਟੀ ਦੇ ਸਹਿਯੋਗ ਨਾਲ ਦਿੱਲੀ ਯੂਨੀਵਰਸਿਟੀ ਦੇ ਫੈਕਲਟੀ ਆਫ ਟੈਕਨਾਲੋਜੀ ਵਿੱਚ ਸੈਂਟਰ ਆਫ ਐਕਸੀਲੈਂਸ ਅਤੇ ਮਿਰਰ ਲੈਬ ਦਾ ਉਦਘਾਟਨ ਵੀ ਕੀਤਾ ਗਿਆ। ਫੈਕਲਟੀ ਮੈਂਬਰ ਸਾਂਝੇ ਖੋਜ, ਗਤੀਸ਼ੀਲਤਾ ਅਤੇ ਵਟਾਂਦਰੇ ਆਦਿ ਲਈ ਇਸ ਥਾਂ ਦੀ ਵਰਤੋਂ ਕਰ ਸਕਦੇ ਹਨ। ਇਸ ਤਹਿਤ ਕੰਪਿਊਟਿੰਗ, ਆਈਟੀ, ਭੌਤਿਕ ਵਿਗਿਆਨ, ਸਮਾਜਿਕ ਵਿਗਿਆਨ, ਪ੍ਰਬੰਧਨ ਆਦਿ ਸਮੇਤ ਕਿਸੇ ਵੀ ਖੇਤਰ ਵਿੱਚ ਦੁਵੱਲੇ ਖੋਜ ਪ੍ਰਕਾਸ਼ਨਾਂ ਅਤੇ ਸਾਂਝੇ ਕਾਨਫਰੰਸਾਂ ਦੇ ਸੰਗਠਨ, ਪਛਾਣ ਕੀਤੇ ਖੇਤਰਾਂ/ਡੋਮੇਨਾਂ ਵਿੱਚ ਥੋੜ੍ਹੇ ਸਮੇਂ ਦੇ ਅਧਿਐਨ ਪ੍ਰੋਗਰਾਮ ਲੈਕਚਰ ਆਨਲਾਈਨ ਕਰਵਾਏ ਜਾ ਸਕਦੇ ਹਨ ਅਤੇ ਨਾਲ ਹੀ ਐਚਐਸਈ ਫੈਕਲਟੀ ਚੁਣੇ ਗਏ ਸਮੇਂ ਦੌਰਾਨ ਆਫਲਾਈਨ ਵਿਜ਼ਿਟ ਕਰ ਸਕਦੇ ਹਨ।

Advertisement

Advertisement
Advertisement