ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਡਿਪਟੀ ਡੀਈਓ ਵੱਲੋਂ ਸਰਕਾਰੀ ਐਲੀਮੈਂਟਰੀ ਸਕੂਲ ਦਾ ਦੌਰਾ

07:35 AM Jul 09, 2024 IST
ਬੱਚਿਆਂ ਦੀ ਪੜ੍ਹਾਈ ਦੇ ਪੱਧਰ ਦੀ ਸਮੀਖਿਆ ਕਰਦੇ ਹੋਏ। -ਫੋਟੋ: ਹਰਪ੍ਰੀਤ ਕੌਰ

ਪੱਤਰ ਪ੍ਰੇਰਕ
ਹੁਸ਼ਿਆਰਪੁਰ, 8 ਜੁਲਾਈ
ਉਪ ਜ਼ਿਲ੍ਹਾ ਸਿਖਿਆ ਅਧਿਕਾਰੀ (ਡਿਪਟੀ ਡੀਈਓ) ਸੁਖਵਿੰਦਰ ਸਿੰਘ ਨੇ ਸਰਕਾਰੀ ਐਲੀਮੈਂਟਰੀ ਸਕੂਲ ਮਾਂਝੀ ਦਾ ਦੌਰਾ ਕੀਤਾ। ਇਸ ਦੌਰਾਨ ਉਨ੍ਹਾਂ ਨੇ ਬੱਚਿਆਂ ਦੀ ਪੜ੍ਹਾਈ ਦੇ ਪੱਧਰ ਦੀ ਸਮੀਖਿਆ ਕੀਤੀ। ਉਨ੍ਹਾਂ ਨਾਲ ਜ਼ਿਲ੍ਹਾ ਕੋਆਰਡੀਨੇਟਰ ਰਜਨੀਸ਼ ਗੁਲਿਆਨੀ ਵੀ ਸਨ। ਸਿਖਿਆ ਅਧਿਕਾਰੀ ਨੇ ਵਿਦਿਆਰਥੀਆਂ ਦੀਆਂ ਕਮਜ਼ੋਰੀਆਂ ਤੇ ਸ਼ਕਤੀਆਂ ਬਾਰੇ ਜਾਣਕਾਰੀ ਹਾਸਿਲ ਕੀਤੀ।
ਉਨ੍ਹਾਂ ਕਿਹਾ ਕਿ ਅਜਿਹੇ ਦੌਰਿਆਂ ਦਾ ਮਕਸਦ ਵਿਦਿਆਰਥੀਆਂ ਦੇ ਵਿਦਿਅਕ ਪੱਧਰ ਬਾਰੇ ਜਾਣਕਾਰੀ ਹਾਸਿਲ ਕਰਕੇ ਉਨ੍ਹਾਂ ਨੂੰ ਲੋੜੀਂਦੀ ਸਹਾਇਤਾ ਮੁਹੱਈਆ ਕਰਵਾਉਣਾ ਹੈ। ਉਨ੍ਹਾਂ ਨੇ ਬੱਚਿਆਂ ਨਾਲ ਗੱਲਬਾਤ ਕੀਤੀ ਤੇ ਉਨ੍ਹਾਂ ਨੂੰ ਆਪਣੀ ਪੜ੍ਹਾਈ ਵੱਲ ਵਿਸ਼ੇਸ਼ ਧਿਆਨ ਦੇਣ ਲਈ ਕਿਹਾ। ਉਨ੍ਹਾਂ ਨੇ ਅਧਿਆਪਕਾਂ ਨੂੰ ਵੀ ਪ੍ਰੀਖਿਆ ਦੇ ਵਧੀਆ ਨਤੀਜੇ ਲਿਆਉਣ ਲਈ ਹਰ ਸੰਭਵ ਉਪਰਾਲੇ ਕਰਨ ਲਈ ਕਿਹਾ। ਇਸ ਮੌਕੇ ਹੈਡ ਟੀਚਰ ਕਿਰਨ ਬਾਲਾ, ਰਾਮਧਨ ਸਿੰਘ, ਅਧਿਆਪਕਾ ਕਿਰਨ ਬਾਲਾ ਆਦਿ ਮੌਜੂਦ ਸਨ।

Advertisement

Advertisement