ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਜ਼ਿਲ੍ਹਾ ਮੰਡੀ ਅਫ਼ਸਰ ਵੱਲੋਂ ਮੰਡੀਆਂ ਦਾ ਦੌਰਾ

06:14 AM Apr 19, 2024 IST
ਘਨੌਲੀ ਵਿੱਚ ਕਣਕ ਦੀ ਖਰੀਦ ਦਾ ਜਾਇਜ਼ਾ ਲੈਂਦੇ ਹੋਏ ਜ਼ਿਲ੍ਹਾ ਮੰਡੀ ਅਫ਼ਸਰ। -ਫੋਟੋ: ਜਗਮੋਹਨ ਸਿੰਘ

ਪੱਤਰ ਪ੍ਰੇਰਕ
ਰੂਪਨਗਰ, 18 ਅਪਰੈਲ
ਜ਼ਿਲ੍ਹਾ ਮੰਡੀ ਅਫ਼ਸਰ ਰੂਪਨਗਰ ਦਵਿੰਦਰ ਸਿੰਘ ਵੱਲੋਂ ਜ਼ਿਲ੍ਹੇ ਦੀਆਂ ਵੱਖ ਵੱਖ ਮੰਡੀਆਂ ਦਾ ਦੌਰਾ ਕਰਕੇ ਕਣਕ ਦੀ ਖਰੀਦ ਦੇ ਚੱਲ ਰਹੇ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ।
ਉਨ੍ਹਾਂ ਘਨੌਲੀ ਦੀ ਅਨਾਜ ਮੰਡੀ ਵਿੱਚ ਮੀਡੀਆ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਉਨ੍ਹਾਂ ਵੱਲੋਂ ਅੱਜ ਰੂਪਨਗਰ, ਘਨੌਲੀ, ਭਰਤਗੜ੍ਹ ਤੇ ਭਾਗੋਮਾਜਰਾ ਮੰਡੀਆਂ ਦਾ ਦੌਰਾ ਕੀਤਾ ਗਿਆ ਹੈ, ਜਿਸ ਦੌਰਾਨ ਖਰੀਦ ਪ੍ਰਬੰਧਾਂ ਦਾ ਕੰਮ ਤਸੱਲੀਬਖਸ਼ ਪਾਇਆ ਗਿਆ ਤੇ ਰੂਪਨਗਰ ਦੀ ਅਨਾਜ ਮੰਡੀ ਵਿੱਚ ਕੁੱਝ ਆੜ੍ਹਤੀਆਂ ਦਾ ਕੰਮ ਸਹੀ ਨਾ ਪਾਏ ਜਾਣ ਕਾਰਨ ਉਨ੍ਹਾਂ ਨੂੰ ਜੁਰਮਾਨਾ ਵੀ ਲਗਾਇਆ ਗਿਆ ਹੈ।
ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਕਣਕ ਦੀ ਫਸਲ ਨੂੰ ਸੁਕਾ ਕੇ ਮੰਡੀ ਵਿੱਚ ਲਿਆਉਣ ਤਾਂ ਕਿ ਉਨ੍ਹਾਂ ਦੀ ਫਸਲ ਦੀ ਤੁਰੰਤ ਖਰੀਦ ਹੋ ਸਕੇ।
ਇਸ ਮੌਕੇ ਮੰਡੀ ਦੇ ਹੋਰ ਅਧਿਕਾਰੀਆਂ ਤੋਂ ਇਲਾਵਾ ਮੰਡੀ ਸੁਪਰਵਾਈਜ਼ਰ ਪਵਿੱਤਰ ਸਿੰਘ, ਆੜ੍ਹਤੀ ਜਗਪਾਲ ਸਿੰਘ, ਸੁਖਪਾਲ ਸਿੰਘ ਔਲਖ ਤੇ ਬਲਦੇਵ ਸਿੰਘ ਹਾਜ਼ਰ ਸਨ।

Advertisement

Advertisement
Advertisement